22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮਲੇਰਕੋਟਲਾ ਫਾਇਰਿੰਗ ਮਾਮਲੇ ’ਚ 2 ਅਣਪਛਾਤਿਆਂ ਸਮੇਤ 6 ਵਿਅਕਤੀਆਂ ਖ਼ਿਲਾਫ ਮਾਮਲਾ ਦਰਜ

ਅਜੀਤ ਡੈਸਕ 25-06-2026


ਮਲੇਰਕੋਟਲਾ, 24 ਜੂਨ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਬੀਤੇ ਦਿਨੀਂ ਮਲੇਰਕੋਟਲਾ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਵੱਡੀ ਈਦਗਾਹ ਨੇੜੇ ਰਾਤ ਨੂੰ ਕਰੀਬ ਸਾਢੇ ਬਾਰਾਂ ਵਜੇ ਕਾਰ ਸਵਾਰ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਕਾਰਨ ਦਹਿਸ਼ਤ ਭਰਿਆ ਮਾਹੌਲ ਪੈਦਾ ਹੋ ਗਿਆ ਸੀ । ਜਿਸ ਸੰਬੰਧੀ ਥਾਣਾ ਸਿਟੀ-2 ਮਲੇਰਕੋਟਲਾ ਪੁਲਿਸ ਨੇ ਇਕ ਮਹਿਲਾ ਦੇ ਬਿਆਨਾਂ ’ਤੇ 2 ਅਣਪਛਾਤੇ ਵਿਅਕਤੀਆਂ ਸਣੇ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ । ਜਿਨ੍ਹਾਂ ਵਿਅਕਤੀਆਂ ਖਿਲ਼ਾਫ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ ’ਚ ਮਲੇਰਕੋਟਲਾ ਦੇ ਨੌਜਵਾਨਾਂ ਤੋਂ ਇਲਾਵਾ ਇਕ ਨਾਭਾ ਦਾ ਨੌਜਵਾਨ ਤੇ 2 ਅਣਪਛਾਤੇ ਵਿਅਕਤੀ ਸ਼ਾਮਿਲ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਰਾਤ ਨੂੰ ਕਰੀਬ ਸਾਢੇ ਬਾਰਾਂ ਵਜੇ ਕਾਰ ਸਵਾਰ ਅਣਪਛਾਤੇ ਨੌਜਵਾਨਾਂ ਨੇ ਮਲੇਰਕੋਟਲਾ ਵਿਖੇ ਗਰੀਬ ਨਗਰੀ ਦੀ ਟੈਂਕੀ ਕੋਲ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿਸ ਦੇ ਚਲਦਿਆਂ ਕਾਫ਼ੀ ਸਮਾਂ ਉੱਥੇ ਹੋ-ਹੱਲਾ ਹੁੰਦਾ ਰਿਹਾ । ਹਾਜ਼ਰ ਲੋਕਾਂ ਨੇ ਦੱਸਿਆ ਕਿ ਗੋਲੀਆਂ ਚਲਾਉਣ ਵਾਲਿਆਂ ’ਚ ਕਈਆਂ ਕੋਲ ਰਿਵਾਲਵਰ ਤੇ ਤੇਜ਼ਧਾਰ ਹਥਿਆਰ ਵੀ ਫ਼ੜੇ ਹੋਏ ਸਨ । ਪ੍ਰਤੱਖਦਰਸ਼ੀਆਂ ਅਨੁਸਾਰ ਇਸ ਘਟਨਾ ਦੌਰਾਨ ਕਰੀਬ 15 ਮਿੰਟ ਸੜਕ ’ਤੇ ਗੁੰਡਾਗਰਦੀ ਹੁੰਦੀ ਰਹੀ । ਜਦ ਇਸ ਮਾਮਲੇ ਸਬੰਧੀ ਥਾਣਾ ਮੁਖੀ ਇੰਸਪੈਕਟਰ ਬਲਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਘਟਨਾ ਪੁਰਾਣੀ ਰੰਜਿਸ਼ ਦੇ ਚਲਦਿਆਂ ਬੱਚਿਆਂ ਦਰਮਿਆਨ ਆਪਸੀ ਝਗੜੇ ਕਾਰਨ ਵਧੇ ਵਿਵਾਦ ਤੋਂ ਹੋਈ ਹੈ, ਜਿਸ ਤੋਂ ਬਾਅਦ ਇਹ ਘਟਨਾਕ੍ਰਮ ਵਾਪਰਿਆ ਹੈ । ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਅਣਪਛਾਤਿਆਂ ਸਣੇ 6 ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ਼ ਕੀਤੀ ਜਾ ਰਹੀ ਹੈ ਤੇ ਇਸ ਮਾਮਲੇ ਦੇ ਸਾਰੇ ਤੱਥਾਂ ਨੂੰ ਖੰਗਾਲ ਕੇ ਜਾਂਚ ਕੀਤੀ ਜਾਵੇਗੀ ।

ਪਿਛਲੀ ਖ਼ਬਰ ਅਮਨ ਅਰੋੜਾ ਨੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਦਿੜ੍ਹਬਾ ਰਾਖਵਾਂ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।