23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸੰਗਰੂਰ ਵਿਚ ਅੰਤਰਰਾਸ਼ਟਰੀ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ ਕਰਨਗੇ ਮੁੱਖ ਮੰਤਰੀ� ਭਰਾਜ

ਅਜੀਤ ਡੈਸਕ 20-06-2026

ਸੰਗਰੂਰ, 19 ਜੂਨ (ਸੁਖਵਿੰਦਰ ਸਿੰਘ ਫੁੱਲ)�ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਸਾਢੇ 9 ਕਰੋੜ ਰੁਪਏ ਦੇ ਲਾਗਤ ਨਾਲ ਬਣੇ ਸ਼ਾਨਦਾਰ ਅਤੇ ਅੰਤਰਰਾਸ਼ਟਰੀ ਪੱਧਰ ਦੇ ਤੈਰਾਕੀ ਤਲਾਅ (ਸਵੀਮਿੰਗ ਪੂਲ) ਦੇ ਉਦਘਾਟਨ ਲਈ ਤਿਆਰੀਆਂ ਆਰੰਭ ਹੋ ਗਈਆਂ ਹਨ। ਸਥਾਨਕ ਵਿਧਾਇਕ ਬੀਬਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਉੱਤਰੀ ਭਾਰਤ ਵਿਚ ਇਹ ਅੰਤਰਰਾਸ਼ਟਰੀ ਪੱਧਰ ਦਾ ਤੀਸਰਾ ਸਵੀਮਿੰਗ ਪੂਲ ਹੈ ਜਿਸ ਅੰਦਰ ਸਟੀਲ ਦੀਆਂ ਪਲੇਟਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਵੀਮਿੰਗ ਪੂਲ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਰਵਾਏ ਜਾਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਅਗਲੇ ਹਫਤੇ ਕਿਸੇ ਵੀ ਦਿਨ ਮੁੱਖ ਮੰਤਰੀ ਤੋਂ ਇਸ ਕਾਰਜ ਲਈ ਸਮਾਂ ਮਿਲ ਸਕਦਾ ਹੈ। ਵਰਨਣਯੋਗ ਹੈ ਕਿ ਇਸ ਸਵੀਮਿੰਗ ਪੂਲ ਦਾ ਨੀਂਹ ਪੱਧਰ ਕਾਂਗਰਸੀ ਆਗੂ ਅਤੇ ਤਤਕਾਲੀਨ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਰੱਖਿਆ ਸੀ।

ਪਿਛਲੀ ਖ਼ਬਰ ਪੈਨਸ਼ਨਰ ਜੁਆਇੰਟ ਫਰੰਟ ਵਲੋਂ ਸੂਬਾ ਪੱਧਰ ‘ਤੇ ਸੰਘਰਸ਼ ਵਿੱਢਣ ਦਾ ਐਲਾਨ ਅਗਲੀ ਖ਼ਬਰ ਤਿੰਨ ਦਿਨਾਂ ਲਈ ਸੁਨਾਮ ਦੇ ਸਰਾਫਾ ਬਾਜ਼ਾਰ ਰਹਿਣਗੇ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।