11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸੂਬੇ ਦੇ ਨੌਜਵਾਨਾਂ ਦੀ ਸਿਹਤ ਲਈ ਮਾਨ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਡਾ. ਰਹਿਮਾਨ

ਅਜੀਤ ਡੈਸਕ 30-06-2026
ਮਲੇਰਕੋਟਲਾ, 29 ਜੂਨ (ਮਨਜਿੰਦਰ ਸਿੰਘ ਸਰੌਦ) - ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਸਿਹਤ, ਤੰਦਰੁਸਤੀ ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਪਿੰਡ ਜਿਮ’ ਯੋਜਨਾ ਤਹਿਤ ਅੱਜ ਪਿੰਡ ਰੁੜਕਾ ਵਿਖੇ ਨਵੇਂ ਜਿਮ ਦਾ ਉਦਘਾਟਨ ਵਿਧਾਇਕ ਮਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਕੀਤਾ ਗਿਆ । ਪਿੰਡ ਵਾਸੀਆਂ, ਨੌਜਵਾਨਾਂ, ਪੰਚਾਇਤ ਮੈਂਬਰਾਂ ਤੇ ਵੱਖ-ਵੱਖ ਪਤਵੰਤਿਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਸੰਬੋਧਨ ਕਰਦਿਆਂ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਤੰਦਰੁਸਤ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ । ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਜਿਮ ਸਥਾਪਤ ਕਰਨਾ ਸਰਕਾਰ ਦਾ ਇੱਕ ਸ਼ਲਾਘਾਯੋਗ ਤੇ ਦੂਰਅੰਦੇਸ਼ੀ ਭਰਿਆ ਕਦਮ ਹੈ । ਵਿਧਾਇਕ ਨੇ ਕਿਹਾ ਕਿ ਇਸ ਜਿਮ ਦੇ ਸ਼ੁਰੂ ਹੋਣ ਨਾਲ ਪਿੰਡ ਰੁੜਕਾ ਦੇ ਨੌਜਵਾਨਾਂ ਨੂੰ ਆਪਣੇ ਪਿੰਡ ਵਿੱਚ ਹੀ ਕਸਰਤ ਅਤੇ ਫਿਟਨੈੱਸ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਜਿਮ ਨੌਜਵਾਨਾਂ ਨੂੰ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਜਿਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਖੇਡਾਂ ਪ੍ਰਤੀ ਵੀ ਉਤਸ਼ਾਹ ਵਧਾਏਗਾ । ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਆਪਣੇ ਬੱਚਿਆਂ ਨੂੰ ਵੀ ਨਿਯਮਿਤ ਕਸਰਤ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ । ਉਨ੍ਹਾਂ ਕਿਹਾ ਕਿ ਸਿਹਤਮੰਦ ਨੌਜਵਾਨ ਹੀ ਖੁਸ਼ਹਾਲ ਸਮਾਜ ਤੇ ਮਜ਼ਬੂਤ ਪੰਜਾਬ ਦੀ ਨੀਂਹ ਹੁੰਦੇ ਹਨ । ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਅਜਿਹੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ । ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਮਿਲ ਕੇ ਤੰਦਰੁਸਤ, ਖੁਸ਼ਹਾਲ ਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ ਦਾ ਸੱਦਾ ਵੀ ਦਿੱਤਾ । ਇਸ ਮੌਕੇ ਪੀ.ਏ. ਗੁਰਮੁੱਖ ਸਿੰਘ ਸਰਪੰਚ ਪਿੰਡ ਖਾਨਪੁਰ, ਬੀ.ਡੀ.ਪੀ.ਓ. ਜਸਵਿੰਦਰ ਸਿੰਘ, ਸਰਪੰਚ ਸੰਗਾਰਾ ਸਿੰਘ ਰੁੜਕਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ,ਪੰਚਾਇਤ ਮੈਂਬਰ ਤੇ ‘ਆਪ’ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਸੂਬਾ ਪੱਧਰੀ ਤੇ ਜ਼ਿਲ੍ਹਾ ਪੱਧਰੀ ਟੀਮਾਂ ਨੇ ਕੀਟਨਾਸ਼ਕਾਂ ਅਤੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਕੀਤੀ ਵਿਸ਼ੇਸ਼ ਚੈਕਿ... ਅਗਲੀ ਖ਼ਬਰ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਿਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ-ਡੀ.ਆਈ.ਜੀ. ਕੁਲਦੀਪ ਸਿੰਘ ਚਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।