21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਜ਼ਿਲ੍ਹਾ ਪੱਧਰੀ ਐਕਸ਼ਨ ’ਚ ਭਰਵੀਂ ਸ਼ਮੂਲੀਅਤ ਦਾ ਐਲਾਨ

23-06-2026


ਸੰਗਰੂਰ, 23 ਜੂਨ (ਧੀਰਜ ਪਸੋਰੀਆ) - ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਪੰਜਾਬ ਅਤੇ ਸਾਂਝਾ ਮੁਲਾਜਮ ਮੰਚ ਦੇ ਸੱਦੇ ‘ਤੇ ਜ਼ਿਲਾ ਪੱਧਰ ’ਤੇ ਹੋਣ ਵਾਲੀਆਂ ਰੈਲੀਆਂ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਪੰਜਾਬ ਭਰਵੀਂ ਸ਼ਮੂਲੀਅਤ ਕਰੇਗਾ। ਜ਼ਿਲ੍ਹਾ ਸੰਗਰੂਰ ਇਕਾਈ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋ ਲਮਕਦੀਆਂ ਮੰਗਾਂ ਪੂਰੀਆਂ ਕਰਨ ਤੋਂ ਸਰਕਾਰ ਅਨਾਕਾਨੀ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਮੁਲਾਜ਼ਮ ਇੱਕ ਮੰਚ ’ਤੇ ਇਕੱਠੇ ਹੋ ਗਏ ਹਨ। ਆਗੂਆਂ ਨੇ ਕਿਹਾ ਕਿ ਹੁਣ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਲੜੀ ਜਾਵੇਗੀ, ਜਿਸ ਤਹਿਤ ਸੂਬਾ ਪੱਧਰ ’ਤੇ ਸਮੂਹ ਮੰਤਰੀਆਂ ਦੇ ਘਰਾਂ ਅੱਗੇ ਧਰਨੇ 1 ਜੁਲਾਈ ਤੋਂ 10 ਜੁਲਾਈ ਤੱਕ ਦਿੱਤੇ ਜਾਣਗੇ ਅਤੇ 17 ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ।

ਪਿਛਲੀ ਖ਼ਬਰ ਰਛਪਾਲ ਕੌਰ ਢਿੱਲੋਂ ਬਣੇ ਲੌਂਗੋਵਾਲ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਅਗਲੀ ਖ਼ਬਰ ਪੰਜਾਬ ਯੂਥ ਕਾਂਗਰਸ ਚੋਣਾ ’ਚ ਰਾਜਿੰਦਰ ਦੀਪਾ ਦੇ ਸਮਰਥਕਾਂ ਦੀ ਵੱਡੀ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।