05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਵਿਧਾਇਕ ਅਮਰਗੜ੍ਹ ਨੇ ਵਿੱਢੀ ਸਫ਼ਾਈ ਅਤੇ ਬੂਟੇ ਲਗਾਉਣ ਦੀ ਮੁਹਿੰਮ

ਅਜੀਤ ਡੈਸਕ 01-07-2026
ਅਮਰਗੜ੍ਹ, 30 ਜੂਨ (ਜਤਿੰਦਰ ਮੰਨਵੀ)- ਕੁਦਰਤ ਦੀ ਗੋਦ ਨੂੰ ਹਰਿਆਵਲ ਭਰਪੂਰ ਬਣਾਉਣ ਅਤੇ ਵਾਤਾਵਰਣ ਦੀ ਸ਼ੁੱਧਤਾ ਦਾ ਹੋਕਾ ਦਿੰਦਿਆਂ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ.ਜਸਵੰਤ ਸਿੰਘ ਗੱਜਣਮਾਜਰਾ ਵਲੋਂ ਆਪਣੇ ਪਿੰਡ ’ਚ ਇੱਕ ਸ਼ਲਾਘਾਯੋਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਦੇ ਪਾਰਕ ’ਚ ਫਲਦਾਰ ਬੂਟੇ ਲਗਾ ਕੇ ਧਰਤੀ ਮਾਂ ਦੀ ਗੋਦ ਹਰੀ-ਭਰੀ ਕਰਨ ਦਾ ਨਿਵੇਕਲਾ ਸੁਨੇਹਾ ਦਿੱਤਾ । ਰਾਜਨੀਤਿਕ ਰੁਤਬੇ ਨੂੰ ਲਾਂਭੇ ਰੱਖ ਕੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਖੁਦ ਆਪਣੇ ਸਿਰ ’ਤੇ ਤਸਲਾ ਚੁੱਕ ਕੇ ਪਾਰਕ ਦੀ ਸਾਫ਼-ਸਫ਼ਾਈ ਅਤੇ ਬੂਟੇ ਲਗਾਉਣ ਦੇ ਕਾਰਜ ਦਾ ਆਗਾਜ਼ ਕੀਤਾ । ਇਸ ਮੌਕੇ ਹਲਕੇ ਦੇ ਸਮੂਹ ਸਰਪੰਚਾਂ ਅਤੇ ਪੰਚਾਇਤਾਂ ਨੂੰ ਮੀਡੀਆ ਦੇ ਮਾਧਿਅਮ ਨਾਲ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਇਕ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੀਆਂ ਸੱਥਾਂ, ਸਾਂਝੀਆਂ ਥਾਵਾਂ ਅਤੇ ਖੇਡ ਮੈਦਾਨਾਂ ਨੂੰ ਹਰਿਆਵਲ ਦੀ ਚਾਦਰ ਨਾਲ ਢੱਕਣ ਲਈ ਵੱਧ ਤੋਂ ਵੱਧ ਫਲਦਾਰ ਬੂਟੇ ਲਗਾਏ ਜਾਣ। ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਪ੍ਰਿੰਸੀਪਲ ਮੈਡਮ ਡਾ. ਪਰਮਿੰਦਰ ਕੌਰ ਮੰਡੇਰ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਹਰੇਕ ਨਾਗਰਿਕ ਨੂੰ ਬੂਟੇ ਲਾਉਣ ਦਾ ਸੱਦਾ ਦਿੰਦਿਆ ਆਖਿਆ ਕਿ ਬੂਟੇ ਸਿਰਫ਼ ਲਗਾਉਣਾ ਹੀ ਕਾਫ਼ੀ ਨਹੀਂ, ਬਲਕਿ ਇਨ੍ਹਾਂ ਦਾ ਪਾਲਣ-ਪੋਸ਼ਣ ਆਪਣੇ ਬੱਚਿਆਂ ਵਾਂਗ ਲਾਡਾਂ-ਚਾਵਾਂ ਨਾਲ ਕਰਨਾ ਚਾਹੀਦਾ ਹੈ, ਤਾਂ ਜੋ ਆਉਣ ਵਾਲੀਆਂ ਨਸਲਾਂ ਨੂੰ ਸਾਫ਼ ਹਵਾ ਮਿਲ ਸਕੇ । ਇਸ ਮੌਕੇ ਸਰਪੰਚ ਗੁਰਦੀਪ ਸਿੰਘ, ਆਪ ਆਗੂ ਲਖਬੀਰ ਸਿੰਘ ਬਬਲੀ, ਪੰਚ ਕੁਲਦੀਪ ਕੌਰ, ਪੰਚ ਕੁਲਦੀਪ ਸਿੰਘ, ਪੰਚ ਚਰਨਜੀਤ ਸਿੰਘ, ਇੰਦਰਜੀਤ ਕੌਰ, ਲਖਬੀਰ ਸਿੰਘ, ਸਾਬਕਾ ਸਰਪੰਚ ਬਲਵੰਤ ਸਿੰਘ, ਦਲਵਾਰਾ ਸਿੰਘ ਗੱਜਣਮਾਜਰਾ, ਗੁਰਚਰਨ ਸਿੰਘ, ਰਵਿੰਦਰ ਕੁਮਾਰ, ਅਜਮੇਰ ਸਿੰਘ, ਅਵਤਾਰ ਸਿੰਘ, ਹਰਿੰਦਰ ਕੌਰ, ਸਰਬਜੀਤ ਕੌਰ, ਭਿੰਦਰਜੀਤ ਕੌਰ, ਜਸਵੀਰ ਸਿੰਘ, ਲਖਵਿੰਦਰ ਸਿੰਘ, ਅਵਤਾਰ ਸਿੰਘ, ਬੇਅੰਤ ਕੌਰ, ਮਲਕੀਤ ਸਿੰਘ, ਗੁਰਬਖਸ਼ ਸਿੰਘ ਤੇ ਤਰਲੋਚਨ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ ।
ਪਿਛਲੀ ਖ਼ਬਰ ਪੰਜਾਬੀ ਅਤੇ ਭਾਸ਼ਾ ਵਿਭਾਗ ਵਿਰੋਧੀ ਅਧਿਕਾਰੀਆਂ ਨੂੰ ਸਰਕਾਰ ਬਾਹਰ ਦਾ ਰਸਤਾ ਦਿਖਾਵੇ-ਹਰਚੰਦਪੁਰੀ, ਵਰਿਆਣਵੀ ਅਗਲੀ ਖ਼ਬਰ ਕਾਂਗਰਸ ਸਰਕਾਰ ਦੌਰਾਨ ਆਰੰਭ ਹੋਏ ਪ੍ਰੋਜੈਕਟ ਦਾ ਸਿਹਰਾ ਲੈਣ ਲਈ ‘ਆਪ’ ਸਰਕਾਰ ਪੱਬਾਂ ਭਾਰ-ਸਿੰਗਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।