04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਅਜੀਬ ਨਜ਼ਾਰਾ ਦੇਖ਼ਿਆ ਨਗਰ ਕੌਂਸਲ ਦੇ ਦਫ਼ਤਰ ਇਕ ਪਾਸੇ ਢੋਲ ਦੀ ਤਾਲ, ਹਾਰ , ਫੁੱਲਾਂ ਦੀ ਵਰਖ਼ਾ, ਦੂਜੇ ਪਾਏ ਹਾਏ-ਹਾਏ

ਅਜੀਤ ਡੈਸਕ 11-07-2026

ਭਵਾਨੀਗੜ੍ਹ, 10 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਸਥਾਨਕ ਨਗਰ ਕੌਂਸਲ ਦੀ ਚੋਣ ਸਮੇਂ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਕੌਂਸਲ ਦੀ ਚੋਣ ਉਪਰੰਤ ਦਫ਼ਤਰ ਤੋਂ ਹੇਠਾਂ ਆਏ ਨਵਯੁਕਤ ਆਗੂਆਂ ਦਾ ਸਵਾਗਤ ਕਰਨ ਲਈ ਵਰਕਰਾਂ ਵਲੋਂ ਇੱਕ ਪਾਸੇ ਹਾਰ ਪਾ ਕੇ ਢੋਲ ਵਜਾਇਆ ਜਾ ਰਿਹਾ, ਦੂਜੇ ਪਾਸੇ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਇਸ ਮੌਕੇ ’ਤੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਅਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਦੇਖ਼ਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਜਿਨ੍ਹਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਡੀ.ਏ. ਦਾ ਬਕਾਇਆ ਜਾਰੀ ਕਰਨ ਤੋਂ ਹੋਰ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਨਗਰ ਕੌਂਸਲ ਦੀ ਚੋਣ ਵਿਚ ਹਾਜ਼ਰ ਹੋਰ ਲਈ ਵਿਧਾਇਕਾ ਨਰਿੰਦਰ ਕੌਰ ਭਰਾਜ ਉਨ੍ਹਾਂ ਨੂੰ ਭਰੋਸਾ ਦੇ ਕੇ ਗਏ ਸੀ, ਕਿ ਚੋਣ ਉਪਰੰਤ ਵਾਪਸ ਆ ਕੇ ਉਨ੍ਹਾਂ ਨੂੰ ਮਿਲਣਗੇ। ਪਰ ਚੋਣ ਉਪਰੰਤ ਉਹ ਉਨ੍ਹਾਂ ਨੂੰ ਬਿਨ੍ਹਾਂ ਦੇਖ਼ੇ ਹੀ ਹਾਰ ਪਵਾਉਂਦਿਆਂ ਵਾਪਸ ਚਲੇ ਗਏ, ਜਿਸ ਕਰਕੇ ਸਫ਼ਾਈ ਸੇਵਕਾਂ ਵਿਚ ਰੋਸ ਦੀ ਲਹਿਰ ਪਾਈ ਗਈ। ਇਸ ਮੌਕੇ ’ਤੇ ਸਫ਼ਾਈ ਸੇਵਕਾਂ ਦੇ ਸਰਪ੍ਰਸਤ ਗੁਰਮੇਲ ਸਿੰਘ, ਮੀਤ ਪ੍ਰਧਾਨ ਕਾਕਾ ਸਿੰਘ, ਸਲਾਹਕਾਰ ਗੁਰਸੇਵਕ ਸਿੰਘ, ਸਕੱਤਰ ਹਰੀ ਕ੍ਰਿਸ਼ਨ ਸਿੰਘ, ਖਜ਼ਾਨਚੀ ਪਰਮਿੰਦਰ ਸਿੰਘ, ਚੇਅਰਮੈਨ ਬੀਰਬਲ ਸਿੰਘ, ਰਾਣੀ ਕੌਰ, ਚਰਨਜੀਤ ਕੌਰ, ਸੁਖਵਿੰਦਰ ਕੌਰ, ਸ਼ਮਸ਼ੇਰ ਸਿੰਘ, ਜਸਵੀਰ ਸਿੰਘ, ਮਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਵਿਧਾਇਕਾ ਭਰਾਜ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਉਹ ਸਬੰਧਿਤ ਅਧਿਕਾਰੀਆਂ ਨੂੰ ਮਿਲਣਗੇ।

ਪਿਛਲੀ ਖ਼ਬਰ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੱਚੇ ਤੇਲ ਦਾ ਰੇਟ ਘਟਣ ਦੇ ਬਾਵਜੂਦ ਦੇਸ਼ ਵਿੱਚ ਨਹੀਂ ਘਟਾਇਆ ਜਾ ਰਿਹਾ ਪੈਟਰੋਲ ਅਤੇ ਡੀਜ਼ਲ... ਅਗਲੀ ਖ਼ਬਰ ਸੰਗਰੂਰ ਦੇ ਨਿੱਜੀ ਹਸਪਤਾਲ ’ਤੇ ਮਰੀਜ਼ ਦੀ ਸੰਭਾਲ ਵਿੱਚ ਲਾਪ੍ਰਵਾਹੀ ਦੇ ਦੋਸ਼ ਲਗਾਉਂਦਿਆਂ ਪਰਿਵਾਰ ਨੇ ਕੀਤੀ ਜਾਂਚ ਦੀ ਮੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।