02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਯੂਨੀਅਨ ਨੇ ਵਿਭਾਗ ਦੇ ਜਾਰੀ ਕੀਤੇ ਪੱਤਰ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 27-06-2026


ਸੰਗਰੂਰ, 26 ਜੂਨ (ਦਮਨਜੀਤ ਸਿੰਘ) - ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ਅਨੁਸਾਰ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ਦਫ਼ਤਰ ਇੱਕਠੇ ਹੋ ਕੇ ਮਨਰੇਗਾ ਮੁਲਜ਼ਮਾਂ ਨੇ ਵਿਭਾਗ ਵੱਲੋਂ ਜਾਰੀ ਵਿਭਾਗੀ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਮਨਰੇਗਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂਆਂ ਰਣਧੀਰ ਸਿੰਘ ਧੀਮਾਨ ਤੇ ਸੰਜੀਵ ਕਾਕੜਾ ਨੇ ਦੱਸਿਆ ਕਿ ਮਨਰੇਗਾ ਕਰਮਚਾਰੀ ਅਪਣੀਆਂ ਮੰਗਾ ਦੇ ਸਬੰਧ ਵਿੱਚ ਬੀਤੀ 1 ਜੂਨ ਤੋਂ ਕਲ਼ਮ ਛੋੜ ਹੜਤਾਲ ‘ਤੇ ਚੱਲ ਰਹੇ ਹਨ। ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸਾਡਾ ਮਸਲਾ ਹਮਦਰਦੀ ਨਾਲ ਵਿਚਾਰਨ ਦੀ ਥਾਂ ਨਿੱਤ ਨਵੇਂ ਮੁਲਾਜ਼ਮ ਮਾਰੂ ਪੱਤਰ ਜਾਰੀ ਕਰ ਕੇ ਸੰਘਰਸ਼ ਨੂੰ ਢ਼ਾਹ ਲਾਈ ਜਾ ਰਹੀ ਹੈ। ਬੀਤੀ ਕੱਲ੍ਹ ਅਫਸਰਸ਼ਾਹੀ ਵੱਲੋਂ ਮਨਰੇਗਾ ਕਰਮਚਾਰੀਆ ਦੀ ਚੱਲ ਰਹੀ ਹੜਤਾਲ ਦੌਰਾਨ ਨੋ ਵਰਕ ਨੋ ਪੇਅ ਅਤੇ ਪੰਚਾਇਤ ਵਿਕਾਸ ਸਕੱਤਰਾਂ ਨੂੰ ਮਨਰੇਗਾ ਦੀ ਟ੍ਰੇਨਿੰਗ ਦੇਣ ਦੇ ਪੱਤਰ ਜਾਰੀ ਕੀਤੇ ਹਨ। ਜਿਨ੍ਹਾਂ ਪੱਤਰਾਂ ਦੇ ਵਿਰੋਧ ਵਿੱਚ ਪੂਰੇ ਪੰਜਾਬ ਵਿੱਚ ਅਸੀਂ ਅੱਜ ਇਨ੍ਹਾਂ ਪੱਤਰਾਂ ਦੀਆਂ ਕਾਪੀਆਂ ਸਾੜ ਰਹੇ ਹਾਂ। ਉਨ੍ਹਾ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਹਾਲੇ ਵੀ ਵਿਭਾਗ ਦੀ ਅਫਸਰਸ਼ਾਹੀ ਨੇ ਵਧੀਕੀਆਂ ਜਾਰੀ ਰੱਖੀਆਂ ਤੇ ਸਰਕਾਰ ਨੇ ਟਾਲ ਮਟੋਲ ਦੀ ਨੀਤੀ ਛੱਡ ਕੇ ਮਨਰੇਗਾ ਮੁਲਜ਼ਮਾਂ ਨੂੰ ਪੰਚਾਇਤੀ ਵਿਭਾਗ ਵਿੱਚ ਮਰਜ਼ ਕਰ ਕੇ ਨੌਕਰੀਆਂ ਪਕੀਆਂ ਨਾਂ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਅਸੀਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਾਂਗੇ। ਇਸ ਮੌਕੇ ਰਮਨਪ੍ਰੀਤ ਕੌਰ, ਗੁਰਜੀਤ ਕੌਰ,ਬਿੱਕਰ ਸਿੰਘ ਕਮਾਲਪੁਰ, ਬਲਜੀਤ ਸਿੰਘ ਨੱਤ, ਜਸਵੀਰ ਸਿੰਘ, ਅਮਨਦੀਪ ਸਿੰਘ, ਗੁਰਜੀਤ ਸਿੰਘ, ਸੁਖਦੇਵ ਸਿੰਘ, ਆਦਿ ਵੀ ਮੌਜੂਦ ਸਨ।

ਪਿਛਲੀ ਖ਼ਬਰ ਕੱਚੇ ਕਾਮਿਆਂ ਦੇ ਸੰਘਰਸ਼ ਵਿਚ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਆਗੂ ਵੱਡੀ ਗਿਣਤੀ ’ਚ 28 ਨੂੰ ਸ਼ਮੂਲੀਅਤ ਕਰਨਗੇ ਅਗਲੀ ਖ਼ਬਰ ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵਲੋਂ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।