02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਆਗੂਆਂ ਨੇ ਵਿੱਤ ਵਿਭਾਗ ਪੰਜਾਬ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 18-07-2026
ਮਲੇਰਕੋਟਲਾ, 17 ਜੁਲਾਈ (ਮੁਹੰਮਦ ਹਨੀਫ਼ ਥਿੰਦ) - ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ, ਜ਼ਿਲ੍ਹਾ ਮਲੇਰਕੋਟਲਾ ਵੱਲੋਂ ਸਮੂਹ ਕਰਮਚਾਰੀਆਂ ਨਾਲ ਤਾਲਮੇਲ ਕਰਕੇ ਸਾਂਝਾ ਮੁਲਾਜ਼ਮ ਮੰਚ ਦੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਮਲੇਰਕੋਟਲਾ ਦੇ ਗੇਟ ਅੱਗੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਨੂੰ ਇਸ ਵਿੱਤੀ ਭੇਦਭਾਵ ਵਾਲੇ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਮਾਨਯੋਗ ਸੁਪਰੀਮ ਕੋਰਟ ਵਲੋਂ ਬਰਾਬਰ ਕੰਮ ਬਰਾਬਰ ਤਨਖ਼ਾਹ ਦੇਣ ਦੇ ਸਰਕਾਰਾਂ ਨੂੰ ਹੁਕਮ ਪਾਸ ਕੀਤੇ ਗਏ ਹਨ ਪਰੰਤੂ ਪੰਜਾਬ ਸਰਕਾਰ 2020 ਤੋਂ ਬਾਅਦ ਨਵੇਂ ਭਰਤੀ ਨੌਜਵਾਨ ਬੱਚਿਆਂ ਦਾ ਆਰਥਿਕ ਸ਼ੋਸ਼ਣ ਕਰ ਰਹੀ ਹੈ। ਬਰਾਬਰ ਕੰਮ ਕਰਨ ਵਾਲੇ ਕਰਮਚਾਰੀਆਂ ਨਾਲ ਤਨਖ਼ਾਹ ਅਤੇ ਸੇਵਾ ਸ਼ਰਤਾਂ ਦੇ ਆਧਾਰ ‘ਤੇ ਵੱਖਰਾ ਵਿਵਹਾਰ ਕਰਨਾ ਨਿਆਂ ਸੰਗਤ ਨਹੀਂ ਹੈ। ਸਾਰੇ ਰੈਵੀਨਿਊ ਕਰਮਚਾਰੀਆਂ ਨੂੰ ਸਮਾਨ ਕੰਮ ਲਈ ਸਮਾਨ ਤਨਖ਼ਾਹ ਅਤੇ ਸਮਾਨ ਸੇਵਾ ਲਾਭ ਦਿੱਤੇ ਜਾਣ। ਇਸ ਮੌਕੇ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ 2020 ਦੇ ਨੋਟੀਫਿਕੇਸ਼ਨ ਨੂੰ ਰੱਦ ਕਰਕੇ ਨਵੇਂ ਭਰਤੀ ਕਰਮਚਾਰੀਆਂ ਨਾਲ ਹੋ ਰਹੇ ਵਿਤਕਰੇ ਨੂੰ ਖ਼ਤਮ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਹੋਰ ਸਰਕਾਰੀ ਕਰਮਚਾਰੀਆਂ ਦੇ ਬਰਾਬਰ ਤਨਖ਼ਾਹ ਅਤੇ ਭੱਤੇ ਪ੍ਰਦਾਨ ਕੀਤੇ ਜਾਣ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਸਮਾਗਮ ਲਈ ਸੰਗਰੂਰ ਤੋਂ ਝਨੇੜੀ ਤੇ ਡਿੰਪਲ ਦੀ ਅਗਵਾਈ ਹੇਠ ਭਾਜਪਾ ਆਗੂਆਂ ਦਾ ਜਥਾ ਰਵਾਨਾ ਅਗਲੀ ਖ਼ਬਰ ਕਿਸਾਨਾਂ ਵਲੋਂ ਕਾਲਾਝਾੜ ਤੇ ਚੋਟੀਆਂ ਟੋਲ ਪਲਾਜ਼ੇ 22 ਨੂੰ ਕੀਤੇ ਜਾਣਗੇ ਮੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।