07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਐਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਬੌਬੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਅਜੀਤ ਡੈਸਕ 18-06-2026

ਸੰਗਰੂਰ, 17 ਜੂਨ (ਧੀਰਜ ਪਸ਼ੌਰੀਆ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਸਥਾਨਕ ਰੈਸਟ ਹਾਊਸ ਵਿਖੇ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਆ ਰਹੀਆਂ 100 ਤੋਂ ਵੱਧ ਸਮੱਸਿਆਵਾਂ ਸੁਣੀਆਂ। ਬਾਅਦ ‘ਚ ‘ਅਜੀਤ’ ਨਾਲ ਗੱਲਬਾਤ ਕਰਦਿਆਂ ਗੁਲਜ਼ਾਰ ਸਿੰਘ ਬੌਬੀ ਨੇ ਕਿਹਾ ਕਿ ਪਿੰਡਾਂ ‘ਚ ਜਿੱਥੇ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਕਈ ਸ਼ਿਕਾਇਤਾਂ ਉਨ੍ਹਾਂ ਨਾਲ ਹੋ ਰਹੀਆਂ ਧੱਕੇਸ਼ਾਹੀ ਸੰਬੰਧੀ ਵੀ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ‘ਚੋਂ ਕਈ ਸਮੱਸਿਆਵਾਂ ਦਾ ਹੱਲ ਮੌਕੇ ‘ਤੇ ਹੀ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਟੈਲੀਫ਼ੋਨ ‘ਤੇ ਗੱਲ ਕਰਕੇ ਕਰਵਾ ਦਿੱਤਾ ਗਿਆ ਹੈ। ਇੱਕ ਸਵਾਲ ਦੇ ਜਵਾਬ ਵਿੱਚ ਐਸ. ਸੀ. ਕਮਿਸ਼ਨ ਮੈਂਬਰ ਸ੍ਰੀ ਬੌਬੀ ਨੇ ਕਿਹਾ ਕਿ ਕਈ ਸਮੱਸਿਆਵਾਂ ਦੇ ਹੱਲ ਲਈ ਐਸ.ਸੀ. ਕਮਿਸ਼ਨ ਵਲੋਂ ਸੰਬੰਧਿਤ ਧਿਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨੋਟਿਸ ਕੱਢ ਕੇ ਚੰਡੀਗੜ੍ਹ ਵੀ ਬੁਲਾਇਆ ਜਾਂਦਾ ਹੈ। ਸ੍ਰੀ ਬੌਬੀ ਨੇ ਦੱਸਿਆ ਕਿ ਸਮੇਂ ਸਮੇਂ ‘ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਵੀ ਕੀਤੀਆਂ ਜਾਂਦੀਆਂ ਹਨ ਕਿ ਦਲਿਤ ਭਾਈਚਾਰੇ ਦੇ ਲੋਕ ਅਕਸਰ ਆਰਥਿਕ ਤੌਰ ‘ਤੇ ਕਮਜ਼ੋਰ ਹੁੰਦੇ ਹਨ। ਉਹ ਵਾਰ ਵਾਰ ਦਫ਼ਤਰਾਂ ਦੇ ਚੱਕਰ ਨਹੀਂ ਕੱਟ ਸਕਦੇ। ਇਸ ਲਈ ਉਨ੍ਹਾਂ ਨੂੰ ਖੱਜਲ ਖ਼ੁਆਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ।

ਪਿਛਲੀ ਖ਼ਬਰ ਪ੍ਰਤਾਪ ਰੋਡ ’ਤੇ ਕੱਪੜਿਆਂ ਦੇ ਸ਼ੋਅ ਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ ਦਾ ਖ਼ਦਸ਼ਾ ਅਗਲੀ ਖ਼ਬਰ ਸੰਗਠਨ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਭਾਜਪਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।