24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਨਰੇਗਾ ਮੁਲਾਜ਼ਮ 23 ਨੂੰ ਵਿੱਤ ਮੰਤਰੀ ਦੇ ਦਿੜ੍ਹਬਾ ਦਫ਼ਤਰ ਦਾ ਘਿਰਾਓ ਕਰਨਗੇ

ਅਜੀਤ ਡੈਸਕ 20-06-2026

ਦਿੜ੍ਹਬਾ ਮੰਡੀ, 19 ਜੂਨ (ਹਰਬੰਸ ਸਿੰਘ ਛਾਜਲੀ)- 17 ਦਿਨਾਂ ਤੋਂ ਨਰੇਗਾ ਮੁਲਾਜ਼ਮਾਂ ਵਲੋਂ ਲਗਾਤਾਰ ਬਲਾਕ ਦਿੜ੍ਹਬਾ ਵਿਖੇ ਧਰਨਾ ਜਾਰੀ ਹੈ। ਬਲਾਕ ਪ੍ਰਧਾਨ ਬਲਵਿੰਦਰ ਸਿੰਘ ਘੁਮਾਣ ਨੇ ਕਿਹਾ ਕਿ ਨਰੇਗਾ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਸਿਰਫ਼ ਝੂਠੇ ਲਾਰੇ ਹੀ ਲਗਾ ਰਹੀ ਹੈ। ਮਨਰੇਗਾ ਮੁਲਾਜਮਾਂ ਦੀਆਂ ਨਿਗੂਣੀਆਂ ਤਨਖ਼ਾਹਾਂ ਤੇ ਕੀਤੀ 18 ਸਾਲਾਂ ਦੀ ਸੇਵਾ ਦਾ ਮੁੱਲ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸੜਕਾਂ ਤੇ ਰੋਲ ਕੇ ਪਾ ਰਹੀ ਹੈ। ਪਿਛਲੇ 6 ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਜਾ ਰਹੀ। 1 ਜੂਨ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪ੍ਰਧਾਨਗੀ ਹੇਠ ਹੋਈ ਪੈਨਲ ਮੀਟਿੰਗ ਅਤੇ 10 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ਵਿੱਚ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਪ੍ਰਵਾਨ ਕਰ ਲਈ ਗਈ ਸੀ। ਉਸੇ ਦਿਨ ਅਗਲੀ ਮੀਟਿੰਗ ਪ੍ਰੋਸੋਨਲ ਵਿਭਾਗ, ਵਿੱਤ ਵਿਭਾਗ, ਪੰਚਾਇਤ ਵਿਭਾਗ, ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਮੀਟਿੰਗ ਵਿੱਚ ਲਾਰੇ ਹੀ ਲਗਾਏ ਗਏ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵਲੋਂ ਬਲਾਕ ਪੱਧਰ ‘ਤੇ ਹੀ ਸ਼ਾਂਤਮਈ ਧਰਨਾ ਜਾਰੀ ਰੱਖਿਆ ਗਿਆ। 16 ਜੂਨ ਨੂੰ ਮੀਟਿੰਗ ਲਈ ਸੱਦਾ ਆਇਆ ਤਾਂ ਮੀਟਿੰਗ ਸਿਰਫ਼ ਸੰਯੁਕਤ ਵਿਕਾਸ ਕਮਿਸ਼ਨਰ ਨਾਲ ਹੀ ਹੋਈ। ਮੀਟਿੰਗ ਵਿੱਚ ਯੂਨੀਅਨ ਆਗੂਆਂ ਨੂੰ ਧਮਕਾਇਆ ਗਿਆ ਕਿ ਹੜਤਾਲ ਵਾਪਸ ਲਵੋ। ਕੰਮ ਤੇ ਆ� ਨਹੀਂ ਤਾਂ ਨੌਕਰੀ ਤੋਂ ਕੱਢੇ ਜਾਵੋਗੇ। ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 23 ਜੂਨ ਨੂੰ ਦਿੜ੍ਹਬਾ ਵਿਖੇ ਪੰਜਾਬ ਪੱਧਰ ਦਾ ਲਾ-ਮਿਸਾਲ ਇਕੱਠ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਾ ਘਿਰਾ� ਕੀਤਾ ਜਾਵੇਗਾ। ਇਸ ਧਰਨੇ ਵਿੱਚ ਹਰ ਪਿੰਡ ਵਿਚੋਂ 50 ਤੋਂ ਵੱਧ ਸਰਪੰਚ-ਪੰਚ, ਨਰੇਗਾ ਮੇਟ, ਮਜ਼ਦੂਰ ਤੇ ਮਜ਼ਦੂਰ ਆਗੂਆਂ ਨੂੰ ਸ਼ਾਮਿਲ ਕਰਨ ਲਈ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਜਾ ਰਹੀ ਹੈ। ਜੇਕਰ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿੱਚ ਮਰਜ਼ ਕਰਕੇ ਪੱਕੇ ਕਰਨ ਦੀ ਮੰਗ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਦੀਆਂ ਲੋਕ ਮਿਲਣੀਆਂ ਦੌਰਾਨ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ਮੰਤਰੀਆਂ ਦਾ ਘਿਰਾ� ਕੀਤਾ ਜਾਵੇਗਾ। ਇਸ ਮੋਕੇ ਸੰਜੀਵ ਕਾਕੜਾ, ਰਣਧੀਰ ਸਿੰਘ, ਰਮਨਪ੍ਰੀਤ ਕੌਰ, ਬਿੱਕਰ ਸਿੰਘ, ਹਾਕਮ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਕਰਮਜੀਤ ਸਿੰਘ, ਜਸ਼ਨਦੀਪ ਸਿੰਘ, ਰਜਨਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।

 

ਪਿਛਲੀ ਖ਼ਬਰ ਸੰਗਰੂਰ ਜ਼ਿਲ੍ਹੇ ’ਚ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ-ਏ. ਡੀ. ਸੀ. ਅੰਕੁਰ ਮਹਿੰਦਰੂ ਅਗਲੀ ਖ਼ਬਰ ਦੋ ਵੱਖ-ਵੱਖ ਮਾਮਲਿਆਂ ’ਚ ਮਲੇਰਕੋਟਲਾ ਪੁਲਿਸ ਵਲੋਂ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।