04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਦਰਬਾਰਾ ਸਿੰਘ ਨਾਗਰਾ ਸਾਥੀਆਂ ਸਮੇਤ ਰਾਜੇਵਾਲ ਯੂਨੀਅਨ ਛੱਡ ਕੇ ਏਕਤਾ ਸਿੱਧੂਪੁਰ ’ਚ ਸ਼ਾਮਿਲ

ਅਜੀਤ ਡੈਸਕ 13-07-2026
ਭਵਾਨੀਗੜ੍ਹ, 12 ਜੁਲਾਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) : ਪਿੰਡ ਨਾਗਰਾ ਵਿਖੇ ਸਾਬਕਾ ਬਲਾਕ ਪ੍ਰਧਾਨ ਅਤੇ ਕਿਸਾਨ ਆਗੂ ਦਰਬਾਰਾ ਸਿੰਘ ਨਾਗਰਾ ਆਪਣੇ ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਛੱਡ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਿਚ ਸ਼ਾਮਲ ਹੋਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਅਤੇ ਸੁਨਾਮ ਬਲਾਕ ਪ੍ਰਧਾਨ ਕੇਵਲ ਸਿੰਘ ਜਵੰਧਾ ਨੇ ਦਰਬਾਰਾ ਸਿੰਘ ਨਾਗਰਾ ਦਾ ਸਵਾਗਤ ਕਰਦਿਆਂ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ’ਚ ਸ਼ਾਮਲ ਕੀਤਾ। ਇਸ ਮੌਕੇ ਦਰਬਾਰਾ ਸਿੰਘ ਨਾਗਰਾ ਨੇ ਕਿਹਾ ਕਿ ਉਹ ਯੂਨੀਅਨ ਵਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਹਰੀ ਸਿੰਘ ਚੱਠਾ ਬਲਾਕ ਆਗੂ ਸੁਨਾਮ, ਕੁਲਜੀਤ ਸਿੰਘ ਸੋਸਾਇਟੀ ਪ੍ਰਧਾਨ, ਗੁਰਚਰਨ ਸਿੰਘ, ਕਾਲਾ ਸਿੰਘ, ਨਾਜਰ ਸਿੰਘ, ਜਸਪਾਲ ਸਿੰਘ, ਤਾਰਾ ਸਿੰਘ, ਲਛਮਣ ਸਿੰਘ, ਗੁਰਮੀਤ ਸਿੰਘ, ਹਾਕਮ ਸਿੰਘ ਸਮੇਤ ਹੋਰ ਆਗੂ ਅਤੇ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਛੇਵੀਂ ਪਾਤਿਸ਼ਾਹੀ ਦੇ ਮੱਦੋਕੇ ਵਿਖੇ ਆਗਮਨ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਇਲਾਕੇ ਦੇ ਪਿੰਡਾਂ ’ਚ ਨਗਰ ਕੀਰਤਨ ਦਾ ਭਰਵ... ਅਗਲੀ ਖ਼ਬਰ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।