22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਰਪੰਚਾਂ ਵਾਂਗ ਨੰਬਰਦਾਰਾਂ ਨੂੰ ਵੀ ਮਿਲੇ ਦਸ ਹਜ਼ਾਰ ਮਹੀਨਾਵਾਰ ਮਾਣਭੱਤਾ-ਆਦਮਪਾਲ, ਲਸੋਈ

ਅਜੀਤ ਡੈਸਕ 29-06-2026
ਮਲੇਰਕੋਟਲਾ, 28 ਜੂਨ (ਮੁਹੰਮਦ ਹਨੀਫ ਥਿੰਦ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਪੰਚਾਂ ਲਈ 15 ਅਗਸਤ ਤੋਂ 10 ਹਜ਼ਾਰ ਰੁਪਏ ਮਹੀਨਾਵਾਰ ਮਾਣ ਭੱਤਾ ਦੇਣ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ਦੇ ਨੰਬਰਦਾਰਾਂ ਨੇ ਵੀ ਆਪਣੇ ਮਾਣ ਭੱਤੇ ਵਿਚ ਵਾਧੇ ਦੀ ਮੰਗ ਇਕ ਵਾਰ ਫਿਰ ਜ਼ੋਰਦਾਰ ਢੰਗ ਨਾਲ ਉਠਾਉਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਨੰਬਰਦਾਰ ਐਸੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਬਲਵੀਰ ਸਿੰਘ ਆਦਮਪਾਲ ਅਤੇ ਤਹਿਸੀਲ ਪ੍ਰਧਾਨ ਜਸਪਾਲ ਸਿੰਘ ਲਸੋਈ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੰਬਰਦਾਰ ਐਸੋਸੀਏਸ਼ਨ ਪਿਛਲੇ ਲੰਮੇ ਸਮੇਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਬੰਧਿਤ ਮੰਤਰੀਆਂ ਨੂੰ ਕਈ ਵਾਰ ਲਿਖਤੀ ਮੰਗ ਪੱਤਰ ਵੀ ਸੌਂਪ ਚੁੱਕੇ ਹਨ, ਜਿਨ੍ਹਾਂ ’ਚ ਨੰਬਰਦਾਰਾਂ ਦੇ ਮਾਣ ਭੱਤੇ ’ਚ ਵਾਧੇ ਦੀ ਮੰਗ ਵੀ ਕੀਤੀ ਗਈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਮਾਮਲੇ ’ਚ ਅਜੇ ਤੱਕ ਕੋਈ ਠੋਸ ਵਿਵਹਾਰਿਕ ਫੈਸਲਾ ਨਹੀਂ ਲਿਆ ਗਿਆ । ਬਲਵੀਰ ਸਿੰਘ ਆਦਮਪਾਲ ਅਤੇ ਜਸਪਾਲ ਸਿੰਘ ਲਸੋਈ ਨੇ ਅੱਗੇ ਕਿਹਾ ਕਿ ਸਰਕਾਰ ਵਲੋਂ ਸਰਪੰਚਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਣ ਦਾ ਫੈਸਲਾ ਸਵਾਗਤਯੋਗ ਹੈ । ਇਸੇ ਤਰ੍ਹਾਂ ਨੰਬਰਦਾਰ ਭਾਈਚਾਰੇ ਦੀਆਂ ਸੇਵਾਵਾਂ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਵੀ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ, ਇਸ ਲਈ ਨੰਬਰਦਾਰਾਂ ਨੂੰ 10 ਹਜ਼ਾਰ ਰੁਪਏ ਮਹੀਨਾਵਾਰ ਮਾਣ ਭੱਤਾ ਲਾਗੂ ਕੀਤਾ ਜਾਣਾ ਚਾਹੀਦਾ ਅਤੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਜਲਦ ਫੈਸਲਾ ਲੈਣਾ ਚਾਹੀਦਾ ਹੈ।
ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਅਗਲੀ ਖ਼ਬਰ ਪੀਣ ਵਾਲੇ ਪਾਣੀ ਦੀ ਸਮੱਸਿਆ ਕਾਰਨ ਲੋਕਾਂ ਨੇ ਰੋਸ ਧਰਨਾ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।