10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸੀਵਰੇਜ ਦੇ ਪਾਣੀ ਦਾ ਨਿਕਾਸ ਨਾ ਹੋਣ ਅਤੇ ਪੀਣ ਵਾਲਾ ਸਾਫ ਪਾਣੀ ਨਾ ਮਿਲਣ ਦੇ ਰੋਸ ਵਜੋਂ ਸੁੰਦਰ ਬਸਤੀ ਦੇ ਵਸਨੀਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 30-06-2026
ਸੰਗਰੂਰ, 29 ਜੂਨ (ਅਮਨਦੀਪ ਸਿੰਘ ਬਿੱਟਾ) – ਸੰਗਰੂਰ ਦੀ ਸੁੰਦਰ ਬਸਤੀ ਦੇ ਵਸਨੀਕਾਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ ਕਮੇਟੀ ਦੇ ਸਟੇਟ ਐਡਵਾਇਜਰੀ ਕੌਂਸਲ ਦੇ ਮੈਂਬਰ ਸ੍ਰੀ ਦਰਸ਼ਨ ਕਾਂਗੜਾ ਦੀ ਅਗਵਾਈ ਹੇਠ ਸੀਵਰੇਜ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਅਤੇ ਪੀਣ ਵਾਲਾ ਸਾਫ ਪਾਣੀ ਨਾ ਮਿਲਣ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਫਾਈ ਪ੍ਰਬੰਧ ਅਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕ ਬਦਬੂਦਾਰ ਪਾਣੀ ਵਿਚ ਜੀਵਨ ਬਤੀਤ ਕਰਨ ਲਈ ਮਜਬੂਰ ਹਨ। ਕਹਿਣ ਨੂੰ ਸੰਗਰੂਰ ਪੰਜਾਬ ਦੇ ਮੁੱਖ ਮੰਤਰੀ ਦਾ ਗ੍ਰਹਿ ਜ਼ਿਲ੍ਹਾ ਹੈ ਅਤੇ ਇੱਥੋਂ ਦੀ ਸੁੰਦਰ ਬਸਤੀ ਜੋ ਬਹੁਗਿਣਤੀ ਵਾਲਮੀਕਿ ਭਾਈਚਾਰੇ ਦੀ ਰਿਹਾਇਸਗਾਹ ਵੀ ਹੈ, ਵਿਖੇ ਸੀਵਰੇਜ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕ ਇੱਕ ਸਾਲ ਤੋਂ ਪ੍ਰੇਸ਼ਾਨ ਹਨ। ਗੰਦਾ ਪਾਣੀ ਲੋਕਾਂ ਦੇ ਘਰਾਂ ਵਿਚ ਵੜ ਰਿਹਾ ਹੈ ਪਰ ਨਗਰ ਕੌਂਸਲ ਦੀ ਨਕਾਮੀ ਅਤੇ ਸਰਕਾਰ ਦੀ ਅਨਦੇਖੀ ਕਾਰਨ ਉਹ ਇੰਨਾ ਹਾਲਾਤਾਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ। ਕਾਂਗੜਾ ਨੇ ਕਿਹਾ ਕਿ ਇਸ ਕਲੋਨੀ ਦੇ ਬਿਲਕੁੱਲ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਦੀ ਵੀ ਰਿਹਾਇਸ਼ ਹੈ ਪਰ ਵਾਰ ਵਾਰ ਪ੍ਰਸਾਸਨ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਇਸ ਸਮੱਸਿਆ ਦਾ ਕੋਈ ਪੁੱਖਤਾ ਹੱਲ ਨਹੀਂ ਕੱਢਿਆ ਜਾ ਰਿਹਾ ਹੈ। ਇਸ ਮੌਕੇ ਇਕੱਤਰ ਲੋਕਾਂ ਨੇ ਰੋਸ ਪ੍ਰਗਟਾਇਆ ਕਿ ਉਨ੍ਹਾਂ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਆਪ ਪਾਰਟੀ ਦੀ ਸਰਕਾਰ ਬਣਾਈ ਸੀ ਪਰ ਜਮੀਨੀ ਹਕੀਕਤ ਇਹ ਹੈ ਕਿ ਉਨ੍ਹਾਂ ਨੂੰ ਪੀਣ ਵਾਲਾ ਸਾਫ ਪਾਣੀ ਵੀ ਨਸੀਬ ਨਹੀਂ ਹੋ ਰਿਹਾ ਹੈ। ਕਾਂਗੜਾ ਨੇ ਚਿਤਾਵਨੀ ਦਿੱਤੀ ਕਿ ਜੇ ਆਉਣ ਵਾਲੇ ਸ਼ੁੱਕਰਵਾਰ ਤੱਕ ਸੀਵਰੇਜ ਅਤੇ ਪਾਣੀ ਵਾਲੇ ਸਾਫ ਪਾਣੀ ਦਾ ਹੱਲ ਨਾ ਕੱਢਿਆ ਗਿਆ ਤਾਂ ਆਪ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਸ਼ੁਰੂ ਕਰਦਿਆਂ ਪੱਕਾ ਮੋਰਚਾ ਆਰੰਭ ਕਰ ਦੇਣਗੇ।
ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਹਲਕਾ ਵਿਧਾਇਕ ਡਾ. ਰਹਿਮਾਨ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਉਦਘਾਟਨ ਅਗਲੀ ਖ਼ਬਰ ਠੇਕੇਦਾਰ ਵਲੋਂ ਮਲਬਾ ਅਤੇ ਕੂੜੇ ਨੂੰ ਲਗਾਈ ਜਾ ਰਹੀ ਨਾਜਾਇਜ਼ ਅੱਗ ਸੰਗਰੂਰ ਦੇ ਰੇਲਵੇ ਓਵਰਬ੍ਰਿਜ ਲਈ ਬਣੀ ਵੱਡਾ ਖ਼ਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।