25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਦਸਵੇਂ ਦਿਨ ਵੀ ਮੋਬਾਇਲ ਟਾਵਰ ’ਤੇ ਡਟਿਆ ਰਿਹਾ ਹਰਜੀਤ ਸਿੰਘ ਬਰਨਾਲਾ

ਅਜੀਤ ਡੈਸਕ 19-06-2026

ਧੂਰੀ, 18 ਜੂਨ (ਲਖਵੀਰ ਸਿੰਘ ਧਾਂਦਰਾ) - 2994 ਈ.ਟੀ.ਟੀ. ਅਧਿਆਪਕਾਂ ਦੀ ਬੈਕਲਾਗ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਟੈਲੀਫੋਨ ਐਕਸਚੇਂਜ ਦੇ ਮੋਬਾਇਲ ਟਾਵਰ ‘ਤੇ ਚੜਿਆ ਬੇਰੁਜ਼ਗਾਰ ਅਧਿਆਪਕ ਹਰਜੀਤ ਸਿੰਘ ਬਰਨਾਲਾ ਅੱਜ ਲਗਾਤਾਰ ਦਸਵੇਂ ਦਿਨ ਵੀ ਪੂਰੇ ਦ੍ਰਿੜ੍ਹ ਇਰਾਦੇ ਨਾਲ ਡਟਿਆ ਰਿਹਾ। ਦੂਸਰੇ ਪਾਸੇ, ਟਾਵਰ ਦੇ ਬਿਲਕੁਲ ਹੇਠਾਂ ਬੇਰੁਜ਼ਗਾਰ ਅਧਿਆਪਕ ਸਾਥੀਆਂ ਵੱਲੋਂ ਲਗਾਇਆ ਰੋਸ ਧਰਨਾ ਵੀ ਨਿਰੰਤਰ ਜਾਰੀ ਹੈ। ਇਸ ਸੰਘਰਸ਼ ਨੂੰ ਵੱਖ-ਵੱਖ ਸਥਾਨਕ ਸਿਆਸੀ ਆਗੂਆਂ ਅਤੇ ਜਨਤਕ ਜਥੇਬੰਦੀਆਂ ਵੱਲੋਂ ਸਮਰਥਨ ਮਿਲ ਰਿਹਾ ਹੈ, ਜਿਨ੍ਹਾਂ ਨੇ ਧਰਨਾ ਸਥਾਨ ‘ਤੇ ਪਹੁੰਚ ਕੇ ਅਧਿਆਪਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ। ਸਿਆਸੀ ਆਗੂਆਂ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਨ੍ਹਾਂ ਯੋਗ ਉਮੀਦਵਾਰਾਂ ਨੂੰ ਤੁਰੰਤ ਰੁਜ਼ਗਾਰ ਦਿੱਤਾ ਜਾਵੇ। ਧਰਨਾਕਾਰੀ ਅਧਿਆਪਕ ਆਗੂਆਂ ਨੇ ਤਿੱਖੇ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਮੁੱਖ ਮੰਤਰੀ ਦੇ ਹਲਕੇ ਵਿੱਚ ਐਨੇ ਦਿਨਾਂ ਤੋਂ ਇੱਕ ਨੌਜਵਾਨ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾ ਕੇ ਟਾਵਰ ‘ਤੇ ਬੈਠਾ ਹੈ, ਪਰ ਸਰਕਾਰ ਦੇ ਕੰਨ ‘ਤੇ ਜੂੰਅ ਤੱਕ ਨਹੀਂ ਸਰਕ ਰਹੀ। ਉਨ੍ਹਾਂ ਸਾਫ਼ ਲਫ਼ਜ਼ਾਂ ਵਿਚ ਆਖਿਆ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਉਨ੍ਹਾਂ ਦੀ ਮੰਗ ਦਾ ਨਿਪਟਾਰਾ ਨਾ ਕੀਤਾ ਅਤੇ ਨੋਟੀਫਿਕੇਸ਼ਨ ਜਾਰੀ ਨਾ ਕੀਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਗੁਪਤ ਤੇ ਤਿੱਖੇ ਸੰਘਰਸ਼ ਨੂੰ ਹੋਰ ਵੀ ਪ੍ਰਚੰਡ ਕੀਤਾ ਜਾਵੇਗਾ, ਜਿਸ ਦੀ ਪੁਰੀ ਜ਼ਿੰਮੇਵਾਰੀ ਸ਼ਾਸਨ ਅਤੇ ਪ੍ਰਸ਼ਾਸਨ ਦੀ ਹੋਵੇਗੀ। 

ਪਿਛਲੀ ਖ਼ਬਰ ਪੰਜਾਬ ਦੇ 17467 ਅਧਿਆਪਕ ਰਹਿਣਗੇ ਸਕੂਲਾਂ ਤੋਂ ਬਾਹਰ ਅਗਲੀ ਖ਼ਬਰ ਨਗਰ ਕੌਂਸਲ ਮਲੇਰਕੋਟਲਾ ਦੀ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।