25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸਫ਼ਾਈ ਸੇਵਕਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਕਰ ਕੇ ਨਾਅਰੇਬਾਜ਼ੀ ਕੀਤੀ

ਅਜੀਤ ਡੈਸਕ 09-07-2026
ਹੰਡਿਆਇਆ, 8 ਜੁਲਾਈ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਅਫ਼ਸਰ ਦਫ਼ਤਰ ਹੰਡਿਆਇਆ ਵਿਖੇ ਸਫ਼ਾਈ ਸੇਵਕ ਯੂਨੀਅਨ (ਪੰਜਾਬ) ਦੇ ਸੱਦੇ ’ਤੇ ਸਫ਼ਾਈ ਸੇਵਕਾਂ ਨੇ ਅਣਮਿਥੇ ਸਮੇਂ ਦੀ ਹੜਤਾਲ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰਵੀ ਕੁਮਾਰ, ਨਿਖਿਲ ਕੁਮਾਰ, ਮੁਕੇਸ਼ ਕੁਮਾਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਬਰਾਬਰ ਕੰਮ-ਬਰਾਬਰ ਤਨਖ਼ਾਹ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਸਮੇਂ ਸਿਰ ਤਨਖ਼ਾਹਾਂ ਦਿੱਤੀਆਂ ਜਾਣ। ਚੋਣਾਂ ਤੋਂ ਪਹਿਲਾਂ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸੱਤਾ ’ਚ ਆਉਣ ਤੋਂ ਬਾਅਦ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਪਰ ਹੁਣ ਸਰਕਾਰ ਮੁੱਕਰ ਗਈ। ਇਸ ਮੌਕੇ ਸ਼ੇਖਰ ਕੁਮਾਰ, ਸਾਗਰ ਸਿੰਘ, ਨੀਤੂ ਰਾਣੀ, ਸੰਜੇ ਕੁਮਾਰ, ਰਾਣੀ, ਰਾਮ ਕ੍ਰਿਸ਼ਨ, ਕ੍ਰਿਸ਼ਨਾ, ਸੁਨੀਤਾ ਰਾਣੀ ਆਦਿ ਸਫ਼ਾਈ ਸੇਵਕ ਹਾਜ਼ਰ ਸਨ।
ਪਿਛਲੀ ਖ਼ਬਰ ‘ਸਤਲੁਜ’ ਫਿਲਮ ਤੋੰ ਪਾਬੰਦੀ ਹਟਾਏ ਜਾਣ ਨੂੰ ਲੈ ਕੇ ਵੱਖ ਵੱਖ ਜਥੇਬੰਦੀਆਂ ਨੇ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੇ ਹਿਤਾਂ ਉੱਤੇ ਸਿੱਧਾ ਡਾਕਾ-ਪ੍ਰਿੰ. ਮੰਜੂਲਾ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।