24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸੰਗਰੂਰ ਜ਼ਿਲ੍ਹੇ ’ਚ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ-ਏ. ਡੀ. ਸੀ. ਅੰਕੁਰ ਮਹਿੰਦਰੂ

ਅਜੀਤ ਡੈਸਕ 20-06-2026

ਸੰਗਰੂਰ, 19 ਜੂਨ (ਚੌਧਰੀ ਨੰਦ ਲਾਲ ਗਾਂਧੀ)-ਸੰਗਰੂਰ ਜ਼ਿਲ੍ਹੇ ਵਿਚ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਥਾਪਤ ਸਾਰੇ 6 ਪ੍ਰੀਖਿਆ ਕੇਂਦਰਾਂ ‘ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੀਖਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਵਿਸ਼ੇਸ਼ ਆਵਾਜਾਈ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ 21 ਜੂਨ ਨੂੰ ਸਵੇਰੇ 9 ਵਜੇ ਤੋਂ ਸੰਗਰੂਰ ਬੱਸ ਸਟੈਂਡ ਤੋਂ ਜ਼ਿਲ੍ਹੇ ਦੇ ਸਾਰੇ 6 ਪ੍ਰੀਖਿਆ ਕੇਂਦਰਾਂ ਲਈ ਬੱਸ ਸੇਵਾ ਉਪਲਬਧ ਕਰਵਾਈ ਜਾਵੇਗੀ, ਤਾਂ ਜੋ ਪ੍ਰੀਖਿਆਰਥੀ ਸਮੇਂ ਸਿਰ ਅਤੇ ਬਿਨਾਂ ਕਿਸੇ ਦਿੱਕਤ ਦੇ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚ ਸਕਣ। ਉਨ੍ਹਾਂ ਸਾਰੇ ਪ੍ਰੀਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੇ ਦਿਨ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ, ਪ੍ਰੀਖਿਆ ਕੇਂਦਰ ‘ਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚਣ। ਇਸ ਮੌਕੇ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਨਗਰ ਕੌਂਸਲ ਸੰਗਰੂਰ ਨੇ ਆਪਣੇ ਦਫ਼ਤਰ ਦੀ ਉਸਾਰੀ ਲਈ ਪਾਸ ਕੀਤਾ ਮਤਾ ਅਗਲੀ ਖ਼ਬਰ ਨਰੇਗਾ ਮੁਲਾਜ਼ਮ 23 ਨੂੰ ਵਿੱਤ ਮੰਤਰੀ ਦੇ ਦਿੜ੍ਹਬਾ ਦਫ਼ਤਰ ਦਾ ਘਿਰਾਓ ਕਰਨਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।