30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

32 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਅਜੀਤ ਡੈਸਕ 26-06-2026
ਛਾਜਲੀ, 25 ਜੂਨ (ਅਜਾਇਬ ਸਿੰਘ ਨੀਲੋਵਾਲ)- ਥਾਣਾ ਛਾਜਲੀ ਦੇ ਨਵੇਂ ਮੁਖੀ ਇੰਸਪੈਕਟਰ ਕਮਲਦੀਪ ਸਿੰਘ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਇਲਾਕੇ ’ਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਮੁਹਿੰਮ ਵਿੱਢ ਦਿੱਤੀ ਗਈ ਹੈ। ਪੁਲਿਸ ਵੱਲੋਂ ਵੱਖ-ਵੱਖ ਪਿੰਡਾਂ ਅਤੇ ਸ਼ੱਕੀ ਟਿਕਾਣਿਆਂ ’ਤੇ ਕੀਤੀਆਂ ਲਗਾਤਾਰ ਛਾਪੇਮਾਰੀਆਂ ਦੌਰਾਨ ਲਗਭਗ 32 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਅਆਂ ਹਨ, ਜਦਕਿ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਦੀ ਇਸ ਲਗਾਤਾਰ ਕਾਰਵਾਈ ਨਾਲ ਨਸ਼ਾ ਤਸਕਰਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਸੂਤਰਾਂ ਅਨੁਸਾਰ ਕਈ ਤਸਕਰ ਆਪਣੇ ਟਿਕਾਣੇ ਛੱਡਣ ਲਈ ਮਜਬੂਰ ਹੋਏ ਹਨ, ਜਦਕਿ ਪੁਲਿਸ ਵਲੋਂ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਵੀ ਸਖਤ ਨਜ਼ਰ ਰੱਖੀ ਜਾ ਰਹੀ ਹੈ।
ਪਿਛਲੀ ਖ਼ਬਰ ਧਾਲੀਵਾਲ ਨੇ ਯੂਥ ਕਾਂਗਰਸ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।