25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਇੰਸਪੈਕਟਰ ਦਰਸ਼ਨ ਸਿੰਘ ਅਤੇ ਇੰਸਪੈਕਟਰ ਬਲਜੀਤ ਸਿੰਘ ਨੇ ਮੁੱਖ ਅਫਸਰਾਂ ਵਜੋਂ ਅਹੁਦੇ ਸੰਭਾਲੇ

ਅਜੀਤ ਡੈਸਕ 19-06-2026

ਮਲੇਰਕੋਟਲਾ, 18 ਜੂਨ (ਮੁਹੰਮਦ ਹਨੀਫ਼ ਥਿੰਦ) - ਥਾਣਾ ਸ਼ਹਿਰੀ -1 ਧੂਰੀ ਰੋਡ, ਮਲੇਰਕੋਟਲਾ ਵਿਖੇ ਇੰਸਪੈਕਟਰ ਦਰਸ਼ਨ ਸਿੰਘ ਨੇ ਮੁੱਖ ਅਫ਼ਸਰ ਅਤੇ ਥਾਣਾ ਸ਼ਹਿਰੀ - 2 ਮਲੇਰਕੋਟਲਾ ਵਿਖੇ ਇੰਸਪੈਕਟਰ ਬਲਜੀਤ ਸਿੰਘ ਨੇ ਮੁੱਖ ਅਫ਼ਸਰ ਵਜੋਂ ਆਪਣੇ-ਆਪਣੇ ਅਹੁਦੇ ਸੰਭਾਲੇ। ਦੋਵੇਂ ਮੁੱਖ ਅਫਸਰਾਂ ਨੇ ਅਹੁਦੇ ਸੰਭਾਲਣ ਉਪਰੰਤ ‘ਅਜੀਤ’ ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ‘ਚ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ, ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਨਸ਼ਿਆਂ ਦੇ ਖ਼ਾਤਮੇ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਵਲੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਮਲੇਰਕੋਟਲਾ ਦੀ ਭਾਈਚਾਰਕ ਸਾਂਝ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ।

ਪਿਛਲੀ ਖ਼ਬਰ ਕਮਾਲਪੁਰ ਕਤਲ ਮਾਮਲੇ ‘ਚ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਰੈਸਟ ਹਾਊਸ ਨਾਲ ਲੱਗਦੀ ਕਰੋੜਾਂ ਰੁਪਏ ਦੀ ਜ਼ਮੀਨ ਦੀ ਨਗਰ ਕੌਂਸਲ ‘ਤੇ ਸਹੀ ਪੈਰਵਾਈ ਨਾ ਕਰਨ ਦੇ ਲੱਗ ਰਹੇ ਨੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।