22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਅਮਨ ਅਰੋੜਾ ਨੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ

ਅਜੀਤ ਡੈਸਕ 25-06-2026


ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਸੁਨਾਮ ਵਿਖੇ ਸਥਿਤ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਪਵਿੱਤਰ ਦਰਬਾਰ ਵਿਖੇ ਨਤਮਸਤਕ ਹੋਏ ਅਤੇ ਇਲਾਕੇ ਦੀ ਖੁਸ਼ਹਾਲੀ, ਲੋਕਾਂ ਦੀ ਚੜ੍ਹਦੀ ਕਲਾ, ਭਾਈਚਾਰਕ ਸਾਂਝ ਅਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਅਰਦਾਸ ਕੀਤੀ। ਅਰੋੜਾ ਨੇ ਕਿਹਾ ਕਿ ਧਾਰਮਿਕ ਅਸਥਾਨ ਸਾਨੂੰ ਨਿਮਰਤਾ, ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੇ ਹਨ ਅਤੇ ਸਮਾਜ ਨੂੰ ਇਕਜੁੱਟ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਨਵੇਂ ਚੁਣੇ ਗਏ ਅਹੁਦੇਦਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ, ਜਿਨ੍ਹਾਂ ਵਿੱਚ ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਮੀਤ ਪ੍ਰਧਾਨ ਮੀਨਾ ਰਾਣੀ ਅਤੇ ਹੋਰ ਨਗਰ ਕੌਂਸਲਰ ਸ਼ਾਮਲ ਸਨ। ਨਵੀਂ ਟੀਮ ਦੀ ਮੌਜੂਦਗੀ ਨੂੰ ਸ਼ਹਿਰ ਦੇ ਵਿਕਾਸ ਲਈ ਇੱਕ ਸਕਾਰਾਤਮਕ ਕਦਮ ਦੱਸਦਿਆਂ ਸ਼੍ਰੀ ਅਮਨ ਅਰੋੜਾ ਨੇ ਵਿਸ਼ਵਾਸ ਜਤਾਇਆ ਕਿ ਇਹ ਟੀਮ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਤੋਂ ਨਵੇਂ ਚੁਣੇ ਅਹੁਦੇਦਾਰਾਂ ਅਤੇ ਹੋਰ ਕੌਂਸਲਰਾਂ ਨੇ ਆਪਣੇ ਕੰਮ ਦੀ ਸ਼ੁਰੂਆਤ ਕਰਨੀ ਹੈ। ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀ ਟੀਮ ਇਸ ਪਵਿੱਤਰ ਅਸਥਾਨ ਉੱਤੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕਰਨ ਪੁੱਜੀ ਤਾਂ ਜੋ ਬਾਬਾ ਭਾਈ ਮੂਲ ਚੰਦ ਸਾਹਿਬ ਦਾ ਅਸ਼ੀਰਵਾਦ ਸਾਰੀ ਟੀਮ ਤੇ ਸਦਾ ਬਣਿਆ ਰਹੇ ਅਤੇ ਅਤੇ ਸੁਨਾਮ ਸ਼ਹਿਰ ਲਗਾਤਾਰ ਤਰੱਕੀ ਕਰੇ। ਕਮੇਟੀ ਦੇ ਮੈਂਬਰ ਮੋਹਨ ਸਰੂਪ ਜੋਸ਼ੀ, ਬਲਬੀਰ ਜੋਸ਼ੀ , ਸੁਰਿੰਦਰ ਮੋਦਗਿਲ, ਬਲਦੇਵ ਸਿੰਘ ਜੋਸ਼ੀ ਅਮਰਜੀਤ ਸਿੰਘ ਜੋਸ਼ੀ, ਅਜੀਤ ਸਰੂਪ ਜੋਸ਼ੀ ਨੇ ਕੈਬਨਿਟ ਮੰਤਰੀ ਅਮਨ ਅਰੋੜਾ, ਮਨਪ੍ਰੀਤ ਬਾਂਸਲ, ਯਾਦਵਿੰਦਰ ਸਿੰਘ ਨਿਰਮਾਣ, ਮੀਨਾ ਰਾਣੀ ਅਤੇ ਹੋਰ ਕੌਂਸਲਰਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਸੰਜੇ ਕੁਮਾਰ ਸੰਜੂ ਦਾ ਵੀ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।

ਪਿਛਲੀ ਖ਼ਬਰ ਭਾਰਤ-ਅਮਰੀਕਾ ਸਮਝੌਤੇ ਖਿਲਾਫ਼ ਮੋਦੀ ਸਾਮਰਾਜ ਦੀਆਂ ਅਰਥੀਆਂ ਸਾੜੀਆਂ ਅਗਲੀ ਖ਼ਬਰ ਮਲੇਰਕੋਟਲਾ ਫਾਇਰਿੰਗ ਮਾਮਲੇ ’ਚ 2 ਅਣਪਛਾਤਿਆਂ ਸਮੇਤ 6 ਵਿਅਕਤੀਆਂ ਖ਼ਿਲਾਫ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।