02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨਗਰ ਪੰਚਾਇਤ ਮੂਣਕ ਦੇ ਸਫਾਈ ਸੇਵਕ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 18-07-2026
ਮੂਣਕ, 17 ਜੁਲਾਈ (ਵਰਿੰਦਰ ਭਾਰਦਵਾਜ) - ਸਫਾਈ ਸੇਵਕ ਯੂਨੀਅਨ ਪੰਜਾਬ ਸਮੂਹ ਮਿਊਸਪਲ ਮੁਲਾਜ਼ਮਾ, ਸਫ਼ਾਈ ਸੇਵਕਾਂ, ਸੀਵਰਮੈਨਾਂ ਆਦਿ ਦੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਪਿਛਲੇ ਸਮੇਂ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਕੋਈ ਵੀ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ ਜਾ ਰਿਹਾ ਹੈ। ਜਿਸ ਦੇ ਰੋਸ਼ ਵਜੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਸ਼ਹਿਰ ਚ ਰੋਸ ਰੈਲੀ ਕੱਢ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ ਗਈ। ਸਫਾਈ ਸੇਵਕ ਯੂਨੀਅਨ ਨਗਰ ਪੰਚਾਇਤ ਮੂਣਕ ਦੇ ਪ੍ਰਧਾਨ ਮਾਈ ਬਖਸ ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਭਰ ਵਿੱਚ ਸਮੂਹ ਮਿਊਂਸਪਲ ਮੁਲਾਜ਼ਮਾਂ ਸਫ਼ਾਈ ਸੇਵਕਾਂ, ਸੀਵਰਮੈਨਾਂ ਵੱਲੋਂ ਮਿਤੀ 08 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਕੀਤੀ ਹੋਈ ਹੈ ਜੋ ਅੱਜ ਦਸਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਉਨ੍ਹਾ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਦੋਂ ਤੱਕ ਇਹ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ ਜਿਸਦੇ ਵਾਧੇ ਘਾਟੇ ਜਿੰਮੇਵਾਰੀ ਤੋਂ ਇਲਾਵਾ ਸ਼ਹਿਰ ਵਿਚ ਇਕੱਠੇ ਹੋਏ ਕੂੜੇ ਕਰਕਟ ਨਾਲ ਜੇਕਰ ਕੋਈ ਵੀ ਬਿਮਾਰੀ ਫੈਲਦੀ ਹੈ ਤਾਂ ਉਸ ਦੀ ਜਿੰਮੇਵਾਰੀ ਖੁਦ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਫਾਈ ਸੇਵਕ ਯੂਨੀਅਨ ਨਗਰ ਪੰਚਾਇਤ ਮੁਣਕ ਦੇ ਆਗੂ ਜਿਸ ਦੇ ਵਿੱਚ ਸੰਜੀਵ ਕੁਮਾਰ (ਮੜੀਆ) ਖਜਾਨਚੀ, ਮੁੱਖ ਸਲਾਹਕਾਰ ਕ੍ਰਿਸ਼ਨ ਦੇਵ, ਹੰਸ ਰਾਜ, ਬਲਬੀਰ ਸਿੰਘ, ਮਣੀਕਰਨ, ਸੁਭਾਸ਼ ਕੁਮਾਰ ਮੈਂਬਰ ਅਤੇ ਮਹਿਲਾ ਸਫਾਈ ਸੇਵਕਾਂ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕਿਸਾਨਾਂ ਵਲੋਂ ਕਾਲਾਝਾੜ ਤੇ ਚੋਟੀਆਂ ਟੋਲ ਪਲਾਜ਼ੇ 22 ਨੂੰ ਕੀਤੇ ਜਾਣਗੇ ਮੁਕਤ ਅਗਲੀ ਖ਼ਬਰ ਆਵਾਜਾਈ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਮਨਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।