05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਡੇਢ ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਸੜਕਾਂ ਦੀ ਕਾਇਆ ਕਲਪ

ਅਜੀਤ ਡੈਸਕ 23-06-2026
ਸ਼ੇਰਪੁਰ, 22 ਜੂਨ (ਮੇਘ ਰਾਜ ਜੋਸ਼ੀ) – ਪਿੰਡ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ਤੱਕ ਲਿਜਾਣ ਦੇ ਮਕਸਦ ਨਾਲ ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਅਤੇ ਪਿੰਡ ਦੇ ਸਰਪੰਚ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਲਗਭਗ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਅੰਦਰ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ। ਇਨ੍ਹਾਂ ਕਾਰਜਾਂ ਤਹਿਤ ਪਿੰਡ ਦੀਆਂ ਗਲੀਆਂ ਅਤੇ ਸੜਕਾਂ ਦੀ ਰਿਪੇਅਰ ਦੇ ਨਾਲ-ਨਾਲ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਵੀ ਮੁਕੰਮਲ ਕੀਤਾ ਗਿਆ। ਸਰਪੰਚ ਰਾਜਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੀਆਂ ਕਰੀਬ ਸਾਢੇ ਤਿੰਨ ਕਿਲੋਮੀਟਰ ਸੜਕਾਂ ਦੀ ਮੁਰੰਮਤ ਕਰਵਾਈ ਗਈ , ਜਿਨ੍ਹਾਂ ’ਚੋਂ ਕਈ ਸੜਕਾਂ ਅਜਿਹੀਆਂ ਸਨ ਜਿਨ੍ਹਾਂ ’ਤੇ ਪਿਛਲੇ ਕਈ ਦਹਾਕਿਆਂ ਤੋਂ ਕੋਈ ਵਿਸ਼ੇਸ਼ ਕੰਮ ਨਹੀਂ ਹੋਇਆ ਸੀ। ਇਨ੍ਹਾਂ ਸੜਕਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਆਵਾਜਾਈ ਦੌਰਾਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿੰਡ ਦੇ ਸਰਵਪੱਖੀ ਵਿਕਾਸ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਨਾ ਸਿਰਫ਼ ਪਿੰਡ ਦੀ ਦਿੱਖ ਸੁੰਦਰ ਹੋਈ ਹੈ, ਸਗੋਂ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਵੀ ਪ੍ਰਾਪਤ ਹੋਈਆਂ ਹਨ । ਪਿੰਡ ਵਾਸੀਆਂ ਨੇ ਵੀ ਇਨ੍ਹਾਂ ਵਿਕਾਸ ਕਾਰਜਾਂ ਲਈ ਸਰਪੰਚ ਰਾਜਵਿੰਦਰ ਸਿੰਘ ਅਤੇ ਪੰਚਾਇਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਕੇ ਪਿੰਡ ਦੀ ਨੁਹਾਰ ਬਦਲਣ ਦਾ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ । ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਕਾਰਜ ਜਾਰੀ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਚ ਮਨਜੀਤ ਸਿੰਘ ਬਹਿਣੀਵਾਲ ਵੀ ਮੌਜੂਦ ਸਨ ।
ਪਿਛਲੀ ਖ਼ਬਰ ਖ਼ਿਆਲਾ ਕਲਾਂ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਸੰਬੰਧੀ ਵਫ਼ਦ ਵਿਧਾਇਕ ਨੂੰ ਮਿਲਿਆ ਅਗਲੀ ਖ਼ਬਰ ਸੁਨਾਮ ’ਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਕਰੀਬ 57 ਕਰੋੜ ਰੁਪਏ ਖਰਚੇ- ਅਮਨ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।