14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਬੀ.ਐਲ.ਓ. ਮੁਹੰਮਦ ਸ਼ਕੀਲ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਲੋਂ ਵਧਾਈ

ਅਜੀਤ ਡੈਸਕ 08-07-2026
ਮਲੇਰਕੋਟਲਾ, 7 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਅੰਦਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਜ਼ਿਲ੍ਹਾ ਮਲੇਰਕੋਟਲਾ ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਮੁਹੰਮਦ ਸ਼ਕੀਲ ਵਾਸੀ ਕਿਲ੍ਹਾ ਰਹਿਮਗੜ੍ਹ ਨੇ ਆਪਣੀ ਲਗਨ, ਮਿਹਨਤ ਅਤੇ ਜਿੰਮੇਵਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਧਾਨ ਸਭਾ ਹਲਕਾ-105 ਮਲੇਰਕੋਟਲਾ ਦੇ ਪੋਲਿੰਗ ਬੂਥ ਨੰਬਰ 90 ਨਾਲ ਸਬੰਧਤ ਸਾਰੇ ਐਨਿਊਮਰੇਸ਼ਨ ਫਾਰਮ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਜ਼ਿਲ੍ਹੇ ਵਿਚ ਸਭ ਤੋਂ ਪਹਿਲਾਂ ਸਫ਼ਲਤਾਪੂਰਵਕ ਮੁਕੰਮਲ ਕਰਕੇ ਮਿਸਾਲ ਕਾਇਮ ਕੀਤੀ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਨਾਬ ਵਿਰਾਜ ਐਸ. ਤਿੜਕੇ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਸ੍ਰੀਮਤੀ ਕਨੂ ਗਰਗ ਨੇ ਮੁਹੰਮਦ ਸ਼ਕੀਲ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਸਮਰਪਿਤ ਸੇਵਾ, ਜ਼ਿੰਮੇਵਾਰੀ ਅਤੇ ਸ਼ਾਨਦਾਰ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੂਥ ਲੈਵਲ ਅਫ਼ਸਰ ਚੋਣ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਵਿਚ ਉਨ੍ਹਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦੀ ਸਫ਼ਲਤਾ ਬੀ.ਐਲ.ਓਜ਼ ਦੀ ਮਿਹਨਤ, ਨਿਰਪੱਖਤਾ ਅਤੇ ਸਮੇਂ ਸਿਰ ਕੀਤੇ ਕੰਮ ‘ਤੇ ਨਿਰਭਰ ਕਰਦੀ ਹੈ। ਜਨਾਬ ਵਿਰਾਜ ਐੱਸ. ਤਿੜਕੇ ਨੇ ਕਿਹਾ ਕਿ ਮੁਹੰਮਦ ਸ਼ਕੀਲ ਵੱਲੋਂ ਸਮੇਂ ਤੋਂ ਪਹਿਲਾਂ ਸਾਰੇ ਐਨਿਊਮਰੇਸ਼ਨ ਫਾਰਮਾਂ ਦੀ ਪ੍ਰਾਪਤੀ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰਨਾ ਨਾ ਸਿਰਫ਼ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਮਾਣ ਹੈ, ਸਗੋਂ ਜ਼ਿਲ੍ਹੇ ਦੇ ਹੋਰਨਾਂ ਬੀ.ਐਲ.ਓਜ਼ ਲਈ ਵੀ ਪ੍ਰੇਰਣਾਦਾਇਕ ਉਦਾਹਰਨ ਹੈ। ਇਸ ਮੌਕੇ ਉਹਨਾਂ ਸਮੂਹ ਬੀ.ਐਲ.ਓਜ਼ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਇਮਾਨਦਾਰੀ, ਲਗਨ ਅਤੇ ਸਮੇਂ ਦੀ ਪਾਬੰਦੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਤਾਂ ਜੋ ਇਹ ਸਾਰੀ ਪ੍ਰਕਿਰਿਆ ਜ਼ਿਲ੍ਹੇ ਭਰ ਵਿਚ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ਼ ਨੇਪਰੇ ਚੜ੍ਹ ਸਕੇ।
ਪਿਛਲੀ ਖ਼ਬਰ ਸ਼ਾਨਦਾਰ ਸੇਵਾਵਾਂ ਬਦਲੇ ਐਸ.ਪੀ ਰਾਜੇਸ਼ ਛਿੱਬਰ ਡੀ.ਜੀ.ਪੀ ਕਮਾਂਡੇਸ਼ਨ ਡਿਸਕ ਨਾਲ ਸਨਮਾਨਿਤ ਅਗਲੀ ਖ਼ਬਰ ਸੰਤ ਅਤਰ ਸਿੰਘ ਅਕਾਲ ਅਕੈਡਮੀ ਵਿਖੇ ਧਾਰਮਿਕ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।