03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਜ਼ਿਲ੍ਹਾ ਮਲੇਰਕੋਟਲਾ ਦੀ ਅਕਾਲੀ ਲੀਡਰਸ਼ਿਪ ਵੱਲੋਂ ਸੁਖਬੀਰ ਬਾਦਲ ਦੇ ਜਨਮ ਦਿਨ ਮੌਕੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 11-07-2026
ਮਲੇਰਕੋਟਲਾ, 10 ਜੁਲਾਈ (ਮਨਜਿੰਦਰ ਸਿੰਘ ਸਰੌਦ) - ਸ਼੍ਰੋਮਣੀ ਅਕਾਲੀ ਦਲ (ਬ) ਦੀ ਜ਼ਿਲ੍ਹਾ ਜਥੇਬੰਦੀ ਮਲੇਰਕੋਟਲਾ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਮਾਲੇਰਕੋਟਲਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ । ਜਿਸ ਦੇ ਵਿਚ ਇਲਾਕੇ ਭਰ ਤੋਂ ਪੁੱਜੇ ਕਰੀਬ 100 ਖੂਨਦਾਨੀਆਂ ਨੇ ਖ਼ੂਨਦਾਨ ਕੀਤਾ । ਕੈਂਪ ਦੌਰਾਨ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ ਸਣੇ ਕਈ ਆਗੂਆਂ ਨੇ ਆਪਣੇ ਸੰਬੋਧਨ ਸਮੇਂ ਜਿਥੇ ਖ਼ੂਨਦਾਨ ਕਰਨ ਵਾਲੇ ਸਮਾਜ ਸੇਵੀ ਲੋਕਾਂ ਦਾ ਧੰਨਵਾਦ ਕੀਤਾ ਉਥੇ ਹੀ ਉਨ੍ਹਾਂ ਨੂੰ ਸਰਟੀਫਿਕੇਟ ਵੀ ਵੰਡੇ । ਉਨ੍ਹਾਂ ਬਾਕੀ ਲੋਕਾਂ ਨੂੰ ਵੀ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਕਾਰਜ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ । ਕਿਉਂਕਿ ਇਕ ਵਿਅਕਤੀ ਵੱਲੋਂ ਦਾਨ ਕੀਤਾ ਗਿਆ ਖ਼ੂਨ ਕਈ ਲੋੜਵੰਦ ਮਰੀਜ਼ਾਂ ਦੀ ਜਾਨ ਬਚਾ ਸਕਦਾ ਹੈ । ਉਨ੍ਹਾਂ ਆਖਿਆ ਕਿ ਸਾਡੇ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਖੂਨਦਾਨ ਕੈਂਪਾਂ ’ਚ ਹਿੱਸਾ ਲੈਣਾ ਚਾਹੀਦਾ ਹੈ ਕਿਉਂਕਿ ਪਿੰਡਾਂ ਤੇ ਸ਼ਹਿਰਾਂ ‘ਚ ਵਧ ਰਹੀਆਂ ਸੜਕ ਦੁਰਘਟਨਾਵਾਂ, ਗੰਭੀਰ ਬਿਮਾਰੀਆਂ ਤੇ ਐਮਰਜੈਂਸੀ ਹਾਲਾਤਾਂ ਦੌਰਾਨ ਖ਼ੂਨ ਦੀ ਲੋੜ ਹਰ ਰੋਜ਼ ਮਹਿਸੂਸ ਕੀਤੀ ਜਾ ਰਹੀ ਹੈ । ਜੱਸੀ ਮੰਨਵੀ ਨੇ ਕਿਹਾ ਕਿ ਹਸਪਤਾਲਾਂ ‘ਚ ਥੈਲੇਸੀਮੀਆਂ ਪੀੜ੍ਹਤ ਬੱਚਿਆਂ, ਗਰਭਵਤੀ ਮਹਿਲਾਵਾਂ, ਵੱਡੇ ਅਪ੍ਰੇਸ਼ਨਾਂ ਤੇ ਹਾਦਸਿਆਂ ਦੇ ਮਰੀਜ਼ਾਂ ਲਈ ਹਰ ਰੋਜ਼ ਖ਼ੂਨ ਦੀ ਲੋੜ ਪੈਂਦੀ ਹੈ । ਕਈ ਵਾਰ ਖ਼ੂਨ ਨਾ ਮਿਲਣ ਕਾਰਨ ਮਰੀਜ਼ਾਂ ਦੀ ਜਾਨ ਵੀ ਖਤਰੇ ‘ਚ ਪੈ ਜਾਂਦੀ ਹੈ । ਇਸ ਲਈ ਸਾਨੂੰ ਸਾਰਿਆਂ ਨੂੰ ਇਸ ਮਹਾਂ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ । ਹਲਕਾ ਅਮਰਗੜ੍ਹ ਦੇ ਇੰਚਾਰਜ ਜੱਸੀ ਮੰਨਵੀਂ ਨੇ ਕਿਹਾ ਕਿ ਸਕੂਲਾਂ, ਕਾਲਜਾਂ ਤੇ ਧਾਰਮਿਕ ਸੰਸਥਾਵਾਂ ਨੂੰ ਵੀ ਸਮੇਂ-ਸਮੇਂ ’ਤੇ ਖ਼ੂਨਦਾਨ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਜ਼ਰੂਰਤ ਅਨੁਸਾਰ ਖ਼ੂਨ ਮਿਲ ਸਕੇ । ਕੌਮੀ ਆਗੂ ਜਥੇਦਾਰ ਹਰਦੇਵ ਸਿੰਘ ਸੇਹਕੇ ਨੇ ਸਮਾਜ ਸੇਵੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਤੇ ਆਪਣੇ ਬੱਚਿਆਂ ਦੇ ਜਨਮ ਦਿਨ ਮੌਕੇ ਸਮਾਗਮਾਂ ‘ਤੇ ਬੇਲੋੜਾ ਖਰਚਾ ਕਰਨ ਦੀ ਬਜਾਏ ਖ਼ੂਨਦਾਨ ਕਰਨ ਦੀ ਸੋਚ ਨੂੰ ਅਪਣਾਉਂਦੇ ਹੋਏ ਮਨੁੱਖਤਾ ਦੀ ਸੇਵਾ ‘ਚ ਆਪਣਾ ਅਹਿਮ ਯੋਗਦਾਨ ਪਾਉਣ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਉੱਘੇ ਸਿੱਖ ਬੁੱਧੀਜੀਵੀ ਜਥੇਦਾਰ ਹਰਦੇਵ ਸਿੰਘ ਸੇਹਕੇ, ਹਲਕਾ ਇੰਚਾਰਜ ਮਾਲੇਰਕੋਟਲਾ ਬੀਬਾ ਜ਼ਾਹਿਦਾ ਸੁਲੇਮਾਨ, ਸੀਨੀਅਰ ਅਕਾਲੀ ਆਗੂ ਐੱਸ.ਆਜ਼ਾਦ ਸਦਿਕੀ, ਉੱਘੇ ਸਮਾਜ ਸੇਵੀ ਤੇ ਕੌਂਸਲਰ ਬੇਅੰਤ ਕਿੰਗਰ, ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਮੁਹੰਮਦ ਮਹਿਮੂਦ, ਸੁਲੇਮਾਨ ਨੋਨਾ ਆੜਤੀਆ, ਕੁਲਦੀਪ ਸਿੰਘ, ਅਬਦੁੱਲ ਹਮੀਦ ਲਾਲਾ, ਹਰਬਾਗ ਸਿੰਘ ਬਾਘਾ ਮੰਨਵੀਂ, ਸੋਨੀ ਪਹਿਲਵਾਨ, ਬੀ.ਸੀ. ਵਿੰਗ ਦੇ ਪ੍ਰਧਾਨ ਮੁਹੰਮਦ ਸਦੀਕ, ਬੀਬਾ ਸਪਨਾ ਆਨੰਦ, ਸਾਬਕਾ ਕੌਂਸਲਰ ਮੁਹੰਮਦ ਰਫੀਕ ਫੋਗਾ ਤੋਂ ਇਲਾਵਾ ਹਲਕਾ ਅਮਰਗੜ੍ਹ ਦੀ ਲੀਡਰਸ਼ਿਪ ਸਣੇ ਸੀਨੀਅਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਆਪਣਾ ਆਖ਼ਰੀ ਵਾਅਦਾ ਵੀ ਕੀਤਾ ਪੂਰਾ-ਚੇਅਰਮੈਨ ਜਾਫ਼ਰ ਅਲੀ ਭੈਣੀ ਅਗਲੀ ਖ਼ਬਰ ਮਲੇਰਕੋਟਲਾ ਵਿਖੇ ਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।