03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏ.ਆਈ. ਪਾਵਰਡ 3ਡੀ ਰੋਬੋਲੈਂਸ ਤਕਨੀਕ ਨਾਲ ਬਟਾਲਾ ਨਿਵਾਸੀ 75 ਸਾਲਾ ਮਹਿਲਾ ਦੇ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ

ਅਜੀਤ ਡੈਸਕ 28-06-2026
ਲੁਧਿਆਣਾ, 27 ਜੂਨ (ਡਾ. ਤਰਲੋਚਨ ਸਿੰਘ)-ਐਸ.ਪੀ.ਐਸ. ਹਸਪਤਾਲ, ਸ਼ੇਰਪੁਰ ਚੌਕ, ਲੁਧਿਆਣਾ ਦੇ ਪ੍ਰਸਿੱਧ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਐਸ.ਪੀ.ਐਸ. ਹਸਪਤਾਲ ਵਿਖੇ ਬਟਾਲਾ ਨਿਵਾਸੀ 75 ਸਾਲਾਂ ਮਹਿਲਾ ਪ੍ਰੇਮ ਕੌਰ ਦੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਇਸ ਮਹਿਲਾ ਦੀ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਨੇ ਦੱਸਿਆ ਕਿ ਉਕਤ ਮਹਿਲਾ ਨੇ ਕਈ ਮਾਹਿਰ ਡਾਕਟਰਾਂ ਨੂੰ ਆਪਣੇ ਗੋਡਿਆਂ ਦੀ ਜਾਂਚ ਕਰਵਾਈ, ਪਰ ਕਿਸੇ ਵੀ ਡਾਕਟਰ ਨੇ ਉਸ ਦੇ ਗੋਡਿਆਂ ਦਾ ਇਲਾਜ ਕਰਨ ਲਈ ਹਾਮੀ ਨਹੀਂ ਭਰੀ। ਆਖ਼ਿਰ ਕਿਸੇ ਰਿਸ਼ਤੇਦਾਰ ਨੇ ਐਸ.ਪੀ.ਐਸ. ਹਸਪਤਾਲ ਵਿਖੇ ਡਾ. ਰਣਜੀਤ ਨਾਲ ਸਲਾਹ ਮਸ਼ਵਰਾ ਕਰਨ ਦੀ ਸਲਾਹ ਦਿੱਤੀ। ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਮਹਿਲਾ ਇਸ ਹਸਪਤਾਲ ਵਿਖੇ ਜਾਂਚ ਕਰਵਾਉਣ ਲਈ ਆਈ ਤਾਂ ਉਸ ਦੀ ਮੁੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਭਰੋਸਾ ਦਿੱਤਾ ਗਿਆ ਕਿ ਉਸ ਦੇ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਨੋਂ ਗੋਡੇ ਬਿਨਾਂ ਕਿਸੇ ਤਕਲੀਫ਼ ਤੋਂ ਬਦਲ ਦਿੱਤੇ ਜਾਣਗੇ। ਉਕਤ ਬਜ਼ੁਰਗ ਮਹਿਲਾ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਮਿਲਣ ਉਪਰੰਤ 75 ਸਾਲਾਂ ਮਹਿਲਾ ਪ੍ਰੇਮ ਕੌਰ ਦੇ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਦੋਨੋਂ ਗੋਡੇ ਸਫਲਤਾ ਪੂਰਵਕ ਬਦਲ ਦਿੱਤੇ ਗਏ। ਉਕਤ ਮਹਿਲਾ ਨੂੰ ਇਕ ਦਿਨ ਹਸਪਤਾਲ ਰੱਖਣ ਉਪਰੰਤ ਛੁੱਟੀ ਦੇ ਦਿੱਤੀ ਗਈ। ਹੁਣ ਬਜ਼ੁਰਗ ਮਹਿਲਾ ਪ੍ਰੇਮ ਕੌਰ ਆਮ ਵਾਂਗ ਤੁਰ ਫਿਰ ਸਕਦੀ ਹੈ ਅਤੇ ਰੋਜ਼ਾਨਾ ਦੇ ਕੰਮਕਾਰ ਬੜੇ ਆਰਾਮ ਨਾਲ ਕਰ ਰਹੀ ਹੈ। ਡਾ. ਰਣਜੀਤ ਨੇ ਦੱਸਿਆ ਕਿ ਉਕਤ ਮਹਿਲਾ ਪ੍ਰੇਮ ਕੌਰ ਸਰਜਰੀ ਕਰਵਾਉਣ ਤੋਂ ਬਾਅਦ ਚੌਂਕੜੀ ਮਾਰ ਕੇ ਬੈਠ ਵੀ ਸਕਦੀ ਹੈ। ਸਰਜਰੀ ਕਰਵਾਉਣ ਤੋਂ ਬਾਅਦ ਉਕਤ ਮਹਿਲਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਫਲਤਾ ਪੂਰਵਕ ਗੋਡੇ ਬਦਲਣ ਲਈ ਡਾ. ਰਣਜੀਤ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਰਣਜੀਤ ਨੇ ਪ੍ਰੇਮ ਕੌਰ ਦੇ ਦੋਵੇਂ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਕੇ ਉਸ ਨੂੰ ਇਕ ਨਵਾਂ ਜੀਵਨ ਪ੍ਰਦਾਨ ਕੀਤਾ ਹੈ, ਜਿਸ ਲਈ ਡਾ. ਰਣਜੀਤ ਸਿੰਘ ਵਧਾਈ ਦੇ ਪਾਤਰ ਹਨ।
ਪਿਛਲੀ ਖ਼ਬਰ ਗੁਰਮਤਿ ਗਿਆਨ , ਦੁਮਾਲਾ ਅਤੇ ਦਸਤਾਰ ਸਿਖਲਾਈ ਕੈਂਪ ਸ਼ੁਰੂ ਅਗਲੀ ਖ਼ਬਰ ਸਫਾਈ ਪ੍ਰਬੰਧਕਾਂ ਨੂੰ ਲੈ ਕੇ ਕਿਲ੍ਹਾ ਮਾਰਕਿਟ ਦੇ ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।