02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਫਾਈ ਸੇਵਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 18-07-2026

ਲੌਂਗੋਵਾਲ, 17 ਜੁਲਾਈ (ਵਿਨੋਦ, ਸ. ਖੰਨਾ) - ਸੰਗਰੂਰ ਵਿਖੇ ਸਫਾਈ ਸੇਵਕਾਂ ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ ਅੱਜ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਉੱਤੇ ਨਗਰ ਕੌਂਸਲ ਲੌਂਗੋਵਾਲ ਦੇ ਸਫਾਈ ਸੇਵਕਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਤੋਂ ਬਾਅਦ ਬੱਸ ਸਟੈਂਡ ਉਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਸਫਾਈ ਸੇਵਕ ਯੂਨੀਅਨ ਦੀ ਪ੍ਰਧਾਨ ਜਸਮੇਲ ਕੌਰ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਫਾਈ ਸੇਵਕਾਂ ਉਤੇ ਜ਼ੁਲਮ ਬਰਦਾਸਤ ਨਹੀ ਕੀਤਾ ਜਾਵੇਗਾ। ਸੋ ਪੰਜਾਬ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ਨਾ ਅਪਣਾਵੇ ਅਤੇ ਸਫਾਈ ਸੇਵਕਾਂ ਨੂੰ ਉਹਨਾਂ ਦਾ ਬਣਦਾ ਹੱਕ ਦਿੱਤਾ ਜਾਵੇ। ਸਫ਼ਾਈ ਸੇਵਕਾਂ ਨੇ ਕੱਚੇ ਮੁਲਾਜ਼ਮ ਪੱਕੇ ਕਰਨ, ਠੇਕੇਦਾਰੀ ਸਿਸਟਮ ਬੰਦ ਕਰਨ, ਪੁਰਾਣੀ ਪੈਂਨਸ਼ਨ ਬਹਾਲ ਕਰਨ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਦੇਣ ਦੀ ਜੋਰਦਾਰ ਮੰਗ ਕੀਤੀ। ਇਸ ਮੌਕੇ ਸਫਾਈ ਸੇਵਕ ਯੂਨੀਅਨ ਦੀ ਵਾਈਸ ਪ੍ਰਧਾਨ ਕਰਮਜੀਤ ਕੌਰ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂਭੁਪਿੰਦਰ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ, ਦੇਸ਼ ਭਗਤ ਯਾਦਗਾਰ ਲੌਂਗੋਵਾਲ ਦੇ ਪ੍ਰਧਾਨ ਬਲਵੀਰ ਚੰਦ, ਤਰਕਸ਼ੀਲ ਸੁਸਾਇਟੀ ਪੰਜਾਬ ਦੇਸੂਬਾ ਆਗੂ ਜੁਝਾਰ ਸਿੰਘ, ਸੀਵਰੇਜ ਬੋਰਡ ਵਲੋਂ ਅਮਰੀਕ ਸਿੰਘ, ਹਰਦੀਪ ਸਿੰਘ, ਸਰੋਜ ਬਾਲਾ, ਰਾਕੇਸ਼ ਸਿੰਘ, ਮਨਜੀਤ ਸਿੰਘ, ਬੂਟਾ ਸਿੰਘ, ਵਰਿੰਦਰ ਸਿੰਘ, ਸ਼ੀਲਾ ਰਾਣੀ, ਹਰਨੇਕ ਸਿੰਘ, ਜਸਵਿੰਦਰ ਸਿੰਘ, ਦਰਸ਼ਨ ਸਿੰਘ ਹਾਜ਼ਰ ਸਨ। ਦੂਜੇ ਪਾਸੇ ਸਫਾਈ ਸੇਵਕਾਂ ਦੀ ਹੜਤਾਲ ਕਾਰਨ ਲੌਂਗੋਵਾਲ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਅਤੇ ਮੁਹੱਲਿਆਂ ਵਿਚ ਲੱਗੇ ਕੂੜੇ ਦੇ ਢੇਰਾਂ ਦੀ ਬਦਬੋਅ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਹੈ ਅਤੇ ਕਈ ਤਰ੍ਹਾਂ ਦੀਆ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ।

ਪਿਛਲੀ ਖ਼ਬਰ ਚੋਰੀ, ਲੁੱਟ-ਖੋਹ ਕਰਨ ਵਾਲੇ ਦੋ ਵਿਅਕਤੀ ਰੇਲਵੇ ਪੁਲਿਸ ਧੂਰੀ ਵੱਲੋਂ ਕਾਬੂ ਅਗਲੀ ਖ਼ਬਰ ਸਫਾਈ ਸੇਵਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿੱਚ ਕੀਤਾ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।