02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨੰਬਰਦਾਰ ਯੂਨੀਅਨ ਵਿੱਤ ਮੰਤਰੀ ਚੀਮਾ ਨੂੰ ਮਿਲੀ

ਅਜੀਤ ਡੈਸਕ 18-07-2026

ਸੰਗਰੂਰ, 17 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)–ਪੰਜਾਬ ਨੰਬਰਦਾਰ ਯੂਨੀਅਨ ਦਾ ਇੱਕ ਵਫ਼ਦ ਜਥੇਬੰਦੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਗੁਰਦਰਸ਼ਨ ਸਿੰਘ ਗਲੋਲੀ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ। ਸ੍ਰੀ ਚੀਮਾ ਨੇ ਜਥੇਬੰਦੀ ਦੀਆਂ ਮੰਗਾਂ ਨੂੰ ਪੂਰੇ ਧਿਆਨ ਨਾਲ ਸੁਣਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲਦੀ ਮੀਟਿੰਗ ਕਰਨ ਦਾ ਭਰੋਸਾ ਦਿਵਾਇਆ। ਵਫ਼ਦ ਵਿੱਚ ਹਰਕਮਲ ਸਿੰਘ ਮੁੰਦ ਸੀਨੀਅਰ ਮੀਤ ਪ੍ਰਧਾਨ ਪੰਜਾਬ, ਹੁਸ਼ਿਆਰ ਸਿੰਘ ਝੰਡੇਰ ਸੀਨੀਅਰ ਮੀਤ ਪ੍ਰਧਾਨ ਪੰਜਾਬ, ਰਛਪਾਲ ਸਿੰਘ ਰਾਮਪੁਰ ਸਕੱਤਰ ਜਨਰਲ ਪੰਜਾਬ, ਵਰਿੰਦਰ ਚੌਧਰੀ ਜ਼ਿਲ੍ਹਾ ਪ੍ਰਧਾਨ ਰੋਪੜ, ਕਰਮਜੀਤ ਸਿੰਘ ਨਮੋਲ ਜ਼ਿਲ੍ਹਾ ਪ੍ਰਧਾਨ ਸੰਗਰੂਰ, ਭਰਪੂਰ ਸਿੰਘ ਸਿੰਧੜਾ ਸੀਨੀਅਰ ਮੀਤ ਪ੍ਰਧਾਨ ਸੰਗਰੂਰ ਮੌਜੂਦ ਸਨ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਨੇ ਕੀਤਾ ਅਰਥੀ ਫੂਕ ਮੁਜ਼ਾਹਰਾ ਅਗਲੀ ਖ਼ਬਰ ਲੈਂਡ ਪੂਲਿੰਗ ਪੋਲਿਸੀ ਨੂੰ ਲੈ ਕੇ 21 ਨੂੰ ਦਿੱਲੀ ਵਿਖੇ ਕਿਸਾਨ ਦੇਣਗੇ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।