05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ ਮਹਿਲਾਵਾਂ ਨੂੰ 5 ਸਾਲ ਦੇ ਪੈਸੇ ਦਿੱਤੇ ਜਾਣ - ਜ਼ਿਲ੍ਹਾ ਪ੍ਰਧਾਨ ਨਿਸ਼ਾਂਤ ਅਖ਼ਤਰ

ਅਜੀਤ ਡੈਸਕ 01-07-2026
ਮਾਲੇਰਕੋਟਲਾ 30 ਜੂਨ (ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਕਿਹਾ ਕਿ ਕਾਂਗਰਸ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇਣ ਦੇ ਖ਼ਿਲਾਫ਼ ਨਹੀਂ ਹੈ ਪਰ ਸਾਡਾ ਸਿਰਫ਼ ਇੱਕ ਹੀ ਸਵਾਲ ਹੈ ਕਿ 2022 ਦੀਆਂ ਚੋਣਾਂ ਦੌਰਾਨ ਕੀਤਾ ਵਾਅਦਾ ਪੂਰਾ ਕਰਨ ’ਚ ਸਾਢੇ ਚਾਰ ਸਾਲ ਕਿਉਂ ਲੱਗ ਗਏ । ਬੀਬਾ ਨਿਸ਼ਾਤ ਅਖ਼ਤਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਵੇਲੇ ਪੰਜਾਬ ਦੀ ਹਰ ਮਹਿਲਾ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ । ਇਸ ਦਾ ਅਰਥ ਸੀ ਕਿ ਮਹਿਲਾਵਾਂ ਨੂੰ ਪੰਜ ਸਾਲਾਂ ਵਿੱਚ 60 ਹਜ਼ਾਰ ਰੁਪਏ ਮਿਲਣੇ ਸਨ । ਪਰ ਅੱਜ ਸਰਕਾਰ ਆਪਣੇ ਕਾਰਜਕਾਲ ਦੇ ਆਖ਼ਰੀ ਪੜਾਅ ਵਿੱਚ ਇਹ ਯੋਜਨਾ ਸ਼ੁਰੂ ਕਰ ਰਹੀ ਹੈ । ਇਸ ਕਾਰਨ ਪੰਜਾਬ ਦੀਆਂ ਲੱਖਾਂ ਮਹਿਲਾਵਾਂ 50 ਹਜ਼ਾਰ ਰੁਪਏ ਤੱਕ ਦੀ ਉਸ ਰਕਮ ਤੋਂ ਵਾਂਝੀਆਂ ਰਹਿ ਗਈਆਂ, ਜੋ ਉਨ੍ਹਾਂ ਨੂੰ ਸਮੇਂ ਸਿਰ ਮਿਲ ਸਕਦੀ ਸੀ । ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੂਜੀ ਤਿਮਾਹੀ ’ਚ ਕਰੀਬ 13 ਹਜ਼ਾਰ ਕਰੋੜ ਦਾ ਨਵਾਂ ਕਰਜ਼ਾ ਲੈਣ ਜਾ ਰਹੀ ਹੈ, ਜਿਸ ਵਿੱਚ ਇਸ ਯੋਜਨਾ ਲਈ ਵੀ ਵੱਡੀ ਰਕਮ ਦਾ ਪ੍ਰਬੰਧ ਦੱਸਿਆ ਜਾ ਰਿਹਾ ਹੈ । ਇੱਥੇ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕਰਜ਼ਾ ਤਾਂ ਲਗਾਤਾਰ ਵਧਦਾ ਰਿਹਾ, ਪਰ ਚੋਣ ਵਾਅਦਾ ਫਿਰ ਵੀ ਸਮੇਂ ਸਿਰ ਪੂਰਾ ਕਿਉਂ ਨਹੀਂ ਕੀਤਾ ਗਿਆ ।
ਪਿਛਲੀ ਖ਼ਬਰ ਬਿਜਲੀ ਸਹੀ ਢੰਗ ਨਾਲ ਨਾ ਆਉਣ ’ਤੇ ਕਿਸਾਨਾਂ ਨੇ ਪ੍ਰਦਰਸ਼ਨ ਕਰਕੇ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਅਧਿਆਪਕਾਂ ਨੇ ਸਰਬਪੱਖੀ ਵਿਕਾਸ ਲਈ ਦਿੱਲੀ ਪਬਲਿਕ ਸਕੂਲ ’ਚ ਕਰਵਾਇਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।