03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮਲੇਰਕੋਟਲਾ ਵਿਖੇ ਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 11-07-2026
ਮਲੇਰਕੋਟਲਾ 10 ਜੁਲਾਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਰਜ਼ ਕਰਕੇ ਪੱਕੀਆਂ ਕਰਵਾਉਣ ਲਈ ਮੰਗਾਂ ਸਬੰਧੀ ਪਿਛਲੇ 40 ਦਿਨਾਂ ਤੋਂ ਹੜਤਾਲ ਤੇ ਚੱਲ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਅੱਜ ਮਾਲੇਰਕੋਟਲਾ ਏ.ਡੀ.ਸੀ. ਦਫਤਰ ਵਿਖੇ ਇਕੱਠ ਕੀਤਾ ਗਿਆ । ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਇੱਕ ਰੋਸ ਰੈਲੀ ਕੱਢੀ ਗਈ । ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਤੋਂ ਬਾਅਦ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜੀ ਗਈ । ਮੁਲਾਜ਼ਮਾਂ ਦਾ ਸਾਥ ਦੇਣ ਲਈ ਵੱਡੀ ਗਿਣਤੀ ਨਰੇਗਾ ਮੇਟ , ਮਜ਼ਦੂਰ ਵੀ ਪੁੱਜੇ ਹੋਏ ਸਨ । ਗੱਲਬਾਤ ਕਰਦਿਆਂ ਨਰੇਗਾ ਕਰਮਚਾਰੀ ਯੂਨੀਅਨ ਮਾਲੇਰਕੋਟਲਾ ਦੇ ਪ੍ਰਧਾਨ ਬਲਵੀਰ ਸਿੰਘ ਨੇ ਦੱਸਿਆ ਕਿ ਅਸੀਂ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਨੌਕਰੀ ਕਰ ਰਹੇ ਹਾਂ । ਸਮੇਂ ਦੀਆਂ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਨਰੇਗਾ ਮੁਲਾਜ਼ਮਾਂ ਨੂੰ ਵਰਤਿਆ ਜਾਂਦਾ ਰਿਹਾ ਹੈ । ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਕੋਈ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ । ਪੰਜਾਬ ਸਰਕਾਰ ਦਾ ਅਫ਼ਸਰਸ਼ਾਹੀ ਦੀਆਂ ਮਨਮਾਨੀਆਂ ‘ਤੇ ਕੋਈ ਕੰਟਰੋਲ ਨਹੀਂ ਹੈ । ਪਿਛਲੇ 40 ਦਿਨਾਂ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਦੋ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਤਿੰਨ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ । ਦੋਵਾਂ ਮੰਤਰੀਆਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਣ ਤੋਂ ਬਾਅਦ ਵੀ ਅਫ਼ਸਰਸ਼ਾਹੀ ਨੇ ਮੁਲਾਜ਼ਮਾਂ ਦਾ ਕੱਖ ਨਹੀਂ ਕੀਤਾ । 7 ਜੁਲਾਈ ਨੂੰ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਅਫ਼ਸਰਸ਼ਾਹੀ ਵੱਲੋਂ 15 ਸਾਲ ਪੁਰਾਣੇ ਲਾਰਿਆਂ ਤੋਂ ਇਲਾਵਾ ਮੁਲਾਜ਼ਮਾਂ ਲਈ ਕੁੱਝ ਵੀ ਨਹੀਂ ਲਿਆਂਦਾ ਗਿਆ । ਵਿਭਾਗ ਦੇ ਉੱਚ ਅਧਿਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਨੌਕਰੀ ਤੋਂ ਕੱਢ ਕੇ ਨਵੀਂ ਭਰਤੀ ਕਰਨ ਦੀਆਂ ਧਮਕੀਆਂ ਦੇ ਰਹੇ ਹਨ । ਉਨ੍ਹਾਂ ਦੱਸਿਆ ਕਿ ਨਰੇਗਾ ਮੁਲਾਜ਼ਮ ਪੇਂਡੂ ਵਿਕਾਸ ਦੇ ਰੀੜ੍ਹ ਦੀ ਹੱਡੀ ਹਨ । ਉਨ੍ਹਾਂ ਕਿਹਾ ਕਿ 15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਖੰਨਾ ਰਿਹਾਇਸ਼ ਦੇ ਘਿਰਾਓ ਦੌਰਾਨ 25 ਹਜ਼ਾਰ ਤੋਂ ਵੱਧ ਦਾ ਇਕੱਠ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਪਹੁੰਚ ਕੇ ਮੁੱਖ ਮੰਤਰੀ ਨੂੰ ਵੀ ਸਵਾਲ ਕੀਤੇ ਜਾਣਗੇ । ਇਸ ਮੌਕੇ ਹਰਜੀਤ ਕੌਰ ,ਤੇਜਵਿੰਦਰ ਸਿੰਘ,ਅਮਰਜੀਤ ਸਿੰਘ,ਅਕਾਸ਼ਦੀਪ ਸਿੰਘ , ਮੁਹੰਮਦ ਆਸਿਫ਼,ਰਜਿੰਦਰ ਸਿੰਘ,ਦਲਵੀਰ ਸਿੰਘ, ਹਰਜੋਤ ਸਿੰਘ,ਗੁਰਜੀਤ ਸਿੰਘ,ਨਿਰਭੈ ਸਿੰਘ,ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੀ ਅਕਾਲੀ ਲੀਡਰਸ਼ਿਪ ਵੱਲੋਂ ਸੁਖਬੀਰ ਬਾਦਲ ਦੇ ਜਨਮ ਦਿਨ ਮੌਕੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਅਨੁਸੂਚਿਤ ਜਾਤੀਆਂ ਦੇ ਹਜ਼ਾਰਾਂ ਜਾਤੀ ਸਰਟੀਫਿਕੇਟ ਜਾਣਬੁੱਝ ਕੇ ਰੋਕੇ ਜਾ ਰਹੇ ਹਨ-ਸਤਿਗੁਰ ਸਿੰਘ ਕੌਹਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।