07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸੰਗਠਨ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਭਾਜਪਾ ਦੀ ਮੀਟਿੰਗ

ਅਜੀਤ ਡੈਸਕ 18-06-2026

ਸੁਨਾਮ ਊਧਮ ਸਿੰਘ ਵਾਲਾ, 17 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੰਗਠਨ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਰਿਹਾਇਸ਼ ‘ਤੇ ਭਾਰਤੀ ਜਨਤਾ ਪਾਰਟੀ ਦੀ ਇਕ ਮੀਟਿੰਗ ਸਰਪੰਚ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਜਿਸ ‘ਚ ਵਿਧਾਨ ਸਭਾ ਹਲਕਾ ਸੁਨਾਮ ਦੇ ਸੰਗਠਨ ਇੰਚਾਰਜ ਦਰਸ਼ਨ ਸਿੰਘ ਨੈਣੇਵਾਲ ਵਿਸੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਸਮੇ ਚੁਣੇ ਗਏ ਕੌਂਸਲਰਾਂ ਸਮੇਤ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਮੀਟਿੰਗ ਨੂੰ ਸੰਬੋਧਿਨ ਕਰਦਿਆਂ ਦਰਸ਼ਨ ਸਿੰਘ ਨੈਣੇਵਾਲ ਨੇ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਸੰਗਠਨ ਨੂੰ ਮਜ਼ਬੂਤ ਕਰਨ ਲਈ ਜਲਦ ਹੀ ਪੰਜਾਬ ਦਾ ਦੌਰਾ ਕਰ ਰਹੇ ਹਨ । ਜਿਸ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਹਰ ਇਕ ਵਿਧਾਨ ਸਭਾ ਹਲਕੇ ਵਿਚ ਸੰਗਠਨ ਇੰਚਾਰਜ ਨਿਯੁਕਤ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ‘ਚ ਭਾਜਪਾ ਦਾ ਆਮ ਆਦਮੀ ਪਾਰਟੀ ਨਾਲ ਸਿੱਧਾ ਮੁਕਾਬਲਾ ਹੈ ਅਤੇ ਭਾਜਪਾ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਹੈ। ਮੀਟਿੰਗ ‘ਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਪੰਜਾਬ ਦੌਰੇ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸ਼ੇਰਵਿੰਦਰ ਸਿੰਘ ਧਾਲੀਵਾਲ, ਸ਼ੰਕਰ ਬਾਂਸਲ, ਮੰਡਲ ਪ੍ਰਧਾਨ ਰਾਜੀਵ ਮੱਖਣ, ਦਰਸ਼ਨ ਸਿੰਘ, ਨਰਿੰਦਰ ਸਿੰਘ, ਜਸਵੀਰ ਸਿੰਘ, ਰਤਨ ਕੁਮਾਰ ਲੌਗੋਵਾਲ, ਅੰਕਿਤ ਕਾਸਲ, ਜੋਨੀ ਸਰਮਾ, ਜਰਨੈਲ ਸਿੰਘ ਢੋਟ,ਭਗਵਾਨ ਸਿੰਘ ਢੋਟ, ਹਿੰਮਤ ਬਾਜਵਾ, ਪਰਮਿੰਦਰ ਗੋਇਲ, ਪਰਦੀਪ ਰਿੰਕੂ, ਰਵਿੰਦਰ ਗੋਇਲ, ਸੱਤਪਾਲ, ਮਿੰਟੂ ਕੁਮਾਰ, ਕੁਨਾਲ ਜਿੰਦਲ, ਤਰਸੇਮ ਚੰਦ, ਘਨਈਆ ਲਾਲ, ਸੁਮਨ ਰਾਣੀ, ਮੋਨਿਕਾ ਗੋਇਲ ਅਤੇ ਸੀਮਾ ਰਾਣੀ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਐਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਬੌਬੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਭਾਜਪਾ ਨੂੰ ਅਲਵਿਦਾ ਕਹਿ ਭੁਲਿੰਦਰ ਕਲੇਰਾਂ ਸਾਥੀਆਂ ਸਮੇਤ ਮੁੜ ‘ਆਪ’ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।