06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੀ ਅਹਿਮ ਮੀਟਿੰਗ 10 ਨੂੰ-ਰਾਜ ਕੁਮਾਰ ਅਰੋੜਾ

ਅਜੀਤ ਡੈਸਕ 05-07-2026
ਸੰਗਰੂਰ, 4 ਮਈ (ਚੌਧਰੀ ਨੰਦ ਲਾਲ ਗਾਂਧੀ) – ਪੰਜਾਬ ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜਮ ਮੰਚ ਵੱਲੋ ਸੂਬਾ ਪੱਧਰ ਤੇ ਕੀਤੇ ਗਏ ਫੈਸਲੇ ਅਨੁਸਾਰ 10 ਜੁਲਾਈ ਤੱਕ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਲੜੀ ਤਹਿਤ ਸੰਗਰੂਰ ਦੇ ਹਜਾਰਾਂ ਮੁਲਾਜਮ ਅਤੇ ਪੈਨਸ਼ਨਰ 7 ਜੁਲਾਈ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਅੱਗੇ ਸੁਨਾਮ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ, ਦਰਸ਼ਨ ਸਿੰਘ ਨੌਰਥ, ਆਰਐਲ ਪਾਂਧੀ, ਭੁਪਿੰਦਰ ਸਿੰਘ ਜੱਸੀ, ਜੰਟ ਸਿੰਘ ਭੁੱਲਰ (ਸੋਹੀਆਂ), ਹਰਵਿੰਦਰ ਸਿੰਘ ਭੱਠਲ ਵੱਲੋ ਸਾਂਝੇ ਤੌਰ ਤੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨਹੀ ਮੰਨ ਰਹੀ। ਜਿਸ ਕਾਰਨ ਸੂਬੇ ਦੇ 7 ਲੱਖ ਮੁਲਾਜਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜਿਲਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ 10 ਜੁਲਾਈ ਨੂੰ ਜਿਲਾ ਪੈਨਸ਼ਨਰ ਦਫਤਰ ਤਹਿਸੀਲ ਕੰਪਲੈਕਸ ਵਿੱਚ ਸੱਦ ਲਈ ਹੈ ਜਿਸ ਵਿੱਚ ਮੁਲਾਜਮਾਂ ਅਤੇ ਪੈਨਸ਼ਨਰਾਂ ਵੱਲੋ ਕੀਤੇ ਜਾ ਰਹੇ ਸੰਘਰਸ਼ਾਂ ਅਤੇ ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫਰੰਟ ਵੱਲੋ 29 ਜੁਲਾਈ ਨੂੰ ਸੂਬਾ ਪੱਧਰੀ ਵਿਸ਼ਾਲ ਰੈਲੀ ਅਨਾਜ ਮੰਡੀ ਸੰਗਰੂਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਜਾਵੇ, ਦੀ ਤਿਆਰੀ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੱਲ ਰਹੇ ਸੰਘਰਸਾਵਿੱਚ ਜਿਲੇ ਦੀਆਂ ਸਮੂਹ ਯੂਨਿਟਾ ਸੰਗਰੂਰ ਜਿਲੇ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਚੇਅਰਮੈਨ ਰਵਿੰਦਰ ਸਿਘ ਗੁੱਡੂ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋ, ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ ਅਤੇ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਚੇਅਰਮੈਨ ਜੰਟ ਸਿੰਘ ਭੁੱਲਰ ਸੋਹੀਆਂ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਭੱਠਲ, ਸੁਨਾਮ ਤੋ ਪ੍ਰਧਾਨ ਪ੍ਰੇਮ ਅਗਰਵਾਲ, ਜਨਰਲ ਸਕੱਤਰ ਚੇਤ ਰਾਮ ਢਿੱਲੋ, ਸਵਿੰਦਰ ਸਿੰਘ, ਲਹਿਰਾਗਾਗਾ ਤੋ ਪ੍ਰਧਾਨ ਜਰਨੈਲ ਸਿਘ, ਜਨਰਲ ਸਕੱਤਰ ਮਦਨ ਲਾਲ ਗਰਗ, ਧੂਰੀ ਤੋ ਪ੍ਰਧਾਨ ਸੁਖਦੇਵ ਸ਼ਰਮਾ,ਕਾਰਜਕਾਰੀ ਪ੍ਰਧਾਨ ਜਗਦੇਵ ਸਿੰਘ, ਜਨਰਲ ਸਕੱਤਰ ਡਾ. ਅਮਰਜੀਤ ਸਿੰਘ, ਭਵਾਨੀਗੜ ਤੋ ਪ੍ਰਧਾਨ ਸਤਨਾਮ ਸਿੰਘ ਸੰਧੂ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਦਿੜਬਾ ਤੋ ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਕ੍ਰਿਸ਼ਨ ਕੁਮਾਰ, ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲ, ਅਮਰਗੜ ਤੋ ਰਜਿੰਦਰ ਸਿੰਘ ਸਲਾਰ, ਜਨਰਲ ਸਕੱਤਰ ਦਰਸ਼ਨ ਸਿੰਘ ਬਨਭੌਰਾ, ਸ਼ੇਰਪੁਰ ਤੋ ਵੇਦ ਸਿੰਘ ਸਿੱਧੂ,ਜਨਰਲ ਸਕੱਤਰ ਦੀਵਾਨ ਸਿਘ ਮਾਹਮਦਪੁਰ, ਮੂਨਕ ਤੋ ਪ੍ਰਧਾਨ ਮੇਘ ਸਿੰਘ, ਜਨਰਲ ਸਕੱਤਰ ਤੇਜਾ ਸਿੰਘ ਅਤੇ ਹੋਰ ਆਗੂਆਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਮੁਲਾਜਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਵਿਰੁਧ ਕੀਤੇ ਜਾ ਰਹੇ ਸੰਘਰਸਾਂ ਵਿੱਚ ਸਮੂਲੀਅਤ ਕੀਤੀ ਜਾ ਰਹੀ ਹੈ ਅਤੇ 10 ਜੁਲਾਈ ਦੀ ਹੋਣ ਜਾ ਰਹੀ ਜਿਲਾ ਪੱਧਰੀ ਮੀਟਿੰਗ ਵਿੱਚ ਸੂਬਾ ਪੱਧਰੀ ਸੰਘਰਸ਼ਾਂ ਵਿੱਚ ਸਮੂਲੀਅਤ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਪਿੰਡ ਭਗਤਪੁਰਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਿਆਸਤ ਗਰਮਾਈ ਅਗਲੀ ਖ਼ਬਰ ਮਲੇਰਕੋਟਲੇ ਤੋਂ ਆਉਂਦੀ ਸਬਜ਼ੀ ਮੰਡੀ ਸੰਗਰੂਰ ਦੇ ਆੜ੍ਹਤੀਆਂ ਦਾ ਕਾਰੋਬਾਰ ਹੋ ਰਿਹਾ ਹੈ ਬੁਰੀ ਤਰ੍ਹਾਂ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।