03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਆਸਟ੍ਰੇਲੀਆ ਵਸਦੇ ਪੰਜਾਬੀਆਂ ਨੇ ਸ਼ਹੀਦ ਭਾਈ ਜਸਵੰਤ ਸਿੰਘ ਖ਼ਾਲੜਾ ਦੇ ਜੀਵਨ ’ਤੇ ਬਣੀ ਫਿਲਮ ‘ਸਤਲੁਜ’ ’ਤੇ ਲਗਾਈ ਰੋਕ ਹਟਾਉਣ ਦੀ ਕੀਤੀ ਮੰਗ

ਅਜੀਤ ਡੈਸਕ 13-07-2026

ਭਵਾਨੀਗੜ੍ਹ, 12 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ ਵਲੋਂ ਆਸਟਰੇਲੀਆ ਦੇ ਮੈਲਬੌਰਨ ਤੋਂ ਵਿਸ਼ੇਸ਼ ਗੱਲਬਾਤ ਕਰਦਿਆਂ ਸ਼ਹੀਦ ਭਾਈ ਜਸਵੰਤ ਸਿੰਘ ਖ਼ਾਲੜਾ ਦੇ ਜੀਵਨ ’ਤੇ ਬਣੀ ਫਿਲਮ ‘ਸਤਲੁਜ’ ’ਤੇ ਲਗਾਈ ਰੋਕ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਰਾਹੀਂ ਪੰਜਾਬ ਦੇ ਕਾਲੇ ਦੌਰ ਵਿਚ ਪੁਲਿਸ ਵਲੋਂ ਮੌਕੇ ਦੀ ਸਰਕਾਰ ਦੀ ਸ਼ਹਿ ’ਤੇ ਕੀਤੀਆਂ ਵਧੀਕੀਆਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਪਤਾ ਲੱਗਣੀਆਂ ਚਾਹੀਦੀਆਂ ਹਨ। ਇਸ ਮੌਕੇ ’ਤੇ ਸ: ਕਾਕੜਾ ਤੋਂ ਇਲਾਵਾ ਆਸਟਰੇਲੀਆ ਰਹਿੰਦੇ ਨਾਜਰ ਸਿੰਘ ਸਰਾਓ, ਰਾਜਿੰਦਰ ਸਿੰਘ ਸੰਗਰੂਰ ,ਅਮਨਦੀਪ ਸਿੰਘ ਸਰਾਓ , ਰਾਵਿੰਦਰ ਸਿੰਘ, ਜਗਦੀਪ ਸਿੰਘ ਅਮਰਗੜ੍ਹ ਅਤੇ ਕੁਲਵੀਰ ਸਿੰਘ ਬੋਪਰਾਏ ਨੇ ਵੀ ਫ਼ਿਲਮ ਨੂੰ ਓ.ਟੀ.ਟੀ ਪਲੇਟਫਾਰਮ ਤੋਂ ਹਟਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਕਤ ਆਗੂਆਂ ਨੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਉਸ ਬਿਆਨ ਦੀ ਵੀ ਨਿੰਦਾ ਕੀਤੀ ਜਿਸ ਵਿਚ ਉਹ ਹਿੰਦੂ ਭਾਈਚਾਰੇ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਦੌਰਾਨ ਪੁਲਿਸ ਵਲੋਂ ਮਾਰੇ ਨੌਜਵਾਨਾਂ ਜਿਨ੍ਹਾਂ ਦੇ ਪਰਿਵਾਰਾਂ ਨੂੰ ਅੱਜ ਤੱਕ ਵੀ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ, ਨੂੰ ਪੁੱਛਣਾ ਚਾਹੀਦਾ ਹੈ, ਕਿ ਉਹ ਕਿਹੜ੍ਹੇ ਦਰਦਾਂ ’ਤੇ ਹਨ, ਜਿਨ੍ਹਾਂ ਦੇ ਨੌਜਵਾਨ ਪੁੱਤ ਜੋ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਸਨ, ਗਾਇਬ ਹੋ ਗਏ । ਉਕਤ ਆਗੂਆਂ ਨੇ ਕੇਂਦਰ ਸਰਕਾਰ ਨੂੰ ਇਸ ਫ਼ਿਲਮ ਤੋਂ ਤੁਰੰਤ ਪਾਬੰਦੀ ਹਟਾ ਕੇ ਲੋਕਾਂ ਨੂੰ ਸੱਚ ਪਤਾ ਲਗਾਉਣਾ ਚਾਹੀਦਾ ਹੈ। ਉਕਤ ਆਗੂਆਂ ਨੇ ਪੰਜਾਬ ਦੇ ਉਨ੍ਹਾਂ ਲੋਕਾਂ ਅਤੇ ਪੰਚਾਇਤਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਸਤਲੁਜ ਫ਼ਿਲਮ ਨੂੰ ਪਿੰਡਾਂ ਵਿਚ ਆਪਣੇ ਪੱਧਰ ’ਤੇ ਦਿਖ਼ਾਉਣ ਦੇ ਯਤਨ ਕਰਦਿਆਂ 1990 ਤੋਂ ਬਾਅਦ ਜਨਮੇ ਨੌਜਵਾਨਾਂ ਨੂੰ ਪੁਲਿਸ ਵਲੋਂ ਸਰਕਾਰ ਦੀ ਸ਼ਹਿ ’ਤੇ ਕੀਤੇ ਅੱਤਿਆਚਾਰ ਬਾਰੇ ਜਾਣਕਾਰੀ ਦੇਣ ਦਾ ਉਪਰਾਲਾ ਕੀਤਾ ਹੈ।

ਪਿਛਲੀ ਖ਼ਬਰ ਧਾਰਮਿਕ ਸਮਾਗਮ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਦਾਣਾ ਮੰਡੀ ਵਿੱਚੋਂ ਲੰਘਦੀਆਂ ਤੂੜੀ ਦੀਆਂ ਓਵਰਲੋਡ ਟਰੈਕਟਰ ਟਰਾਲੀਆਂ ਨੇ ਆੜ੍ਹਤੀ, ਕਿਸਾਨ ਅਤੇ ਮਜ਼ਦੂਰ ਸਤਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।