02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਐੱਸ.ਯੂ.ਐੱਸ ਕਾਲਜ ਮਹਿਲਾਂ ਚੌਕ ਦਾ ਬੀ.ਕਾਮ ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸੌ ਫ਼ੀਸਦੀ

ਅਜੀਤ ਡੈਸਕ 19-07-2026
ਸੁਨਾਮ ਊਧਮ ਸਿੰਘ ਵਾਲਾ, 18 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) – ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਂਕ ਦਾ ਬੀ.ਕਾਮ ਸਮੈਸਟਰ ਪੰਜਵਾਂ ਸੈਸ਼ਨ ਦਸੰਬਰ 2025 ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਕਾਲਜ ਪ੍ਰਿੰਸੀਪਲ ਡਾ.ਕੁਲਵੰਤ ਕੌਰ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਵਿਦਿਆਰਥਣ ਖੁਸ਼ਪ੍ਰੀਤ ਕੌਰ ਸਪੁੱਤਰੀ ਲਖਵਿੰਦਰ ਸਿੰਘ ਨੇ 81.16% ਨਾਲ ਪਹਿਲਾ, ਲਵਪ੍ਰੀਤ ਕੌਰ ਸਪੁੱਤਰੀ ਬਲਵੀਰ ਸਿੰਘ ਨੇ 81% ਨਾਲ ਦੂਜਾ ਅਤੇ ਨਵਜੋਤ ਕੌਰ ਸਪੁੱਤਰੀ ਭੁਪਿੰਦਰ ਸਿੰਘ ਨੇ 77.6% ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਨੂੰ ਵਧਾਈ ਦੇ ਨਾਲ-ਨਾਲ ਭਵਿੱਖ ਵਿੱਚ ਹੋਰ ਵਧੀਆ ਨਤੀਜਿਆਂ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਨਾਲ ਇਕ ਔਰਤ ਸਮੇਤ ਦੋ ਪੁਲਿਸ ਅੜਿੱਕੇ ਅਗਲੀ ਖ਼ਬਰ ਪ੍ਰਿੰਸ ਨੂੰ ਵਰਲਡ ਸਿੱਖ ਚੈਂਬਰ ਮਾਲਵਾ ਜ਼ੋਨ ਲਈ ਪ੍ਰਧਾਨ ਕੀਤਾ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।