06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮਾਵਾਂ - ਧੀਆਂ ਸਤਿਕਾਰ ਯੋਜਨਾ ਸਰਕਾਰ ਦਾ ਇੱਕ ਇਤਿਹਾਸਿਕ ਕਦਮ - ਈਲਵਾਲ

ਅਜੀਤ ਡੈਸਕ 21-06-2026
ਸੰਗਰੂਰ, 20 ਜੂਨ (ਧੀਰਜ ਪਸੋਰੀਆ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਵਾਅਦੇ ਹੀ ਪੂਰੇ ਨਹੀਂ ਕੀਤੇ ਜਾ ਰਹੇ, ਬਲਕਿ ਵਾਅਦਿਆਂ ਤੋਂ ਵੀ ਅੱਗੇ ਜਾ ਕੇ ਪੰਜਾਬ ਵਾਸੀਆਂ ਨੂੰ ਨਵੀਆਂ ਨਵੀਆਂ ਸਹੂਲਤਾਂ ਦਿੱਤੀਆਂ ਜਾਂ ਰਹੀਆਂ ਹਨ । ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਈਲਵਾਲ ਨੇ ਕਿਹਾ ਕਿ ਇਹ ਯੋਜਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਇਤਿਹਾਸਿਕ ਕਦਮ ਹੈ। ਇਸ ਲੋਕ ਪੱਖੀ ਯੋਜਨਾ ਦਾ ਲਾਭ ਸੂਬੇ ਦੇ ਹਰੇਕ ਯੋਗ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ । ਮੁੱਖ ਮੰਤਰੀ ਸਿਹਤ ਯੋਜਨਾ ਤੋਂ ਬਾਅਦ ਇਸ ਯੋਜਨਾ ਨੂੰ ਲੈ ਕੇ ਵੀ ਰਾਜ ਵਾਸੀਆਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਵਧਦੀ ਲੋਕਪ੍ਰਿਯਤਾ ਕਾਰਨ ਅਕਾਲੀ ਦਲ ਬਖਲਾਹਟ ‘ਚ - ਡਾ. ਮਿੰਕੂ ਜਵੰਧਾ ਅਗਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਵਿਸ਼ੇਸ਼-‘ਕਰੋ ਯੋਗ, ਰਹੋ ਨਿਰੋਗ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।