22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਪੇਪਰ ਦੇਣ ਜਾ ਰਹੇ ਨੌਜਵਾਨ ਦੀ ਅਮਲੋਹ-ਭਾਦਸੋਂ ਸੜਕ ਹਾਦਸੇ ’ਚ ਮੌਤ

ਅਜੀਤ ਡੈਸਕ 25-06-2026


ਭਵਾਨੀਗੜ੍ਹ, 24 ਜੂਨ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) – ਪਿੰਡ ਘਰਾਚੋਂ ਦੇ ਇਕ ਨੌਜਵਾਨ ਦੀ ਅਮਲੋਹ-ਭਾਦਸੋਂ ਸੜਕ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਰਾਜਿੰਦਰ ਸਿੰਘ ਵਾਸੀ ਘਰਾਚੋਂ ਨੇ ਦੁਖੀ ਮਨ ਨਾਲ ਦੱਸਿਆ ਕਿ ਉਸ ਦਾ ਭਤੀਜਾ ਸੁਖਵਿੰਦਰ ਸਿੰਘ (22) ਪੁੱਤਰ ਬਲਵਿੰਦਰ ਸਿੰਘ ਵਾਸੀ ਘਰਾਚੋਂ ਬੀ.ਏ. ਭਾਗ ਦੂਜਾ ਦੀਆਂ ਪ੍ਰੀਖਿਆਵਾਂ ਦੇ ਰਿਹਾ ਸੀ। ਉਹ ਆਪਣੇ ਇਕ ਦੋਸਤ ਨਾਲ ਪਿੰਡ ਸਾਮਲੇ ਵਿਖੇ ਰਿਸ਼ਤੇਦਾਰੀ ਵਿਚ ਰਹਿ ਕੇ ਅਮਲੋਹ ਨੇੜੇ ਸਥਿਤ ਪ੍ਰੀਖਿਆ ਕੇਂਦਰ ਵਿਚ ਪੇਪਰ ਦੇਣ ਜਾਂਦਾ ਸੀ। ਬੀਤੇ ਦਿਨ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਪੇਪਰ ਦੇਣ ਲਈ ਅਮਲੋਹ-ਭਾਦਸੋਂ ਸੜਕ ’ਤੇ ਜਾ ਰਿਹਾ ਸੀ ਤਾਂ ਇਕ ਫੈਕਟਰੀ ਅੱਗੇ ਸੜਕ ’ਤੇ ਬਣੇ ਸਪੀਡ ਬਰੇਕਰਾਂ ਤੋਂ ਲੰਘਦੇ ਸਮੇਂ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ, ਜਿਸ ਕਾਰਨ ਉਹ ਸੜਕ ’ਤੇ ਡਿੱਗ ਪਿਆ ਅਤੇ ਉਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ। ਰਾਹਗੀਰਾਂ ਵਲੋਂ ਜ਼ਖ਼ਮੀ ਹਾਲਤ ਵਿਚ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਅਮਲੋਹ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਆਪਣੇ ਮਿਲਣਸਾਰ ਤੇ ਸਾਊ ਸੁਭਾਅ ਕਾਰਨ ਇਲਾਕੇ ਵਿੱਚ ਚੰਗੀ ਪਛਾਣ ਰੱਖਦਾ ਸੀ। ਉਸ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਘਰਾਚੋਂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਬਾਅਦ ਵਿੱਚ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਵੱਡੀ ਗਿਣਤੀ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਨਮ ਅੱਖਾਂ ਨਾਲ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਪਿਛਲੀ ਖ਼ਬਰ ਕੱਲ੍ਹ ਜ਼ਿਲ੍ਹਾ ਮਲੇਰਕੋਟਲਾ ’ਚ ਰਹੇਗੀ ਛੁੱਟੀ - ਜ਼ਿਲ੍ਹਾ ਮੈਜਿਸਟ੍ਰੇਟ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।