03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਅਕਾਲ ਅਕੈਡਮੀ ਚੀਮਾ ਦੇ ਵਿਦਿਆਰਥੀਆਂ ਨੇ ਕੀਤਾ ਰਸਭਿੰਨਾ ਕੀਰਤਨ

ਅਜੀਤ ਡੈਸਕ 13-07-2026
ਚੀਮਾ ਮੰਡੀ, 12 ਜੁਲਾਈ (ਗੁਰਜੀਤ ਸਿੰਘ ਚਹਿਲ) - ਕਲਗੀਧਰ ਟਰੱਸਟ ਬੜੂ ਸਾਹਿਬ (ਹਿ.ਪ੍ਰ.) ਅਧੀਨ ਅਕਾਲ ਅਕੈਡਮੀਆਂ ‘ਚ ਵਿਦਿਆਰਥੀਆਂ ਨੂੰ ਦੁਨੀਆਂਵੀ ਵਿੱਦਿਆ ਦੇ ਨਾਲ ਅਧਿਆਤਮਿਕ ਵਿੱਦਿਆ ਨਾਲ ਵੀ ਜੋੜਿਆ ਜਾ ਰਿਹਾ ਹੈ ਤਾਂ ਜੋ ਉਹ ਨਸ਼ਿਆ ਅਤੇ ਹੋਰਨਾਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਆਪਣਾ ਭਵਿੱਖ ਸੰਵਾਰ ਸਕਣ । ਉਕਤ ਸ਼ਬਦਾ ਦਾ ਪ੍ਰਗਟਾਵਾ ਅਕਾਲ ਅਕੈਡਮੀ ਚੀਮਾ (ਸੀ.ਬੀ.ਐਸ.ਈ.) ਦੇ ਪ੍ਰਿੰਸੀਪਲ ਨੀਨਾ ਸ਼ਰਮਾ ਅਤੇ ਅਕਾਲ ਅਕੈਡਮੀ (ਪੀ.ਐਸ.ਈ.ਬੀ.) ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਇਸ ‘ਅਜੀਤ ਪ੍ਰਤੀਨਿੱਧ’ ਨਾਲ ਬਾਬਾ ਸੰਤੋਖ ਸਿੰਘ ਅਤੇ ਭਾਈ ਦਰਸ਼ਨ ਸਿੰਘ ਦੀ ਨਿੱਘੀ ਚ ਗੁਰਦੁਆਰਾ ਜਨਮ ਅਸਥਾਨ ਚੀਮਾ ਵਿਖੇ ਕਰਵਾਏ ਸਮਾਗਮ ‘ਚ ਸ਼ਮੂਲੀਅਤ ਕਰਨ ਸਮੇਂ ਗੱਲਬਾਤ ਕਰਦਿਆਂ ਕੀਤਾ। ਜਿਕਰਯੋਗ ਹੈ ਕਿ ਉਕਤ ਸਮਾਗਮ ‘ਚ ਅਕਾਲ ਅਕੈਡਮੀ ਚੀਮਾ ਦੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਨਿਤਨੇਮ ਦਾ ਪਾਠ ਕਰਨ ਅਤੇ ਗੁਰਬਾਣੀ ਨਾਲ ਜੁੜਨ ਦਾ ਸੱਦਾ ਦਿੱਤਾ । ਇਸ ਸਮਾਗਮ ਦੌਰਾਨ ਕਲਗੀਧਰ ਟਰੱਸਟ, ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰਸਿੱਖੀ ਜੀਵਨ ਅਪਣਾਉਣ, ਅੰਮ੍ਰਿਤ ਛਕਣ ਅਤੇ ਸਿੱਖਿਆ ਦੇ ਨਾਲ-ਨਾਲ ਉੱਚੇ ਨੈਤਿਕ ਮੁੱਲਾਂ ਨੂੰ ਜੀਵਨ ਵਿੱਚ ਧਾਰਨ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਭਾਈ ਜਗਜੀਤ ਸਿੰਘ ਜੀ (ਕਾਕਾ ਵੀਰ ਜੀ) ਨੇ ਸੰਗਤਾਂ ਨੂੰ ਆਪਣੇ ਬੱਚੇ ਅਕਾਲ ਅਕੈਡਮੀਆਂ ਚ ਪੜਾਉਣ ਲਈ ਬੇਨਤੀ ਕੀਤੀ ਤਾਂ ਜੋ ਵਿਦਿਆਰਥੀ ਆਪਣਾ ਜੀਵਨ ਵੀ ਸਫਲਾ ਕਰ ਸਕਣ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦੀ ਨਵੀਂ ਪ੍ਬੰਧਕ ਕਮੇਟੀ ਵਲੋਂ ਸ਼ੁਕਰਾਨਾ ਸਮਾਗਮ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵਲ... ਅਗਲੀ ਖ਼ਬਰ ਡੇਰਾ ਬਾਬਾ ਧਰਮਦਾਸ ਮੈਦੇਵਾਸ ਵਿਖੇ ਕੀਤੀ ਮੂਰਤੀਆਂ ਦੀ ਸਥਾਪਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।