03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਸ਼ਾ ਇਕ ਮਾਨਸਿਕ ਰੋਗ - ਡਾ. ਅਮਰਜੀਤ ਕੌਰ

ਅਜੀਤ ਡੈਸਕ 27-06-2026


ਸੰਗਰੂਰ, 26 ਜੂਨ (ਸੁਖਵਿੰਦਰ ਸਿੰਘ ਫੁੱਲ) - ਸਿਹਤ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਨਸ਼ਾ ਛੁਡਾਊ ਕੇਂਦਰ ਵਿਖੇ ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ ਦੀ ਅਗਵਾਈ ਹੇਠ ‘ਜਿੰਦਗੀ ਨੂੰ ਕਹੋ ਹਾਂ, ਨਸ਼ਿਆਂ ਨੂੰ ਕਰੋ ਨਾਂਹ’ ਨਾਅਰੇ ਤਹਿਤ ਅੰਤਰਰਾਸ਼ਟਰੀ ਨਸ਼ਾ ਖੋਰੀ ਅਤੇ ਗੈਰ-ਕਾਨੂੰਨੀ ਤਸ਼ਕਰੀ ਵਿਰੋਧੀ ਦਿਵਸ’ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਅਮਰਜੀਤ ਕੌਰ ਨੇ ਕਿਹਾ ਕਿ ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੰਦਾ ਹੈ, ਇਸ ਲਈ ਸਾਨੂੰ ਕਿਸੇ ਵੀ ਕਿਸਮ ਦਾ ਨਸ਼ਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਆਪਕ ਵਰਤੋਂ ਸਮਾਜ ਲਈ ਇਕ ਚਿੰਤਾ ਦਾ ਵਿਸ਼ਾ ਹੈ ਕਿਉਕਿ ਕਿਸੇ ਵੀ ਦੇਸ਼ ਦੇ ਚੰਗੇ ਭਵਿੱਖ ਲਈ ਉਸ ਦੀ ਤਰੱਕੀ ਦੇ ਰਾਹ ਵਿਚ ਨਸ਼ਾ ਇਕ ਵੱਡੀ ਰੁਕਾਵਟ ਬਣਦਾ ਹੈ। ਓਹਨਾ ਇਹ ਵੀ ਕਿਹਾ ਕਿ ਫਿਰ ਵੀ ਜੇਕਰ ਕੋਈ ਵਿਅਕਤੀ ਨਸ਼ਿਆਂ ਦੀ ਦਲਦਲ ਵਿੱਚ ਕਿਸੇ ਕਾਰਨ-ਵਸ ਫਸ ਜਾਂਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਹ ਇਲਾਜ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਸਰਕਾਰੀ ਕੇਂਦਰਾਂ ਵਿੱਚ ਇਲਾਜ ਕਰਵਾਉਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਰਿਕਾਰਡ ਗੁਪਤ ਰੱਖਿਆ ਜਾਂਦਾ ਹੈ । ਮਾਨਸਿਕ ਰੋਗਾਂ ਦੇ ਮਾਹਿਰ ਡਾ. ਇਸ਼ਾਨ ਪ੍ਰਕਾਸ਼ ਨੇ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਜ਼ਿਆਦਾਤਰ ਨੌਜਵਾਨ ਵਰਗ ਨਸ਼ਾ ਕਰਨ ਵੱਲ ਝੁਕ ਰਿਹਾ ਹੈ । ਉਨ੍ਹਾਂ ਕਿਹਾ ਕਿ ਨਸ਼ਾ ਇਕ ਨਾ-ਮੁਰਾਦ ਬਿਮਾਰੀ ਹੈ , ਨਸ਼ਿਆਂ ਦੀਆਂ ਆਦਤਾਂ ਵਿੱਚ ਫਸ ਕੇ ਨੌਜਵਾਨ ਆਪਣਾ ਅਤੇ ਆਪਣੇ ਦੇਸ਼ ਦਾ ਭਵਿੱਖ ਖਰਾਬ ਕਰਦੇ ਹਨ ਕਿਉਂਕਿ ਉਹ ਗਲਤ ਅਤੇ ਠੀਕ ਵਿੱਚ ਫਰਕ ਨਹੀਂ ਕਰ ਸਕਦੇ। ਉਨ੍ਹਾਂ ਨਸ਼ਿਆਂ ਦੇ ਕਾਰਨ, ਨਸ਼ਾ ਕਰਨ ਵਾਲੇ ਵਿਅਕਤੀ ਦੇ ਲੱਛਣ, ਨਸ਼ਾ ਕਰਨ ਨਾਲ ਸਰੀਰ ਨੂੰ ਲੱਗਣ ਵਾਲੇ ਹੋਰ ਰੋਗਾਂ ਅਤੇ ਇਹਨਾਂ ਦੇ ਇਲਾਜ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ’ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਰਾਜ ਸਿੰਘ, ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ ਹਰਜੀਤ ਸਿੰਘ ਬਾਗੀ, ਕੇਤਨ ਸ਼ਰਮਾ ਬੀ.ਈ.ਈ. ਅਤੇ ਓਟ ਕਲੀਨਿਕ ਦਾ ਸਟਾਫ ਹਾਜ਼ਰ ਸੀ।

ਪਿਛਲੀ ਖ਼ਬਰ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਐਕਟ ’ਚ ਤਬਦੀਲੀ ਸਿੱਖ ਕੌਮ ਨੂੰ ਮਨਜ਼ੂਰ ਨਹੀਂ-ਐਡਵੋਕੇਟ ਗੁਰਕੀਰਤ ਸਿੰਘ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਿਤ ਕਾਲਜਾਂ ਦੇ ਹੋਂਦ ਤੇ ਭਵਿੱਖ ਸੰਬੰਧੀ 29 ਜੂਨ ਨੂੰ ਹੋਵੇਗਾ ‘ਕਾਲਜਜ਼ ਸਰਵਾਈਵਲ ਐਂਡ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।