04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਦਾਮਨ ਬਾਜਵਾ ਵਲੋਂ ਅਮਰੀਕਾ ਦੀ ਸਹਾਇਕ ਅਟਾਰਨੀ ਜਨਰਲ ਹਰਮੀਤ ਕੌਰ ਢਿੱਲੋਂ ਨਾਲ ਮੁਲਾਕਾਤ

ਅਜੀਤ ਡੈਸਕ 21-06-2026
ਸੁਨਾਮ ਊਧਮ ਸਿੰਘ ਵਾਲਾ, 20 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ) - ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਦਾਮਨ ਬਾਜਵਾ ਅਤੇ ਉਨ੍ਹਾਂ ਦੇ ਪਤੀ ਹਰਮਨਦੇਵ ਸਿੰਘ ਬਾਜਵਾ ਵਲੋਂ ਆਪਣੀ ਅਮਰੀਕਾ ਫੇਰੀ ਦੌਰਾਨ ਵਾਸ਼ਿੰਗਟਨ (ਡੀ.ਸੀ.) ਵਿਖੇ ਅਮਰੀਕੀ ਨਿਆਂ ਵਿਭਾਗ ਦੇ ਸਿਵਲ ਰਾਈਟਸ ਡਿਵੀਜ਼ਨ ਦੀ ਸਹਾਇਕ ਅਟਾਰਨੀ ਜਨਰਲ ਹਰਮੀਤ ਕੌਰ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ। ਇਸ ਸਮੇ ਭਾਰਤ ਦੇ ਨਾਗਰਿਕਾਂ ਦੇ ਹੱਕਾਂ ਦੀ ਅਤੇ ਅਮਰੀਕਾ ਦੇ ਨਾਗਰਿਕਾਂ ਦੇ ਹੱਕਾਂ ਦੀ ਤੁਲਨਾਤਮਿਕ ਚਰਚਾ ਕੀਤੀ ਗਈ। ਹਰਮੀਤ ਕੌਰ ਢਿੱਲੋਂ ਨੇ ਦੱਸਿਆ ਕਿ ਉਹ ਅਮਰੀਕੀ ਨਾਗਰਿਕਾਂ ਦੇ ਹੱਕਾਂ ਦੀ ਰੱਖਿਆ ਨੂੰ ਕਾਨੂੰਨਨ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ । ਮੈਡਮ ਬਾਜਵਾ ਨੇ ਇਸ ਮੁਲਾਕਾਤ ਨੂੰ ਉਸਾਰੂ ਦੱਸਦਿਆਂ ਕਿਹਾ ਕਿ ਉਨ੍ਹਾਂ ਲਈ ਇਹ ਮੁਲਾਕਾਤ ਹੋਰ ਵੀ ਮਹੱਤਵਪੂਰਨ ਹੈ ਕਿਉਂਕਿ ਹਰਮੀਤ ਕੌਰ ਢਿੱਲੋਂ ਉਨ੍ਹਾਂ ਦੇ ਪਤੀ ਹਰਮਨਦੇਵ ਸਿੰਘ ਬਾਜਵਾ ਦੇ ਤਾਇਆ ਜੀ, ਏਅਰ ਮਾਰਸ਼ਲ (ਸੇਵਾਮੁਕਤ) ਡਾ. ਪੂਰਨ ਸਿੰਘ ਬਾਜਵਾ ਦੀ ਦੋਹਤੀ ਹਨ । ਜਿਨ੍ਹਾਂ ਪਿੰਡ ਅਕਾਲਗੜ੍ਹ ਸੁਨਾਮ (ਪੰਜਾਬ) ਹੈ।ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਹੈ ਕਿ ਉਨ੍ਹਾਂ ਦੇ ਪਰਿਵਾਰ ਦੀ ਇਕ ਹੋਣਹਾਰ ਧੀ ਅੱਜ ਅਮਰੀਕਾ ਦੇ ਸਭ ਤੋਂ ਉੱਚੇ ਆਹੁਦਿਆਂ ਚੋਂ ਇੱਕ ‘ਤੇ ਸੇਵਾ ਨਿਭਾ ਰਹੀ ਹੈ।
ਪਿਛਲੀ ਖ਼ਬਰ ਯੂਨੀਅਨ ਵਲੋਂ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਜ਼ੋਨ ਪੱਧਰੀ ਧਰਨਾ ਅਗਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਅੰਦਰ ਝੋਨੇ ਦੀ ਲਵਾਈ ਦਾ ਕੰਮ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।