11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸੂਬਾ ਪੱਧਰੀ ਤੇ ਜ਼ਿਲ੍ਹਾ ਪੱਧਰੀ ਟੀਮਾਂ ਨੇ ਕੀਟਨਾਸ਼ਕਾਂ ਅਤੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਕੀਤੀ ਵਿਸ਼ੇਸ਼ ਚੈਕਿੰਗ

ਅਜੀਤ ਡੈਸਕ 30-06-2026
ਲੌਂਗੋਵਾਲ, 29 ਜੂਨ (ਸ,ਸ,ਖੰਨਾ ,ਵਿਨੋਦ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਦੀ ਅਗਵਾਈ ਲੌਂਗੋਵਾਲ ਵਿਖੇ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਟੀਮਾਂ ਵੱਲੋਂ ਕੀਟਨਾਸ਼ਕਾਂ ਅਤੇ ਖਾਦ ਵਿਕਰੇਤਾਵਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਹੈ। ਇਸ ਮੌਕੇ ਵੱਖ-ਵੱਖ ਕੀਟਨਾਸ਼ਕ ਅਤੇ ਖਾਦ ਵਿਕਰੇਤਾ ਦੁਕਾਨਾਂ ਦੀ ਜਾਂਚ ਕਰਕੇ ਉਨ੍ਹਾਂ ਦੇ ਲਾਇਸੈਂਸ, ਸਟਾਕ ਰਜਿਸਟਰ, ਬਿਲਾਂ ਅਤੇ ਵਿਕਰੀ ਨਾਲ ਸਬੰਧਤ ਰਿਕਾਰਡ ਦੀ ਪੜਤਾਲ ਕੀਤੀ ਗਈ। ਦੁਕਾਨਦਾਰਾਂ ਵਲੋਂ ਕੀਟਨਾਸ਼ਕ ਐਕਟ, ਖਾਦ (ਨਿਯੰਤਰਣ) ਆਦੇਸ਼ ਅਤੇ ਹੋਰ ਸਬੰਧਤ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਦਿੱਤੀ ਗਈ। ਜਾਂਚ ਦੌਰਾਨ ਖਾਦਾਂ ਅਤੇ ਕੀਟਨਾਸ਼ਕਾਂ ਦੀ ਗੁਣਵੱਤਾ ਦੀ ਜਾਂਚ ਲਈ ਲੋੜ ਅਨੁਸਾਰ ਨਮੂਨੇ ਇਕੱਠੇ ਕੀਤੇ ਗਏ ਹਨ ਉਕਤ ਨਮੂਨਿਆਂ ਨੂੰ ਵਿਸ਼ਲੇਸ਼ਣ ਲਈ ਮਾਨਤਾ ਪ੍ਰਾਪਤ ਟੈਸਟਿੰਗ ਲੈਬਾਰਟਰੀਆਂ ਵਿੱਚ ਭੇਜਿਆ ਗਿਆ ਹੈ। ਇਹ ਵੀ ਭਰੋਸਾ ਦਿਵਾਇਆ ਗਿਆ ਕਿ ਜੇਕਰ ਕੋਈ ਵੀ ਨਮੂਨਾ ਗੈਰ-ਮਿਆਰੀ ਪਾਇਆ ਜਾਂਦਾ ਹੈ, ਤਾਂ ਸਬੰਧਤ ਦੁਕਾਨਦਾਰ ਵਿਰੁੱਧ ਐਕਟ ਦੇ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਨਿਰੰਤਰ ਜਾਰੀ ਰਹਿਣਗੀਆਂ।
ਪਿਛਲੀ ਖ਼ਬਰ ਮਾਲੇਰਕੋਟਲਾ ਵਿਖੇ.ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਸ਼ੇਸ਼ ਕਾਸ... ਅਗਲੀ ਖ਼ਬਰ ਸੂਬੇ ਦੇ ਨੌਜਵਾਨਾਂ ਦੀ ਸਿਹਤ ਲਈ ਮਾਨ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਡਾ. ਰਹਿਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।