03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਧਾਰਮਿਕ ਸਮਾਗਮ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸ਼ਿਰਕਤ

ਅਜੀਤ ਡੈਸਕ 13-07-2026

ਧੂਰੀ, 12 ਜੁਲਾਈ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਅੱਜ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਸੰਤ ਬਾਬਾ ਮਹਿੰਦਰ ਸਿੰਘ ਢਢੋਗਲ ਵਾਲਿਆਂ ਦੀ ਬਰਸੀ ਮਨਾਈ ਗਈ, ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਨੇ ਧਾਰਮਿਕ ਦੀਵਾਨ ਸਜਾਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਸੰਤਾਂ ਦੇ ਜੀਵਨ ਸਬੰਧੀ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਟਰੱਸਟ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਿਪੁਦਮਨ ਸਿੰਘ ਢਿੱਲੋਂ ਸ਼ਹਿਰੀ ਪ੍ਰਧਾਨ ਸੰਗਰੂਰ, ਬੰਤ ਸਿੰਘ ਪ੍ਰਧਾਨ ਪ੍ਰਬੰਧਕ ਕਮੇਟੀ ਗੁਰਦੁਆਰਾ ਨਾਨਕਸਰ ਸਾਹਿਬ, ਪਰਮਜੀਤ ਸਿੰਘ ਪੰਮਾ ਬਾਠ, ਜਸਵੀਰ ਸਿੰਘ ਬਰੜਵਾਲ ਹੈਡ ਗ੍ਰੰਥੀ ਪ੍ਰਧਾਨ ਬਾਬਾ ਬੁੱਢਾ ਜੀ ਗ੍ਰੰਥੀ ਸਭਾ, ਤਲਵੀਰ ਸਿੰਘ ਧਨੇਸਰ, ਗੁਰਮੀਤ ਸਿੰਘ ਬਰੜਵਾਲ, ਗਮਦੂਰ ਸਿੰਘ ਜਵੰਦਾ, ਵਰਿੰਦਰ ਸਿੰਘ, ਵਰਿੰਦਰਪਾਲ ਸਿੰਘ ਟੀਟੂ, ਸੁਖਦੇਵ ਸਿੰਘ ਘਨੌਰ, ਹਰਵਿੰਦਰ ਸਿੰਘ ਛੰਨਾ, ਰਾਜਵਿੰਦਰ ਸਿੰਘ ਸਰਪੰਚ ਬਰੜਵਾਲ, ਬਾਬਾ ਭੋਲਾ ਸਿੰਘ ਢਢੋਗਲ ਸਮੇਤ ਹੋਰ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਸੰਗਰੂਰ ਵਿੱਚ ਕੂੜਾ ਪ੍ਰਬੰਧਨ ਦੀ ਬਦਤਰ ਹਾਲਤ ਬਾਰੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਿੱਲੀ ਵਿੱਚ ਅੱਜ ਹੋਵੇਗੀ ਅਹਿਮ ਸੁਣਵਾਈ ਅਗਲੀ ਖ਼ਬਰ ਆਸਟ੍ਰੇਲੀਆ ਵਸਦੇ ਪੰਜਾਬੀਆਂ ਨੇ ਸ਼ਹੀਦ ਭਾਈ ਜਸਵੰਤ ਸਿੰਘ ਖ਼ਾਲੜਾ ਦੇ ਜੀਵਨ ’ਤੇ ਬਣੀ ਫਿਲਮ ‘ਸਤਲੁਜ’ ’ਤੇ ਲਗਾਈ ਰੋਕ ਹਟਾਉਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।