25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਦੀਪਕ ਕਾਂਸਲ ਨੇ ਡਿਪਟੀ ਡੀ.ਈ.�. (ਸਕੈਂਡਰੀ) ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 19-06-2026

ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਦੀਪਕ ਕਾਂਸਲ ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਾਚੋ ਵਿਖੇ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾ ਰਹੇ ਸਨ, ਤਬਾਦਲਾ ਹੋਣ ਤੋਂ ਬਾਅਦ ਉਹਨਾਂ ਨੇ ਡਿਪਟੀ ਡੀ.ਈ.�. (ਸੈ. ਸਿ) ਸੰਗਰੂਰ ਦਾ ਅਹੁਦਾ ਸੰਭਾਲ ਲਿਆ ਹੈ। ਬਹੁਤ ਮਿਲਾਪੜੇ ਸੁਭਾਅ ਦੇ ਮਾਲਕ, ਦਫ਼ਤਰੀ ਸੂਝ ਬੂਝ ਰੱਖਣ ਵਾਲੇ, ਸਮਾਜ ਪ੍ਰਤੀ ਸਮਰਪਿਤ ਤੇ ਜਵਾਬਦੇਹ ਦੀਪਕ ਕਾਂਸਲ 30 ਨਵੰਬਰ 2019 ਨੂੰ ਸਿੱਖਿਆ ਵਿਭਾਗ ਵਿੱਚ ਪ੍ਰਿੰਸੀਪਲ ਵਜੋਂ ਭਰਤੀ ਹੋਏ ਸਨ। ਅਹੁਦਾ ਸੰਭਾਲਣ ਮੌਕੇ ਸ੍ਰੀ ਦੀਪਕ ਕਾਂਸਲ ਦਾ ਪ੍ਰਿੰਸੀਪਲ ਭਰਤ ਭੂਸ਼ਣ, ਸੇਵਾ ਮੁਕਤ ਲੈਕਚਰਾਰ ਸ਼ੀਸ਼ਨ ਕੁਮਾਰ ਤੁੰਗਾਂ, ਸੇਵਾ ਮੁਕਤ ਲੈਕਚਰਾਰ ਦਰਸ਼ਨ ਪਾਲ ਸ਼ਰਮਾ ਅਤੇ ਹੋਰਨਾਂ ਨੇ ਸਵਾਗਤ ਕੀਤਾ। ਅਹੁਦਾ ਸੰਭਾਲਣ ਤੋਂ ਬਾਅਦ ‘ਅਜੀਤ’ ਨਾਲ ਗੱਲਬਾਤ ਕਰਦਿਆਂ ਸ੍ਰੀ ਦੀਪਕ ਕਾਂਸਲ ਨੇ ਕਿਹਾ ਕਿ ਉਹ ਮਿਲੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਵੀਰ: ਮੁਕੇਸ਼ ਕੁਮਾਰ

ਪਿਛਲੀ ਖ਼ਬਰ ਪਿੰਡ ਸ਼ਾਹਪੁਰ ਕਲਾਂ ਵਿਖੇ ਮੰਤਰੀ ਅਮਨ ਅਰੋੜਾ ਨੇ ਸੈਂਕੜੇ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਨੇ ਵਿੱਤ ਮੰਤਰੀ ਦੀ ਰਿਹਾਇਸ਼ ਨਜਦੀਕ ਕੀਤਾ ਭਰਵਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।