26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸ਼ਾਹੀ ਇਮਾਮ ਵਲੋਂ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਨਦੀਮ ਅਨਵਾਰ ਖਾਂ ਨਾਲ ਮੁਲਾਕਾਤ <br/>

ਅਜੀਤ ਡੈਸਕ 17-06-2026
ਮਲੇਰਕੋਟਲਾ, 16 ਜੂਨ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਸ਼ਾਹੀ ਇਮਾਮ ਉਸਮਾਨ ਰਹਿਮਾਨੀ ਨੇ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਨਦੀਮ ਅਨਵਾਰ ਖ਼ਾਨ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ | ਇਸ ਮੌਕੇ ਦੋਵਾਂ ਆਗੂਆਂ ਵਿੱਚ ਪੰਜਾਬ ਦੇ ਮੌਜੂਦਾ ਹਾਲਾਤਾਂ, ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਖ਼ਾਸ ਤੌਰ 'ਤੇ ਘੱਟ ਗਿਣਤੀ ਭਾਈਚਾਰੇ ਅਤੇ ਮੁਸਲਿਮ ਕੌਮ ਨਾਲ ਸੰਬੰਧਿਤ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਹੋਈ | ਮੀਟਿੰਗ ਦੌਰਾਨ ਸਿੱਖਿਆ, ਰੋਜ਼ਗਾਰ, ਸਮਾਜਿਕ ਸੁਰੱਖਿਆ, ਭਾਈਚਾਰਕ ਸਾਂਝ ਅਤੇ ਘੱਟ ਗਿਣਤੀਆਂ ਦੇ ਹੱਕਾਂ ਦੀ ਰੱਖਿਆ ਨਾਲ ਜੁੜੇ ਮਾਮਲਿਆਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਮਾਜ ਦੇ ਹਰ ਵਰਗ ਨੂੰ ਇਨਸਾਫ ਅਤੇ ਬਰਾਬਰੀ ਦੇ ਮੌਕੇ ਮਿਲਣੇ ਚਾਹੀਦੇ ਹਨ ਅਤੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋਣਾ ਚਾਹੀਦਾ ਹੈ | ਸ਼ਾਹੀ ਇਮਾਮ ਉਸਮਾਨ ਰਹਿਮਾਨੀ ਅਤੇ ਨਦੀਮ ਅਨਵਾਰ ਖ਼ਾਨ ਨੇ ਕਿਹਾ ਕਿ ਸਮਾਜ ਵਿੱਚ ਆਪਸੀ ਭਾਈਚਾਰਾ, ਅਮਨ ਅਤੇ ਏਕਤਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਨੇ ਲੋਕ ਭਲਾਈ ਲਈ ਮਿਲ ਕੇ ਕੰਮ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਦੀਆਂ ਸਮੱਸਿਆਵਾਂ ਨੂੰ ਸਬੰਧਿਤ ਅਧਿਕਾਰੀਆਂ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਮੁਹੰਮਦ ਮੁਸਤਕੀਮ, ਜਿਸ਼ਾਨ ਕੁਰੈਸ਼ੀ, ਫਹਾਦ, ਅਬਾਦ ਖੁਰਦ, ਅਜ਼ਹਰ, ਬਸ਼ੀਰ ਦਹਿਲੀਜ ਕਲਾਂ, ਹਰਬੰਸ ਸਿੰਘ, ਮੁਹੰਮਦ ਬਿਲਾਲ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਫ਼ਸਲੀ ਵਿਭਿੰਨਤਾ ਰਾਹੀਂ ਨਵਾਂ ਇਤਿਹਾਸ ਸਿਰਜਣ ਵਾਲੇ ਕਿਸਾਨਾਂ ਦੇ 'ਸੁਪਨਿਆਂ ਨੂੰ ਪੈਣ ਲੱਗਿਆ ਬੂਰ' <br/> ਅਗਲੀ ਖ਼ਬਰ ਹਰਜੀਤ ਸਿੰਘ ਦੇ ਟਾਵਰ ਸੰਘਰਸ਼ ਦੇ ਸਮਰਥਨ 'ਚ ਪਹੁੰਚੇ ਯਾਦਵਿੰਦਰ ਸਿੰਘ ਯਾਦੂ ਅਲਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।