03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਵਿਧਾਇਕ ਗੱਜਣਮਾਜਰਾ ਵੱਲੋਂ ਪਿੰਡ ਰਾਮਪੁਰ ਛੰਨਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਅਜੀਤ ਡੈਸਕ 11-07-2026
ਅਮਰਗੜ੍ਹ, 10 ਜੁਲਾਈ (ਜਤਿੰਦਰ ਮੰਨਵੀ) - ਹਲਕੇ ਅੰਦਰ ਚੱਲ ਰਹੇ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਪ੍ਰੋ.ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਪਿੰਡ ਰਾਮਪੁਰ ਛੰਨਾ ਵਿਖੇ ਇੱਕ ਭਰਵੇਂ ਇਕੱਠ ਦੌਰਾਨ ਲੋਕ ਮਿਲਣੀ ਪ੍ਰੋਗਰਾਮ ਉਲੀਕਿਆ ਗਿਆ। ਇਸ ਪ੍ਰੋਗਰਾਮ ‘ਚ ਪਿੰਡ ਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕੇ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਆਪਣੀਆਂ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕੀਤਾ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣਨ ਜਾ ਰਹੀ ਹੈ, ਕਿਉਂਕਿ ਪਾਰਟੀ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦਿਆਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ।ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਮਾਰਕੀਟ ਕਮੇਟੀ ਅਮਰਗੜ੍ਹ,ਚੇਅਰਮੈਨ ਰਘਵੀਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ, ਰਾਜੀਵ ਕੁਮਾਰ ਤੋਗਾਹੇੜੀ ਨਿੱਜੀ ਸਕੱਤਰ, ਵਿਧਾਇਕ, ਜਸਪਾਲ ਸਿੰਘ ਕੁਦਰਤ ਮਿਲਕ ਡਾਇਰੀ ਬਾਗੜੀਆਂ, ਸਰਪੰਚ ਜਸਵਿੰਦਰ ਸਿੰਘ ਦੌਲਤਪੁਰ ਛੰਨਾ,ਬਾਬਾ ਅਮਰਜੀਤ ਸਿੰਘ ਸ਼ੌਂਕੀ, ਯੂਥ ਆਗੂ ਗੁਰਜੀਤ ਸਿੰਘ, ਸੀਨੀਅਰ ਆਪ ਆਗੂ ਰਣਧੀਰ ਮੁਹਾਲਾ, ਲਾਭ ਸਿੰਘ ਰਾਮਪੁਰ ਛੰਨਾ, ਜਸਪਾਲ ਸਿੰਘ, ਲਖਦੀਪ ਸ਼ਰਮਾ, ਗੋਗਾ ਜਾਗੋਵਾਲ, ਕੁਲਬੀਰ ਸਿੰਘ ਖੇੜੀ ਸੋਢੀਆਂ, ਅਵਤਾਰ ਸਿੰਘ ਕਾਲਾ ਅਮਰਗੜ੍ਹ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਰਾਮਪੁਰ ਛੰਨਾ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਲੇਰਕੋਟਲਾ ਵਿਖੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਣਅਧਿਕਾਰਿਤ ਈ-ਰਿਕਸ਼ਾ ਵਿਕਰੇਤਾਵਾਂ ਖ਼ਿਲਾਫ਼ ਵੱਡੀ ਕਾਰਵਾਈ ਅਗਲੀ ਖ਼ਬਰ ਸੇਵਾ ਕੇਂਦਰਾਂ ਵਿੱਚ ਜਨ ਸੇਵਾਵਾਂ ਠੱਪ, ਲੋਕਾਂ ਦਾ ਸਮਾਂ ਤੇ ਪੈਸਾ ਦੋਵੇਂ ਬਰਬਾਦ ਕਰ ਰਹੀ ਹੈ ਮਾਨ ਸਰਕਾਰ - ਭਾਜਪਾ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।