11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਵਿਕਾਸ ਕਾਰਜਾਂ ’ਚ ਵਰਤਿਆ ਜਾਣ ਵਾਲਾ ਮਟੀਰੀਅਲ ਮਾਪਦੰਡਾਂ ਦੇ ਉਲਟ-ਖਹਿਰਾ

ਅਜੀਤ ਡੈਸਕ 30-06-2026
ਸ਼ੇਰਪੁਰ, 29 ਜੂਨ (ਦਰਸ਼ਨ ਸਿੰਘ ਖੇੜੀ) – ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਅੰਦਰ ਵਿਕਾਸ ਕਾਰਜਾਂ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਜੋ ਸਿਰਫ਼ ਖ਼ਾਨਾਪੂਰਤੀ ਤੋਂ ਸਿਵਾਏ ਹੋਰ ਕੁਝ ਵੀ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਹਿਲ ਕਲਾਂ ਤੋ ਸੀਨੀਅਰ ਕਾਂਗਰਸੀ ਆਗੂ ਤੇ ਸੂਬਾ ਐਸ.ਸੀ ਵਿੰਗ ਦੇ ਕਾਰਜਕਾਰੀ ਚੇਅਰਮੈਨ ਬਨੀ ਖਹਿਰਾ ਨੇ ਕਰਦੇ ਹੋਏ ਕਿਹਾ ਕਿ ਅਜਿਹਾ ਹੀ ਤਾਜ਼ਾ ਮਾਮਲਾ ਕਸਬਾ ਸ਼ੇਰਪੁਰ ਅੰਦਰ ਸਾਹਮਣੇ ਆਇਆ ਹੈ । ਉਨ੍ਹਾਂ ਕਿਹਾ ਕਿ ਗਲੀਆਂ ਨਾਲੀਆਂ ਬਣਾਉਣ ਲਈ ਘਟੀਆਂ ਦਰਜੇ ਦੀ ਇੱਟ ਲਗਾਈ ਜਾ ਰਹੀ ਹੈ, ਉਥੇ ਹੀ ਕੁੱਝ ਸਮਾਂ ਪਹਿਲਾਂ ਬਣਾਈਆਂ ਗਲੀਆਂ ਵੀ ਟੁੱਟਣੀਆਂ ਸ਼ੁਰੂ ਹੋ ਗਈਆਂ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਵਰਤਿਆ ਗਿਆ ਮਟੀਰੀਅਲ ਮਾਪਦੰਡਾਂ ਦੇ ਬਿਲਕੁਲ ਉਲਟ ਹੈ । ਉਨ੍ਹਾਂ ਹਲਕਾ ਵਿਧਾਇਕ ਤੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਮਟੀਰੀਅਲ ਦੀ ਕੁਆਲਿਟੀ ’ਚ ਸੁਧਾਰ ਨਹੀਂ ਕੀਤਾ ਜਾਂਦਾ ਅਤੇ ਇਸ ਲਈ ਜ਼ਿੰਮੇਵਾਰ ਠੇਕੇਦਾਰ ਅਤੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾਂਦੀ ਤਾਂ ਕਾਂਗਰਸ ਪਾਰਟੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਚਮਕੌਰ ਸਿੰਘ,ਬੋਬੀ ਚੀਮਾ, ਹਰਪ੍ਰੀਤ ਸਿੰਘ ਕਾਲਾਬੂਲਾ ਆਦਿ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਛਾਪਿਆਂ ਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) 21 ਮੈਂਬਰੀ ਕਮੇਟੀ ਦਾ ਗਠਨ ਅਗਲੀ ਖ਼ਬਰ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਗਰਿੱਡ ਅੱਗੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।