07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਮਨਰੇਗਾ ਮੁਲਾਜ਼ਮਾਂ ਨੇ ਬਲਾਕ ਦਫ਼ਤਰ ਵਿਖੇ ਦਿੱਤਾ ਧਰਨਾ

ਅਜੀਤ ਡੈਸਕ 18-06-2026

ਸ਼ਹਿਣਾ, 17 ਜੂਨ (ਸੁਰੇਸ਼ ਗੋਗੀ)-ਪੰਜ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਅਤੇ ਵਿਭਾਗ ਵਿਚ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਇਲਾਵਾ ਹੋਰ ਕਈ ਹੱਕੀ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਕਲਮਛੋੜ ਹੜਤਾਲ ਕਰ ਰਹੇ ਨਰੇਗਾ ਮੁਲਾਜ਼ਮਾਂ ਨੇ ਧਰਨਾ ਦਿੱਤਾ। ਇਸ ਸਮੇਂ ਉਨ੍ਹਾਂ ਕਿਹਾ ਕਿ ਪਿਛਲੇ 18 ਸਾਲਾਂ ਤੋਂ ਨਰੇਗਾ ਵਿਚ ਨਿਗੂਣੀਆਂ ਤਨਖ਼ਾਹਾਂ ‘ਤੇ ਕੰਮ ਕਰ ਰਹੇ ਹਾਂ, ਪਰ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਧਰਨਾਕਾਰੀਆਂ ਨੇ ਕਿਹਾ ਕਿ ਪਿਛਲੇ ਦਿਨੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਵਿਚ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਤੁਹਾਡੀ ਫਾਈਲ ਵਿਭਾਗ ਨੂੰ ਭੇਜੀ ਜਾ ਚੁੱਕੀ ਹੈ ਅਤੇ ਇਸ ਮਾਮਲੇ ਵਿਚ ਇਕ ਹਫ਼ਤੇ ਬਾਅਦ ਉਨ੍ਹਾਂ ਮੀਟਿੰਗ ਕਰਨ ਦਾ ਭਰੋਸਾ ਵੀ ਦਿੱਤਾ ਸੀ। ਧਰਨਾਕਾਰੀਆਂ ਨੇ ਕਿਹਾ ਕਿ ਨਰੇਗਾ ਮੁਲਾਜ਼ਮ ਪਾਰਦਰਸ਼ੀ ਢੰਗ ਨਾਲ ਭਰਤੀ ਹੋਏ ਸਨ ਅਤੇ ਰੈਗੂਲਰ ਭਰਤੀ ਦੀਆਂ ਯੋਗ ਸ਼ਰਤਾਂ ਵੀ ਪੂਰੀਆਂ ਕਰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਐਲਾਨ ਕੀਤਾ ਗਿਆ ਸੀ ਕਿ ਸਰਕਾਰ ਆਉਣ ‘ਤੇ ਪਹਿਲ ਦੇ ਆਧਾਰ ‘ਤੇ ਨਰੇਗਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਪਰ ਸਾਢੇ ਚਾਰ ਸਾਲ ਲੰਘ ਜਾਣ ਦੇ ਬਾਵਜੂਦ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਗਿਆ। ਧਰਨਾਕਾਰੀਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜੇ ਸਰਕਾਰ ਨੇ ਉਨ੍ਹਾਂ ਦੀ ਬਾਂਹ ਨਾ ਫੜੀ ਤਾਂ ਉਹ ਤਿੱਖਾ ਵਿਰੋਧ ਕਰਨ ਲਈ ਮਜਬੂਰ ਹੋਣਗੇ। ਇਸ ਸਮੇਂ ਗੁਰਮੀਤ ਸਿੰਘ ਗਿੱਲ, ਸੁਖਚੈਨ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਬੁਰਜ ਫ਼ਤਿਹਗੜ੍ਹ ਅਤੇ ਭਗਤਪੁਰਾ ਮੌੜ ਦੇ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਅਗਲੀ ਖ਼ਬਰ ਨਗਰ ਕੌਂਸਲ ਧਨੌਲਾ ਦੇ ਪ੍ਰਧਾਨ ਦੇ ਅਹੁਦੇ ਸੰਬੰਧੀ ਕੌਂਸਲਰਾਂ ’ਚ ਪ੍ਰਧਾਨਗੀ ਦੀ ਲੱਗੀ ਦੌੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।