02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵਲੋਂ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ

ਅਜੀਤ ਡੈਸਕ 27-06-2026


ਧੂਰੀ, 26 ਜੂਨ (ਲਖਵੀਰ ਸਿੰਘ ਧਾਂਦਰਾ)-ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਨੈਸ਼ਨਲ ਫੂਡ ਸਕਿਉਰਿਟੀ ਐਕਟ, 2013 ਦੇ ਪ੍ਰਭਾਵਸ਼ਾਲੀ ਅਮਲ ਦਾ ਜਾਇਜ਼ਾ ਲੈਣ ਲਈ ਧੂਰੀ ਦੇ ਪਿੰਡ ਬੁਰਜ ਸੇਢਾ ਅਤੇ ਜੱਖਲਾ ਵਿਖੇ ਸਥਿਤ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਡਿਪੂਆਂ ਵਿੱਚ ਪ੍ਰਾਪਤ ਅਨਾਜ ਦੀ ਗੁਣਵੱਤਾ, ਭਾਰ, ਨਮੀ ਦੀ ਮਾਤਰਾ ਅਤੇ ਰਾਸ਼ਨ ਵੰਡ ਪ੍ਰਣਾਲੀ ਨਾਲ ਸਬੰਧਤ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਇਸ ਮੌਕੇ ਅਨਾਜ ਦੀਆਂ ਵੱਖ-ਵੱਖ ਬੋਰੀਆਂ ਨੂੰ ਕੰਡੇ ‘ਤੇ ਤੋਲਣ ਦੇ ਨਾਲ-ਨਾਲ ਨਮੀ ਮਾਪਣ ਵਾਲੇ ਮੀਟਰ ਰਾਹੀਂ ਤਕਨੀਕੀ ਜਾਂਚ ਵੀ ਕੀਤੀ ਗਈ। ਜਾਂਚ ਦੌਰਾਨ ਅਨਾਜ ਦੀ ਗੁਣਵੱਤਾ ਅਤੇ ਨਮੀ ਨਾਲ ਸਬੰਧਤ ਕੁਝ ਤਕਨੀਕੀ ਪਹਿਲੂ ਸਾਹਮਣੇ ਆਏ, ਜਿਨ੍ਹਾਂ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਲੋੜੀਂਦੀ ਸੁਧਾਰਾਤਮਕ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਜਿਨ੍ਹਾਂ ਡਿਪੂਆਂ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ ਅਤੇ ਹੋਰ ਲੋੜੀਂਦੀ ਜਾਣਕਾਰੀ ਪ੍ਰਦਰਸ਼ਿਤ ਨਹੀਂ ਕੀਤੀ ਗਈ ਸੀ, ਉੱਥੇ ਸੂਚਨਾ ਬੋਰਡ ਤੁਰੰਤ ਲਗਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਫੂਡ ਕਮਿਸ਼ਨ ਪੰਜਾਬ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਸ਼ਨ ਡਿਪੂਆਂ ਨੂੰ ਸਪਲਾਈ ਕੀਤਾ ਜਾਣ ਵਾਲਾ ਅਨਾਜ ਨਿਰਧਾਰਿਤ ਗੁਣਵੱਤਾ ਮਾਪਦੰਡਾਂ ਅਨੁਸਾਰ ਹੀ ਹੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਨਾਜ ਦੀ ਗੁਣਵੱਤਾ, ਭਾਰ ਅਤੇ ਨਮੀ ਦੀ ਨਿਯਮਿਤ ਜਾਂਚ ਕੀਤੀ ਜਾਵੇ ਅਤੇ ਰਾਸ਼ਨ ਵੰਡ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਬਰਕਰਾਰ ਰੱਖੀ ਜਾਵੇ, ਤਾਂ ਜੋ ਹਰ ਯੋਗ ਲਾਭਪਾਤਰੀ ਨੂੰ ਨਿਰਧਾਰਿਤ ਮਾਤਰਾ ਅਨੁਸਾਰ ਸਮੇਂ ਸਿਰ ਮਿਆਰੀ ਰਾਸ਼ਨ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਨੈਸ਼ਨਲ ਫੂਡ ਸਕਿਉਰਿਟੀ ਐਕਟ, 2013 ਦੀ ਪ੍ਰਭਾਵਸ਼ਾਲੀ ਲਾਗੂਅਮਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਲਾਭਪਾਤਰੀਆਂ ਦੇ ਹਿੱਤਾਂ ਦੀ ਸੁਰੱਖਿਆ ਅਤੇ ਜਨਤਕ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸਮੇਂ-ਸਮੇਂ ‘ਤੇ ਅਜਿਹੇ ਅਚਨਚੇਤ ਨਿਰੀਖਣ ਜਾਰੀ ਰੱਖੇ ਜਾਣਗੇ।

ਪਿਛਲੀ ਖ਼ਬਰ ਯੂਨੀਅਨ ਨੇ ਵਿਭਾਗ ਦੇ ਜਾਰੀ ਕੀਤੇ ਪੱਤਰ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਐਨ.ਡੀ.ਪੀ.ਐਸ.ਕੇਸ ’ਚੋਂ ਅਦਾਲਤ ਵਲੋਂ ਨੌਜਵਾਨ ਬਾ-ਇੱਜ਼ਤ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।