22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮੋਟਰਸਾਈਕਲਾਂ ਦੀ ਸਿੱਧੀ ਟੱਕਰ ’ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖਮੀ

ਅਜੀਤ ਡੈਸਕ 25-06-2026


ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸਥਾਨਕ ਫਲਾਈ ਓਵਰ ਬ੍ਰਿਜ ਹੇਠ ਦੋ ਮੋਟਰਸਾਈਕਲਾਂ ਦੀ ਹੋਈ ਸਿੱਧੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਅਤੇ ਦੂਜੇ ਦੇ ਗੰਭੀਰ ਜਖਮੀ ਹੋਣ ਦੀ ਖਬਰ ਹੈ । ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਉਂਕਾਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਪੌਣੇ ਕੁ ਗਿਆਰਾਂ ਵਜੇ ਨੇੜਲੇ ਪਿੰਡ ਸ਼ੇਰੋਂ ਦਾ ਨੌਜਵਾਨ ਅਰਸ਼ਦੀਪ ਸਿੰਘ ਆਪਣੇ ਇਕ ਦੋਸਤ ਨਾਲ ਮੋਟਰਸਾਈਕਲ ’ਤੇ ਅੰਮ੍ਰਿਤਸਰ ਸਾਹਿਬ ਤੋਂ ਆ ਰਹੇ ਦੋਸਤ ਨੂੰ ਲੈਣ ਲਈ ਫਲਾਈ ਓਵਰ ਬ੍ਰਿਜ ਹੇਠ ਦੀ ਸੁਨਾਮ ਰੇਲਵੇ ਸਟੇਸ਼ਨ ’ਤੇ ਜਾ ਰਿਹਾ ਸੀ। ਇਸ ਦੌਰਾਨ ਅੱਗਿਉਂ ਆ ਰਹੇ ਤਿੰਨ ਨੌਜਵਾਨਾਂ ਦੇ ਮੋਟਰਸਾਈਕਲ ਦਾ ਅਚਾਨਕ ਸੰਤੁਲਣ ਵਿਗੜਨ ਕਾਰਨ ਆਪਸ ਵਿਚ ਦੋਵੇਂ ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋ ਗਈ। ਜਿਸ ਕਾਰਨ ਨੌਜਵਾਨ ਅਰਸ਼ਦੀਪ ਸਿੰਘ (21) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਸ਼ੇਰੋਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਅੱਗਿਉਂ ਆ ਰਿਹਾ ਮੋਟਰਸਾਈਕਲ ਸਵਾਰ ਗੁਰਵਿੰਦਰ ਸਿੰਘ ਪੁੱਤਰ ਸਿਉਪਾਲ ਸਿੰਘ ਪਿੰਡ ਨਮੋਲ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ। ਸਹਾਇਕ ਥਾਣੇਦਾਰ ਉਂਕਾਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਕੁਲਵੰਤ ਸਿੰਘ ਦੇ ਬਿਆਨਾਂ ’ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਬਿਜਲੀ ਸਪਲਾਈ ਦੀ ਨਵੀਂ ਲਾਈਨ ਕੱਢਣ ਨੂੰ ਲੈ ਕੇ ਕਿਸਾਨ ਤੇ ਅਧਿਕਾਰੀ ਹੋਏ ਆਹਮੋ-ਸਾਹਮਣੇ ਅਗਲੀ ਖ਼ਬਰ ਭਾਰਤ-ਅਮਰੀਕਾ ਖੇਤੀ ਵਪਾਰ ਸਮਝੌਤੇ ਖਿਲਾਫ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।