05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 01-07-2026

ਸੁਨਾਮ ਊਧਮ ਸਿੰਘ ਵਾਲਾ, 30 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹੌਲਦਾਰ ਮੋਹਨਜੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਸੁਨਾਮ-ਜਾਖਲ ਸੜਕ ਤੋਂ ਪਿੰਡ ਨੀਲੋਵਾਲ ਜਾਂਦਿਆਂ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਜਿਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ । ਉਨ੍ਹਾਂ ਕਿਹਾ ਕਿ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮਨੀ ਅਤੇ ਜੀਟੀ ਸਿੰਘ ਉਰਫ ਗੋਲਡੀ ਵਾਸੀਆਨ ਗੰਢੂਆਂ ਵਜੋਂ ਹੋਈ । ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ ।
ਪਿਛਲੀ ਖ਼ਬਰ ਖੇਤੀ ਸੈਕਟਰ ਲਈ ਬਿਜਲੀ ਦੇ ਨਾਕਸ ਪ੍ਰਬੰਧਾਂ ਲਈ ਮੰਗ-ਪੱਤਰ ਦਿੱਤਾ ਅਗਲੀ ਖ਼ਬਰ -ਸਿਕੰਦਰਪੁਰਾ ਜ਼ਮੀਨ ਮਾਮਲਾ -<br> ਜ਼ਿਲ੍ਹਾ ਮਾਲੇਰਕੋਟਲਾ ਦੇ ਸੀਨੀਅਰ ਆਗੂਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਗਾਈ ‘ਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।