ਧੂਰੀ, 17 ਜੂਨ (ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ �.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਪਾਰਟੀ ਦੇ ਪੁਰਾਣੇ ਵਲੰਟੀਅਰ ਭੁਲਿੰਦਰ ਕਲੇਰਾਂ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਨੂੰ ਅਲਵਿਦਾ ਕਹਿ ਕੇ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ �.ਐਸ.ਡੀ. ਸੁਖਵੀਰ ਸਿੰਘ ਨੇ ਭੁਲਿੰਦਰ ਕਲੇਰਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹਰ ਵਰਕਰ ਅਤੇ ਵਲੰਟੀਅਰ ਨੂੰ ਪੂਰਾ ਮਾਣ-ਸਤਿਕਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਲੋਕਪੱਖੀ ਸੋਚ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਭੁਲਿੰਦਰ ਕਲੇਰਾਂ ਨੇ ਕਿਹਾ ਕਿ ਉਹ ਮੁੜ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣ ਕੇ ਖ਼ੁਸ਼ ਹਨ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਆਪ ਆਗੂ ਗਗਨ ਜਵੰਧਾ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਭਾਜਪਾ ਨੂੰ ਅਲਵਿਦਾ ਕਹਿ ਭੁਲਿੰਦਰ ਕਲੇਰਾਂ ਸਾਥੀਆਂ ਸਮੇਤ ਮੁੜ ‘ਆਪ’ ’ਚ ਸ਼ਾਮਿਲ
ਅਜੀਤ ਡੈਸਕ
18-06-2026