09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਚਿੱਪ ਕਾਰਨ ਸਰਕਾਰੀ ਦਫ਼ਤਰਾਂ ਦੀ ਬਿਜਲੀ ਹੋਈ ਗੁੱਲ, ਲੋਕ ਪ੍ਰੇਸ਼ਾਨ

ਅਜੀਤ ਡੈਸਕ 17-07-2026
ਸ਼ੇਰਪੁਰ, 16 ਜੁਲਾਈ (ਮੇਘ ਰਾਜ ਜੋਸ਼ੀ) – ਕਸਬਾ ਸ਼ੇਰਪੁਰ ਦੇ ਕਈ ਸਰਕਾਰੀ ਦਫ਼ਤਰਾਂ ਵਿੱਚ ਲੱਗੇ ਚਿੱਪ ਵਾਲੇ ਬਿਜਲੀ ਮੀਟਰਾਂ ਦੀ ਸਪਲਾਈ ਅਚਾਨਕ ਬੰਦ ਹੋ ਜਾਣ ਕਾਰਨ ਸਰਕਾਰੀ ਕੰਮਕਾਜ ਪ੍ਰਭਾਵਿਤ ਰਿਹਾ ਅਤੇ ਆਮ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਸਥਾਨਕ ਸਬ-ਤਹਿਸੀਲ ਸ਼ੇਰਪੁਰ ਦੇ ਦਫ਼ਤਰ ਵਿੱਚ ਬਿਜਲੀ ਨਾ ਹੋਣ ਕਾਰਨ ਤਹਿਸੀਲਦਾਰ ਸਮੇਤ ਹੋਰ ਕਰਮਚਾਰੀਆਂ ਨੂੰ ਦਫ਼ਤਰ ਤੋਂ ਬਾਹਰ ਦੁਕਾਨਾਂ ਅਤੇ ਹੋਰ ਥਾਵਾਂ ’ਤੇ ਬੈਠ ਕੇ ਸਰਕਾਰੀ ਕੰਮ ਨਿਪਟਾਉਣਾ ਪਿਆ। ਬਿਜਲੀ ਸਪਲਾਈ ਬੰਦ ਰਹਿਣ ਕਾਰਨ ਕਈ ਦਫ਼ਤਰਾਂ ਵਿੱਚ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ, ਜਿਸ ਨਾਲ ਕਰਮਚਾਰੀਆਂ ਅਤੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਦਿਨ ਭਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ ਵਿੱਚ ਵੀ ਬਿਜਲੀ ਬੰਦ ਹੋਣ ਕਾਰਨ ਮੋਟਰ ਨਾ ਚੱਲ ਸਕੀ, ਜਿਸ ਨਾਲ ਪਾਣੀ ਦੀ ਸਮੱਸਿਆ ਖੜ੍ਹੀ ਹੋ ਗਈ। ਇਸ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੀ ਕਾਫੀ ਪਰੇਸ਼ਾਨੀ ਝੱਲਣੀ ਪਈ। ਇਸ ਸਬੰਧੀ ਜਦੋਂ ਪਾਵਰਕਾਮ ਸ਼ੇਰਪੁਰ ਦੇ ਐਸਡੀਓ ਮਨਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸੰਬੰਧਿਤ ਦਫ਼ਤਰਾਂ ਵੱਲੋਂ ਬਿਜਲੀ ਦੇ ਬਿੱਲ ਦਾ ਭੁਗਤਾਨ ਨਾ ਕੀਤੇ ਜਾਣ ਕਾਰਨ ਚਿੱਪ ਵਾਲੇ ਮੀਟਰਾਂ ਦੀ ਸਪਲਾਈ ਆਪਣੇ ਆਪ ਬੰਦ ਹੋ ਗਈ। ਉਨ੍ਹਾਂ ਕਿਹਾ ਕਿ ਜੇ ਕਿਸੇ ਦਫ਼ਤਰ ਵਿੱਚ ਪਾਣੀ ਜਾਂ ਹੋਰ ਕਿਸੇ ਕਿਸਮ ਦੀ ਐਮਰਜੈਂਸੀ ਸਮੱਸਿਆ ਹੈ ਤਾਂ ਪਾਵਰਕਾਮ ਦੇ ਧਿਆਨ ਵਿੱਚ ਲਿਆਂਦੀ ਜਾਵੇ, ਤਾਂ ਜੋ ਉਸ ਦਾ ਜਲਦ ਹੱਲ ਕੀਤਾ ਜਾਵੇ।
ਪਿਛਲੀ ਖ਼ਬਰ ਸੁਖਵੀਰ ਸਿੰਘ ਮਾਈਸਰਖਾਨਾ ਦਾ ਹਲਕਾ ਮੌੜ ਦੇ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਵਿਰੋਧ ਕਰਨਾ ਜਾਰੀ ਅਗਲੀ ਖ਼ਬਰ ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਚੌਂਦਾ ਦੀ ਮੈਨੇਜਮੈਂਟ ਘੇਰੇ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।