09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮੁੱਖ ਮੰਤਰੀ ਰਾਸ਼ਨ ਯੋਜਨਾ ਤਹਿਤ ਸੁਨਾਮ ਸ਼ਹਿਰ ਚ ਰਾਸ਼ਨ ਕਿੱਟਾਂ ਦੀ ਵੰਡ

ਅਜੀਤ ਡੈਸਕ 17-07-2026
ਸੁਨਾਮ ਉਧਮ ਸਿੰਘ ਵਾਲਾ, 16 ਜੁਲਾਈ (ਧਾਲੀਵਾਲ, ਭੁੱਲਰ, ਸੱਗੂ) - ਪੰਜਾਬ ਸਰਕਾਰ ਦੀ ਮੁੱਖ ਮੰਤਰੀ ਰਾਸ਼ਨ ਯੋਜਨਾ ਤਹਿਤ ਅੱਜ ਸੁਨਾਮ ਸ਼ਹਿਰ ਵਿੱਚ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡਣ ਦੀ ਸ਼ੁਰੂਆਤ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਵਲੋਂ ਕੀਤੀ ਗਈ।ਇਸ ਮੌਕੇ ਮਨਪ੍ਰੀਤ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਰਾਸ਼ਨ ਯੋਜਨਾ ਦਾ ਉਦੇਸ਼ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਘਰ-ਘਰ ਰਾਸ਼ਨ ਪਹੁੰਚਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਕੈਬਿਨੇਟ ਮੰਤਰੀ ਸ੍ਰੀ ਅਮਨ ਅਰੋੜਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਨਾਮ ਹਲਕੇ ਵਿੱਚ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਇਆ ਜਾ ਰਿਹਾ ਹੈ।ਇਸ ਮੌਕੇ ਵਾਰਡ ਨੰਬਰ 5 ਵਿੱਚ ਐਮ.ਸੀ. ਕੰਚਨ ਵਰਮਾ ਜੀ ਤੇ ਸੋਨੂ ਵਰਮਾ ਜੀ ਵੀ ਹਾਜ਼ਰ ਰਹੇ। ਉਨ੍ਹਾਂ ਨੇ ਵੀ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਲੋਕਾਂ ਦੀ ਸੇਵਾ ਅਤੇ ਵਿਕਾਸ ਦੇ ਕੰਮ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਡਿਫੈਂਸ ਕੌਂਸਲ ਦੇ ਵਕੀਲਾਂ ਨੂੰ ਵੀ ਅਦਾਲਤਾਂ ’ਚ ਜਾਣ ਤੋਂ ਰੋਕਿਆ ਅਗਲੀ ਖ਼ਬਰ -ਯੁਵਾ ਆਪਦਾ ਮਿੱਤਰ ਯੋਜਨਾ- ਐਨ.ਐਸ.ਐਸ. ਵਲੰਟੀਅਰਾਂ ਨੂੰ ਦਿੱਤੀ ਗਈ ਖੋਜ, ਬਚਾਅ ਅਤੇ ਸੀ.ਪੀ.ਆਰ. ਦੀ ਵਿਹਾਰਕ ਸਿਖਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।